Sunday, May 19, 2024  

ਅਪਰਾਧ

ਫਗਵਾੜਾ : ਯੂਨੀਵਰਸਿਟੀ ’ਚ 9ਵੀਂ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ, ਹੋਈ ਮੌਤ

May 03, 2024

ਦਸਬ
ਜਲੰਧਰ/ਫਗਵਾੜਾ, 3 ਮਈ : ਫਗਵਾੜਾ ਹਾਈਵੇਅ ’ਤੇ ਸਥਿਤ ਮਸ਼ਹੂਰ ਯੂਨੀਵਰਸਿਟੀ ਤੋਂ ਇਕ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਮਯੰਕ ਵਾਸੀ ਹਰਿਆਣਾ ਵੱਜੋਂ ਹੋਈ ਹੈ। ਇਸ ਮਾਮਲੇ ਦੀ ਅਜੇ ਤੱਕ ਪੂਰੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੈ ਜਾਂ ਹਾਦਸਾ, ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਘਟਨਾ ਬੀਤੀ ਰਾਤ 10 ਵਜੇ ਦੀ ਦੱਸੀ ਜਾਂਦੀ ਹੈ। ਵਿਦਿਆਰਥੀ ਦਾ ਕਮਰਾ ਨੌਵੀਂ ਮੰਜ਼ਿਲ ’ਤੇ ਸਥਿਤ ਸੀ। ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣੀ ਤਾਂ ਸਾਰੇ ਵਿਦਿਆਰਥੀ ਬਾਹਰ ਇਕੱਠੇ ਹੋ ਗਏ। ਇਸ ਦੌਰਾਨ ਵੇਖਿਆ ਕਿ ਮਯੰਕ 9ਵੀਂ ਮੰਜ਼ਿਲ ਤੋਂ ਜ਼ਮੀਨ ’ਤੇ ਹੇਠਾਂ ਡਿੱਗਿਆ ਹੋਇਆ ਸੀ। ਇਸ ਤੋਂ ਬਾਅਦ ਮਯੰਕ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਫਿਲਹਾਲ ਉਹ ਕੁਝ ਨਹੀਂ ਕਹਿ ਸਕਦੇ ਕਿ ਇਹ ਖ਼ੁਦਕੁਸ਼ੀ ਹੈ ਜਾਂ ਹਾਦਸਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ