Sunday, May 05, 2024  

ਅਪਰਾਧ

ਜ਼ਮੀਨ ਦੇ ਇੰਤਕਾਲ ਬਦਲੇ 10 ਹਜਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

April 25, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 25 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਅੰਮ੍ਰਿਤਸਰ ਦੇ ਮਾਲ ਹਲਕਾ ਗੁਮਾਨਪੁਰਾ ਸਰਕਲ ਵਿੱਚ ਪਟਵਾਰੀ ਵਜੋਂ ਤਾਇਨਾਤ ਰਿਪੁਦਮਨ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਗੁਮਾਨਪੁਰਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਰਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਪਟਵਾਰੀ ਨੇ ਉਸ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਮੁਲਜ਼ਮਾਂ ਖ਼ਿਲਾਫ਼ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ