Sunday, May 19, 2024  

ਅਪਰਾਧ

ਪੋਤਰਿਆਂ ਨੇ ਹੀ ਦਿੱਤਾ ਦਾਦੀ ਦੇ ਕਤਲ ਨੂੰ ਅੰਜਾਮ

April 30, 2024

ਸੰਜੀਵ ਧਮੀਜਾ/ਅਬਨਾਸ਼
ਫਾਜ਼ਿਲਕਾ/30 ਅਪ੍ਰੈਲ : ਫਾਜ਼ਿਲਕਾ ਜ਼ਿਲੇ ਦੇ ਪਿੰਡ ਆਲਮਸ਼ਾਹ ’ਚ ਬੀਤੇ ਦਿਨੀਂ ਇਕ ਬਜੁਰਗ ਔਰਤ ਦੇ ਕਤਲ ਦੇ ਮਾਮਲੇ ਨੂੰ ਪੁਲਸ ਨੇ 48 ਘੰਟਿਆਂ ’ਚ ਹੀ ਸੁਲਝਾ ਦਿੱਤਾ ਹੈ। ਜਿਸ ਵਿਚ ਇਸ ਕਤਲ ਦੇ ਮਾਮਲੇ ਵਿਚ ਪੁਲਸ ਨੇ ਔਰਤ ਦੇ ਪੋਤਰਿਆਂ ਨੂੰ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਜਿੰਨਾਂ ਨੇ ਜ਼ਮੀਨ ਅਤੇ ਪ੍ਰਾਪਰਟੀ ਨੂੰ ਲੈ ਕੇ ਆਪਣੀ ਹੀ ਦਾਦੀ ਦਾ ਕਤਲ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਜ਼ਿਲਾ ਪੁਲਸ ਮੁਖੀ ਡਾ. ਪ੍ਰਗਿਆ ਜੈਨ ਨੇ ਦੱਸਿਆ ਪਿੰਡ ਆਲਮਸ਼ਾਹ ’ਚ ਬੀਤੇ ਦਿਨੀਂ ਆਪਣੇ ਘਰ ਦੇ ਵਿਹੜੇ ’ਚ ਸੁੱਤੀ ਹੋਈ ਇਕ ਬਜ਼ੁਰਗ ਔਰਤ ਕੁਸ਼ਲਿਆ ਬਾਈ ਦੇ ਕੰਨਾਂ ’ਚੋਂ ਕੰਨਾਂ ਦੀਆਂ ਵਾਲੀਆਂ ਲਾਹ ਕੇ ਅਤੇ ਫਿਰ ਕਥਿਤ ਤੌਰ ’ਤੇ ਗਲਾ ਘੁੱਟ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਪੁਲਸ ਨੇ ਆਪਣੀ ਜਾਂਚ ਪੜਤਾਲ ’ਚ ਪਾਇਆ ਕਿ ਇਸ ਕਤਲ ਨੂੰ ਉਸਦੇ ਪੋਤਰਿਆਂ ਨਰੇਸ਼ ਸਿੰਘ ਅਤੇ ਸੁਖਚੈਨ ਸਿੰਘ ਜੋ ਕਿ ਉਸਦੇ ਸਕੇ ਪੋਤਰੇ ਸਨ ਅਤੇ ਉਨ੍ਹਾਂ ਦੇ ਮਾਸੀ ਦੇ ਮੁੰਡੇ ਰਮਨਦੀਪ ਸਿੰਘ ਨੇ ਸਾਜਿਸ਼ ਦੇ ਤਹਿਤ ਇਸ ਘਟਨਾ ਨੂੰ ਅੰਜਾਮ ਦਿੱਤਾ। ਡਾ. ਜੈਨ ਨੇ ਦੱਸਿਆ ਕਿ ਇੰਨ੍ਹਾਂ ਨੇ ਦੱਸਿਆ ਸੀ ਕਿ ਉਹ ਬਾਹਰ ਗਏ ਸਨ ਅਤੇ ਜਦੋਂ ਇਹ ਘਰ ਵਾਪਸ ਆਏ ਤਾਂ ਇੰਨਾਂ ਦੀ ਦਾਦੀ ਦਾ ਕਤਲ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਇੰਨਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇੰਨਾਂ ਨੇ ਦੱਸਿਆ ਕਿ ਜ਼ਮੀਨ ਅਤੇ ਪ੍ਰਾਪਰਟੀ ਦਾ ਡਿਸਪਿਊਟ ਚੱਲ ਰਿਹਾ ਸੀ। ਇੰਨ੍ਹਾਂ ਦੀ ਦਾਦੀ ਇੰਨਾਂ ਨੂੰ ਆਪਣੀ ਜ਼ਮੀਨ ਤੋਂ ਆਉਂਦੀ ਕਮਾਈ ਨਹੀਂ ਦਿੰਦੀ ਸੀ ਜਿਸ ਕਾਰਨ ਨਰਾਜ ਹੋ ਕੇ ਇੰਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਇਕ ਸਾਜਿਸ਼ ਤਹਿਤ ਇਨਾਂ ਨੇ ਕਤਲ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਇੰਨਾਂ ਤਿੰਨਾਂ ਖਿਲਾਫ਼ ਹੀ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ