Saturday, May 18, 2024  

ਪੰਜਾਬ

ਦੋ ਰੋਜ਼ਾ ਡੀਬੀਯੂ ਯੂਥ ਫੈਸਟ ਦੀ ਓਵਰ ਆਲ ਟਰਾਫੀ ਕੰਪਿਊਟਰ ਸਾਇੰਸ ਦੇ ਵਿਦਿਆਰਥੀਆਂ ਨੇ ਜਿੱਤੀ

May 01, 2024
ਸ੍ਰੀ ਫ਼ਤਹਿਗੜ੍ਹ ਸਾਹਿਬ/1 ਮਈ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਵਿੱਚ ਯੂਥ ਫੈਸਟੀਵਲ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਆਪਣਾ ਨ੍ਰਿਤ, ਸੰਗੀਤ ਅਤੇ ਕਲਾ ਦੇ ਖੇਤਰ ਵਿੱਚ ਵਿਲੱਖਣ ਅਤੇ ਅਨੋਖੇ ਪ੍ਰਦਰਸ਼ਨ ਦੀ ਰਚਨਾ ਕੀਤੀ। ਯੁਵਕ ਮੇਲੇ ਵਿੱਚ ਪੰਜਾਬੀ ਗਾਇਕ ਕਬੀਰ ਸੰਧੂ ਅਤੇ ਦਿਲਪ੍ਰੀਤ ਢਿੱਲੋਂ ਨੇ ਆਪਣੇ ਗੀਤਾਂ ਨਾਲ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਯੁਵਕ ਮੇਲੇ ਦੀ ਓਵਰ ਆਲ ਟਰਾਫੀ 'ਤੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ (ਸੀਐਸਏ) ਦੀ ਟੀਮ ਕਾਬਜ਼ ਰਹੀ। ਇਸ ਤੋਂ ਇਲਾਵਾ ਸਭ ਤੋਂ ਜ਼ਿਆਦਾ ਪਰਫਾਰਮੇਂਸ ਦੇਣ ਵਾਲਾ ਡਿਪਾਰਟਮੈਂਟ ਵੀ ਸੀਐਸਏ ਰਿਹਾ।ਅੱਜ ਦੇ ਯੂਥ ਫੈਸਟ ਦੇ ਮੁੱਖ ਮਹਿਮਾਨ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਡੀਬੀਯੂ ਦੇ ਚਾਂਸਲਰ ਡਾ. ਜ਼ੋਰਾ ਸਿੰਘ ਸਨ। ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ  ਵਜੋਂ ਗੁਰੂ ਨਾਨਕ ਹਸਪਤਾਲ ਐਂਡ ਅਜੂਕੇਸ਼ਨ ਟ੍ਰਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ (ਬੰਗਾ), ਡੀਬੀਯੂ ਦੀ ਪਰੋ ਚਾਂਸਲਰ ਡਾ. ਤਜਿੰਦਰ ਕੌਰ ਅਤੇ ਪ੍ਰਧਾਨ ਡਾ. ਸੰਦੀਪ ਸਿੰਘ ਮੌਜੂਦ ਸਨ। ਇਸ ਤੋਂ ਇਲਾਵਾ ਚਾਂਸਲਰ ਦੇ ਸਲਾਹਕਾਰ ਡਾ. ਵਿਰੇਂਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ, ਰਜਿਸਟ੍ਰਾਰ ਪ੍ਰੋ. ਸੁਦੀਪ ਮੁਖਰਜੀ, ਆਰਜੇ ਸੰਗਮਿਤਰਾ, ਡਾ. ਸੁਰਜੀਤ ਕੌਰ ਪਥੇਜਾ, ਡਾ ਅਰਸ਼ਦੀਪ ਸਿੰਘ ਅਤੇ ਡੀਬੀਯੂ ਦੇ ਫੈਕਲਟੀ ਮੈਂਬਰ ਤੇ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਮੁੱਖ ਮਹਿਮਾਨ ਬਾਲ ਮੁਕੰਦ ਸ਼ਰਮਾ ਨੇ ਯੂਥ ਫੈਸਟ ਵਿਚ ਵਿਦਿਆਰਥੀਆਂ ਦੀ ਪੇਸ਼ਕਾਰੀ ਨੂੰ ਸਲਾਹਿਆ ਤੇ ਦੇਸ਼  ਭਗਤ ਯੂਨੀਵਰਸਿਟੀ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਡਾ. ਜ਼ੋਰਾ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਅਤੇ ਸ਼ੁਭ ਇੱਛਾਵਾਂ ਦਿੱਤੀਆਂ।ਪੰਜਾਬੀ ਗਾਇਕ ਕਬੀਰ ਸੰਧੂ ਅਤੇ ਦਿਲਪ੍ਰੀਤ ਢਿੱਲੋਂ ਨੇ ਆਪਣੇ ਗੀਤ ਸ਼ਰੀਫ, ਸ਼ਾਈਨਿੰਗ ਕੋਕਾ, ਜੱਟ ਤੇ ਜਵਾਨੀ ਵਰਗੇ ਆਪਣੇ ਹਿੱਟ ਗੀਤ ਗਾਏ। ਯੂਥ ਫੈਸਟ ਵਿੱਚ ਵਿਦਿਆਰਥੀਆਂ ਦੇ ਰਾਜਸਥਾਨੀ ਡਾਂਸ, ਗਿੱਧਾ-ਭੰਗੜਾ, ਸਮੂਹ ਡਾਂਸ, ਗਾਇਨ, ਵੈਸਟਰਨ ਡਾਂਸ, ਗੱਤਕਾ, ਜਿੰਦੁਆ, ਰੈਂਪ ਵੌਕ, ਬਾਲੀਵੁੱਡ ਡਾਂਸ, ਨਾਟਕ ਅਤੇ ਡਾਂਸ, ਹਰਿਆਣਵੀ ਡਾਂਸ, ਮੁਕਾਬਲੇ ਕਰਵਾਏ ਗਏ। ਮੁੱਖ ਮਹਿਮਾਨ ਨੇ ਜੇਤੂਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ