Saturday, May 18, 2024  

ਪੰਜਾਬ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

May 03, 2024
ਸ੍ਰੀ ਫ਼ਤਹਿਗੜ੍ਹ ਸਾਹਿਬ/3 ਮਈ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ (ਡੀ.ਬੀ.ਆਈ.ਐਨ.) ਵੱਲੋਂ ਜਾਗਰੂਕਤਾ ਵਧਾਉਣ ਅਤੇ ਰੋਕਥਾਮ ਸਿਹਤ ਉਪਾਵਾਂ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਵਿਸ਼ਵ ਮਲੇਰੀਆ ਦਿਵਸ ਅਤੇ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਗਿਆ। ਵਿਸ਼ਵ ਮਲੇਰੀਆ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਡੀਬੀਆਈਐਨ ਦੇ ਵਿਦਿਆਰਥੀਆਂ ਨੇ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਮੱਛਰ ਅਤੇ ਮਲੇਰੀਆ ਤੋਂ ਬਚਣ ਲਈ ਕੀਤੇ ਜਾ ਸਕਦੇ ਉਪਾਵਾਂ ਬਾਰੇ ਦੱਸਿਆ। ਇਸ ਮੌਕੇ ਐਸਐਮਓ ਫਤਿਹਗੜ੍ਹ ਸਾਹਿਬ ਬਲਕਾਰ ਸਿੰਘ ਛਿੱਬਰ ਨੇ ਦੱਸਿਆ ਕਿ ਆਪਣੇ ਆਲੇ ਦੁਆਲੇ ਸਾਫ ਸਫਾਈ ਰੱਖਣ ਨਾਲ ਅਤੇ ਸਰੀਰ ਦੇ ਅੰਗ ਕੱਪੜਿਆਂ ਨਾਲ ਢੱਕ ਕੇ ਰੱਖਣ ਨਾਲ ਮਲੇਰੀਆ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ ।ਇਕ ਵੱਖਰੇ ਪ੍ਰੋਗਰਾਮ ਤਹਿਤ ਵਿਸ਼ਵ ਟੀਕਾਕਰਨ ਹਫ਼ਤਾ ਮਨਾਉਂਦੇ ਹੋਏ ਵਿਦਿਆਰਥੀਆਂ ਨੇ ਜ਼ਿਲ੍ਹਾ ਹਸਪਤਾਲ ਵਿਖੇ ਬਿਮਾਰੀ ਦੀ ਰੋਕਥਾਮ ਵਿੱਚ ਟੀਕਾਕਰਨ ਦੀ ਮਹੱਤਤਾ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇੱਕ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਨੂੰ ਹਰੀ ਝੰਡੀ ਦਿਖਾ ਕੇ ਐਸਐਮਓ ਬਲਕਾਰ ਸਿੰਘ ਛਿੱਬਰ ਨੇ ਰਵਾਨਾ ਕੀਤਾ।ਦੋਵਾਂ ਪ੍ਰੋਗਰਾਮਾਂ ਦਾ ਸੰਚਾਲਨ ਪ੍ਰੋ: ਰਵੀਦੀਪ ਕੌਰ, ਗੁਰਵਿੰਦਰ ਕੌਰ ਅਤੇ ਮੀਨੂੰ ਬਾਲਾ ਨੇ ਕੀਤਾ। ਲਵਸੰਪੂਰਨਜੋਤ ਕੌਰ, ਡਾਇਰੈਕਟਰ, ਇੰਸਟੀਚਿਊਟ ਅਤੇ ਪ੍ਰੋਫੈਸਰ ਪ੍ਰਭਜੋਤ ਸਿੰਘ, ਐਚਓਡੀ ਕਮਿਊਨਿਟੀ ਹੈਲਥ ਨਰਸਿੰਗ ਨੇ ਸਿਹਤਮੰਦ ਭਾਈਚਾਰੇ ਨੂੰ ਉਤਸ਼ਾਹਤ ਕਰਨ ਲਈ ਜਨਤਕ ਸਿਹਤ ਪਹਿਲਕਦਮੀਆਂ ਦੀ ਮਹੱਤਤਾ 'ਤੇ ਚਾਨਣਾ ਪਾਇਆ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ