Sunday, May 05, 2024  

ਅਪਰਾਧ

ਵੱਖ-ਵੱਖ ਸੜਕ ਹਾਦਸਿਆਂ 'ਚ ਸਾਈਕਲ ਸਵਾਰ ਸਮੇਤ ਦੋ ਵਿਅਕਤੀਆਂ ਦੀ ਮੌਤ,ਇੱਕ ਗੰਭੀਰ ਜ਼ਖਮੀ

April 25, 2024

ਸ੍ਰੀ ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਰਵਿੰਦਰ ਸਿੰਘ ਢੀਂਡਸਾ) : ਚੁੰਨੀ ਕਲਾਂ,ਪਿੰਡ ਭੜੀ ਅਤੇ ਪਿੰਡ ਨੀਵਾਂ ਜਟਾਣਾ ਨਜ਼ਦੀਕ ਵਾਪਰੇ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਅਤੇ ਇੱਕ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੀਤੀ 21 ਅਪ੍ਰੈਲ ਨੂੰ ਸ਼ਾਮ ਚਾਰ ਵਜੇ ਦੇ ਕਰੀਬ ਕੁਲਦੀਪ ਸਿੰਘ ਵਾਸੀ ਪਿੰਡ ਮਨੈਲਾ ਡੇਰਾ ਬਾਬਾ ਮਸਤ ਰਾਮ ਪਿੰਡ ਨੀਵਾਂ ਜਟਾਣਾ ਵਿਖੇ ਮੱਥਾ ਟੇਕਣ ਉਪਰੰਤ ਸਾਈਕਲ 'ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਨੀਵਾਂ ਜਟਾਣਾ ਦੇ ਗੁਰ ਮੇਹਰ ਢਾਬਾ ਨਜ਼ਦੀਕ ਪਹੁੰਚਣ 'ਤੇ ਇੱਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਉਸਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਕੁਲਦੀਪ ਸਿੰਘ ਦੇ ਸਿਰ ਅਤੇ ਮੂੰਹ 'ਤੇ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਇਲਾਜ਼ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ਼ ਦੌਰਾਨ ਕੁਲਦੀਪ ਸਿੰਘ ਦੀ ਮੌਤ ਹੋ ਗਈ।ਨਾਮਾਲੂਮ ਕਾਰ ਚਾਲਕ ਵਿਰੁੱਧ ਅ/ਧ 279,304ਏ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਥਾਣਾ ਖਮਾਣੋਂ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।ਇੱਕ ਵੱਖਰੇ ਮਾਮਲੇ 'ਚ ਪਿੰਡ ਭੜੀ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ 22 ਅਪ੍ਰੈਲ ਨੂੰ ਰਾਤ ਕਰੀਬ ਸਾਢੇ ਨੌਂ ਵਜੇ ਉਹ ਪਿੰਡ ਤੋਂ ਖੰਨਾ ਵੱਲ ਨੂੰ ਜਾਂਦੀ ਸੜਕ 'ਤੇ ਸੈਰ ਕਰ ਰਿਹਾ ਸੀ ਤਾਂ ਪਿੰਡ ਭੜੀ ਦੇ ਪੈਟਰੌਲ ਪੰਪ ਨਜ਼ਦੀਕ ਇੱਕ ਨਾਮਾਲੂਮ ਵਿਅਕਤੀ ਜੋ ਕਿ ਬੀਤੇ ਕਈ ਦਿਨਾਂ ਤੋਂ ਪਿੰਡ ਵਿੱਚ ਘੁੰਮਦਾ ਰਹਿੰਦਾ ਸੀ ਸੜਕ ਦੇ ਵਿਚਕਾਰ ਮੂਧੇ ਮੂੰਹ ਡਿੱਗਿਆ ਪਿਆ ਸੀ ਜਿਸ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਮੌਤ ਹੋ ਚੁੱਕੀ ਸੀ।ਨਾਮਾਲੂਮ ਵਿਅਕਤੀਆਂ ਵਿਰੁੱਧ ਅ/ਧ 279,304ਏ ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਖੇੜੀ ਨੌਧ ਸਿੰਘ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।ਇੱਕ ਵੱਖਰੇ ਮਾਮਲੇ 'ਚ ਸੈਕਟਰ 32 ਹਸਪਤਾਲ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ਼ ਹਰਦੀਪ ਸਿੰਘ ਵਾਸੀ ਪਿੰਡ ਕੋਟਲਾ ਫਾਜ਼ਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ 9 ਅਪ੍ਰੈਲ ਨੂੰ ਉਹ ਮੋਹਾਲੀ ਤੋਂ ਡਿਊਟੀ ਕਰਕੇ ਮੋਟਰਸਾਈਕਲ 'ਤੇ ਘਰ ਨੂੰ ਜਾ ਰਿਹਾ ਸੀ ਤਾਂ ਪਿੰਡ ਚੁੰਨੀ ਕਲਾਂ ਦੇ ਬੱਸ ਅੱਡੇ ਕੋਲ ਪਹੁੰਚ ਕੇ ਕਾਰ ਨੰਬਰ ਸੀ.ਐਚ.01.ਸੀ.ਕਿਊ-4488 ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸਦੀਆਂ ਲੱਤਾਂ ਅਤੇ ਜਬਾੜਾ ਟੁੱਟ ਗਿਆ ਤੇ ਹੋਰ ਵੀ ਕਾਫੀ ਸੱਟਾਂ ਲੱਗੀਆਂ।ਹਰਦੀਪ ਸਿੰਘ ਦੇ ਬਿਆਨਾਂ 'ਤੇ ਕਾਰ ਦੇ ਕਥਿਤ ਚਾਲਕ ਜਸਵਿੰਦਰ ਸਿੰਘ ਵਾਸੀ ਪਿੰਡ ਗੁਪਾਲਪੁਰ(ਰੂਪਨਗਰ) ਵਿਰੁੱਧ ਅ/ਧ 279,337,338,427 ਆਈ.ਪੀ.ਸੀ. ਤਹਿਤ ਮੁਕੱਦਮਾ ਦਰਜ ਕਰਕੇ ਬਡਾਲੀ ਆਲਾ ਸਿੰਘ ਥਾਣੇ ਦੀ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ