Saturday, May 18, 2024  

ਪੰਜਾਬ

ਨਜ਼ਾਇਜ਼ ਸਬੰਧਾਂ 'ਚ ਰੋੜਾ ਬਣ ਰਹੇ ਪਤੀ ਦਾ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਕਤਲ

May 01, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 1 ਮਈ:
(ਰਵਿੰਦਰ ਸਿੰਘ ਢੀਂਡਸਾ)

ਦੋ ਦਿਨ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ ਬੇਰਹਿਮੀ ਨਾਲ ਕਤਲ ਕੀਤੇ ਗਏ ਮਿੱਲ ਮਜ਼ਦੂਰ ਪ੍ਰਮੋਦ ਕੁਮਾਰ(32) ਦੇ ਕਤਲ ਦੀ ਗੁੱਥੀ ਨੂੰ ਮਹਿਜ਼ 48 ਘੰਟਿਆਂ 'ਚ ਸੁਲਝਾਉਣ ਦਾ ਦਾਅਵਾ ਕਰਦੇ ਹੋਏ ਪੁਲਿਸ ਵੱਲੋਂ ਇਸ ਮਾਮਲੇ 'ਚ ਮ੍ਰਿਤਕ ਦੀ ਪਤਨੀ ਅਤੇ ਮ੍ਰਿਤਕ ਦੇ ਇੱਕ ਜਾਣਕਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਐਸ.ਪੀ.(ਡੀ) ਰਕੇਸ਼ ਕੁਮਾਰ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਪ੍ਰੈਲ ਦੀ ਰਾਤ ਨੂੰ ਪੁਲਿਸ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਜੀ.ਟੀ. ਰੋਡ ਦੇ ਨਾਲ ਸਲਿੱਪ ਰੋਡ 'ਤੋਂ ਇੱਕ ਵਿਅਕਤੀ ਦੀ ਖੂਨ ਨਾਲ ਲੱਥਪਥ ਹੋਈ ਲਾਸ਼ ਮਿਲੀ ਸੀ ਜਿਸ ਦੀ ਸ਼ਨਾਖਤ ਪ੍ਰਮੋਦ ਕੁਮਾਰ ਵਾਸੀ ਇਕਬਾਲ ਨਗਰ,ਮੰਡੀ ਗੋਬਿੰਦਗੜ੍ਹ ਮੂਲ ਵਾਸੀ ਨਬਾਦਾ(ਬਿਹਾਰ) ਵਜੋਂ ਹੋਈ।ਉਨਾਂ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਮਾਮਲੇ ਦੀ ਕੀਤੀ ਗਈ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ 28 ਅਪ੍ਰੈਲ ਨੂੰ ਰਾਤ ਕਰੀਬ 8 ਵਜੇ ਜਦੋਂ ਪ੍ਰਮੋਦ ਕੁਮਾਰ ਵਰੁਨ ਸਟੀਲ ਮਿੱਲ ਮੁਗਲਮਾਜਰਾ 'ਚੋਂ ਆਪਣੀ ਡਿਊਟੀ ਖਤਮ ਕਰਕੇ ਬਾਹਰ ਨਿਕੱਲਿਆ ਤਾਂ ਫੈਕਟਰੀ ਦੇ ਬਾਹਰ ਉਸਦਾ ਇੰਤਜ਼ਾਰ ਕਰ ਰਿਹਾ ਇੱਕ ਵਿਅਕਤੀ ਮੋਟਰਸਾਈਕਲ 'ਤੇ ਉਸ ਦੇ ਪਿੱਛੇ ਬੈਠ ਕੇ ਉੱਥੋਂ ਚਲਾ ਗਿਆ ਜਿਸ ਦੀ ਸ਼ਨਾਖਤ ਪ੍ਰਵੀਨ ਭਾਰਤੀ ਵਾਸੀ ਮੰਡੀ ਗੋਬਿੰਦਗੜ੍ਹ ਮੂਲ ਵਾਸੀ ਬਿਹਾਰ ਵਜੋਂ ਹੋਈ।ਐਸ.ਐਚ.ਓ. ਮੰਡੀ ਗੋਬਿੰਦਗੜ੍ਹ ਦੀ ਅਗਵਾਈ ਵਾਲੀ ਟੀਮ ਵੱਲੋਂ ਪ੍ਰਵੀਨ ਭਾਰਤੀ ਨੂੰ ਗ੍ਰਿਫਤਾਰ ਕਰਕੇ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਪ੍ਰਮੋਦ ਕੁਮਾਰ ਦੀ ਪਤਨੀ ਪੂਜਾ ਦੇਵੀ ਦੇ ਪ੍ਰਵੀਨ ਭਾਰਤੀ ਨਾਲ ਨਜਾਇਜ਼ ਸਬੰਧ ਸਨ ਜਿਸ ਕਾਰਨ ਉਹ ਦੋਵੇਂ ਪ੍ਰਮੋਦ ਕੁਮਾਰ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ ਜਿਨਾਂ ਨੇ ਪ੍ਰਮੋਦ ਨੂੰ ਆਪਣੇ ਰਸਤੇ 'ਚੋਂ ਹਟਾਉਣ ਲਈ ਉਸ ਦੇ ਕਤਲ ਦੀ ਸਾਜਿਸ਼ ਰਚੀ।ਇਸੇ ਸਾਜ਼ਿਸ਼ ਤਹਿਤ 28 ਅਪ੍ਰੈਲ ਦੀ ਰਾਤ ਨੂੰ ਪ੍ਰਮੋਦ ਕੁਮਾਰ ਦੇ ਨਾਲ ਹੀ ਫੈਕਟਰੀ ਤੋਂ ਮੋਟਰਸਾਈਕਲ ਪਿੱਛੇ ਬੈਠ ਕੇ ਆਏ ਪ੍ਰਵੀਨ ਭਾਰਤੀ ਨੇ ਰਸਤੇ 'ਚ ਮੌਕਾ ਮਿਲਦੇ ਸਾਰ ਹੀ ਚਾਕੂ ਮਾਰ-ਮਾਰ ਕੇ ਪ੍ਰਮੋਦ ਕੁਮਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ