Sunday, May 19, 2024  

ਅਪਰਾਧ

ਪੁਲਿਸ ਵੱਲੋਂ 4 ਕਿਲੋ ਆਈਸ ਡਰੱਗ ਤੇ 1 ਕਿਲੋ ਹੈਰੋਇਨ ਸਮੇਤ ਇਕ ਕਾਬੂ

May 03, 2024

ਦਸਬ/ਜੋਗਿੰਦਰ ਪਾਲ ਸਿੰਘ ਕੁੰਦਰਾ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।
ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਸੀਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ