Sunday, May 19, 2024  

ਕੌਮੀ

ਜੇਡੀ(ਐਸ) ਨੇਤਾ ਪ੍ਰਜਵਲ ਰੇਵੰਨਾ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ : ਸਿੱਧਰਮਈਆ

May 03, 2024

ਏਜੰਸੀਆਂ
ਬਾਗਲਕੋਟ (ਕਰਨਾਟਕ), 3 ਮਈ : ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਸਨ ਲੋਕ ਸਭਾ ਸੀਟ ਤੋਂ ਜਨਤਾ ਦਲ (ਐਸ)-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰਜਵਲ ਰੇਵੰਨਾ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਕਿਹਾ ਕਿ ਇਹ ਕੇਸ ਪੀੜਤਾਂ ਦੇ 20 ਸਾਲਾ ਪੁੱਤਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ, ਜਿਸ ਨੇ ਇਹ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਮਾਂ ਨੂੰ ਪ੍ਰਜਵਲ ਦੇ ਪਿਤਾ ਅਤੇ ਜਨਤਾ ਦਲ (ਐਸ) ਦੇ ਵਿਧਾਇਕ ਐਚਡੀ ਰੇਵੰਨਾ ਅਤੇ ਉਸ ਦੇ ਵਿਸ਼ਵਾਸਪਾਤਰ ਸਤੀਸ਼ ਬਬੰਨਾ ਨੇ ਅਗਵਾ ਕੀਤਾ ਸੀ। ਉਨ੍ਹਾਂ ਨੇ ਦੋ ਵੱਖ-ਵੱਖ ਕੇਸ ਦਰਜ ਕਰਵਾਏ ਹਨ।
ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਪੀੜਤਾ, ਜੋ ਤਿੰਨ ਬੱਚਿਆਂ ਦੀ ਮਾਂ ਹੈ, ਨੂੰ ਹੋਲੇਨਰਸੀਪੁਰਾ ਦੇ ਵਿਧਾਇਕ ਐਚਡੀ ਰੇਵੰਨਾ ਅਤੇ ਬਬੰਨਾ ਨੇ ਮੈਸੂਰ ਜ਼ਿਲੇ ਦੇ ਕ੍ਰਿਸ਼ਨਾਰਾਜ ਨਗਰ ਕਸਬੇ ਵਿੱਚ ਉਸਦੇ ਘਰ ਤੋਂ ਕਥਿਤ ਤੌਰ ’ਤੇ ਅਗਵਾ ਕਰ ਲਿਆ ਸੀ। ਸਿੱਧਰਮਈਆ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਪੀੜਤਾ ਦੀ ਪਛਾਣ ਕਰਨ, ਉਸ ਦਾ ਪਤਾ ਲਗਾਉਣ ਅਤੇ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪੁਲਿਸ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਕੁਝ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਉਸਦੀ ਮਾਂ ਨੂੰ ਪ੍ਰਜਵਲ ਰੇਵੰਨਾ ਦੁਆਰਾ ਕਥਿਤ ਤੌਰ ’ਤੇ ਬੰਨਿ੍ਹਆ ਗਿਆ ਸੀ ਅਤੇ ਬਲਾਤਕਾਰ ਕੀਤਾ ਗਿਆ ਸੀ। ਇੱਕ ਪੁਲਿਸ ਸੂਤਰ ਨੇ ਦੱਸਿਆ ਕਿ ਪੁਲਿਸ ਨੇ ਸਤੀਸ਼ ਬਬੰਨਾ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੇ ਸਬੰਧ ਵਿੱਚ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਦੱਸਣਾ ਬਣਦਾ ਹੈ ਕਿ ਐਚਡੀ ਰੇਵੰਨਾ ਸਾਬਕਾ ਪ੍ਰਧਾਨ ਮੰਤਰੀ ਅਤੇ ਜੇਡੀ(ਐਸ) ਦੇ ਮੁਖੀ ਐਚਡੀ ਦੇਵਗੌੜਾ ਦਾ ਪੁੱਤਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਪ੍ਰਜਵਲ ਰੇਵੰਨਾ ਮੁੱਦੇ ’ਤੇ ਗਲਤੀ ਕੀਤੀ ਹੈ। “ਭਾਜਪਾ ਅਤੇ ਜੇਡੀ(ਐਸ) ਦੋਵੇਂ ਪ੍ਰਜਵਲ ਰੇਵੰਨਾ ਦੇ ਵੀਡੀਓ ਬਾਰੇ ਜਾਣਦੇ ਸਨ। ”ਸਿਧਾਰਮਈਆ ਨੇ ਕਿਹਾ ਕਿ ਪ੍ਰਜਵਲ ਰੇਵੰਨਾ ਦਾ ਮਾਮਲਾ ਸਿਰਫ਼ ਜਿਨਸੀ ਸ਼ੋਸ਼ਣ ਦਾ ਨਹੀਂ ਹੈ, ਉਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ ਹੈ। ਉਸ ਦੇ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'