Saturday, May 18, 2024  

ਪੰਜਾਬ

ਸਰਕਾਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਦਾ ਨਤੀਜਾ ਸੌ ਫੀਸਦੀ ਰਿਹਾ

May 02, 2024
ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਈ:
(ਰਵਿੰਦਰ ਸਿੰਘ ਢੀਂਡਸਾ)

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਉਪਰੋਕਤ ਜਾਣਕਾਰੀ ਸਕੂਲ਼ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦਿੱਤੀ।ਪ੍ਰਿੰਸੀਪਲ ਸਰਬਜੀਤ ਸਿੰਘ ਨੇ ਸਕੂਲ ਚ ਰੱਖੇ ਗਏ ਸਨਮਾਨ ਸਮਾਰੋਹ ਚ ਸੰਬੋਧਨ ਕਰਦਿਆਂ ਕਿਹਾ ਕਿ ਇਹ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ। ਉਨਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਦੇ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ ਕਿਉਂਕਿ ਇਹ ਜ਼ਿੰਦਗੀ ਦੇ ਉਹ ਸਾਲ ਹੁੰਦੇ ਹਨ ਜੋ ਤੁਹਾਡੀ ਆਉਣ ਵਾਲੀ ਜ਼ਿੰਦਗੀ ਨੂੰ ਖੁਸ਼ਹਾਲ ਬਣਾ ਦਿੰਦੇ ਹਨ। ਉਨਾਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਨਾਂ ਵਿਦਿਆਰਥੀਆਂ ਤੋਂ ਸੇਧ ਲੈਣ ਦੇ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਪੂਰਨ ਸਹਿਗਲ ਨੇ ਦੱਸਿਆ ਕਿ ਬਾਰਵੀਂ ਦੇ ਸਾਇੰਸ ਗਰੁੱਪ ਵਿੱਚੋਂ ਸਾਕਸ਼ੀ ਪਾਠਕ ਨੇ 88.2 ਫੀਸਦੀ ਅੰਕ ਲੈ ਕੇ ਪਹਿਲਾ, ਯੁਵਰਾਜ ਸਿੰਘ ਨੇ 83.4 ਫੀਸਦੀ ਨਾਲ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 76.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਾਮਰਸ ਗਰੁਪ ਦੇ ਵਿੱਚ ਜੋਬਨਪ੍ਰੀਤ ਕੌਰ ਨੇ 93.2 ਫੀਸਦੀ ਅੰਕ ਨਾਲ ਪਹਿਲਾ, ਦਲਵੀਰ ਕੌਰ ਨੇ 91.4 ਫੀਸਦੀ ਨਾਲ ਦੂਜਾ, ਮਨਜੀਤ ਕੌਰ ਨੇ 91% ਨਾਲ ਤੀਜਾ ਅਤੇ ਮਨਜੋਤ ਕੌਰ ਨੇ 90.6 ਫੀਸਦੀ ਅੰਕ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਚ ਪ੍ਰਕਾਸ਼ਜੀਤ ਕੌਰ ਨੇ 91.4 ਫੀਸਦੀ ਨਾਲ ਪਹਿਲਾਂ, ਵਿਕਾਸਦੀਪ ਸਿੰਘ ਨੇ 86.8 ਫੀਸਦੀ ਨਾਲ ਦੂਜਾ ਅਤੇ ਰਜਨਪ੍ਰੀਤ ਕੌਰ ਨੇ 84.2 ਫੀਸਦੀ ਅੰਕਾਂ ਦੇ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਬੰਧਕ ਕਮੇਟੀ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਦੇ ਲਈ ਉਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਨਰਿੰਦਰ ਸਿੰਘ, ਸੁਰੇਸ਼ ਕੁਮਾਰ ਬੰਟੀ, ਲੈਕਚਰਾਰ ਸੰਦੀਪ ਸੂਦ, ਗੁਰਸਤਵੀਰ ਕੌਰ, ਰਾਜਿੰਦਰ ਕੌਰ, ਹਰਵਿੰਦਰ ਕੌਰ, ਰੋਸ਼ਾ ਸਿੰਘ, ਈਸ਼ਵਰ ਸਿੰਘ, ਤਰੁਨ ਮਿੱਤਲ, ਗੁਰਦੀਪ ਸਿੰਘ, ਰਜਨਦੀਪ ਕੌਰ, ਸੁਨੀਤਾ ਧੀਮਾਨ, ਕੁਲਜਿੰਦਰ ਕੌਰ, ਕਮਲਜੀਤ ਸੈਣੀ, ਜਸਵੀਰ ਕੌਰ, ਕੁਲਦੀਪ ਕੌਰ, ਵਰਿੰਦਰ ਸਿੰਘ, ਗੁਰਦੀਪ ਐੱਨ ਐੱਸ ਕੇਊ ਐੱਫ ਅਤੇ ਕੈਂਪਸ ਮੈਨੇਜਰ ਲਖਵੀਰ ਸਿੰਘ ਆਦਿ ਵੀ ਹਾਜ਼ਰ ਸਨ। 
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ