Saturday, May 18, 2024  

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

May 03, 2024

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਹੋਏ ਆਮ ਆਦਮੀ ਪਾਰਟੀ 'ਚ ਹੋਏ

ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ 'ਚ ਕੀਤਾ ਸ਼ਾਮਲ

ਪੰਜਾਬ 'ਚ ਅਕਾਲੀ ਦਲ ਦਾ ਸਫ਼ਾਇਆ ਹੋ ਚੁੱਕਾ ਹੈ, ਬਾਦਲ ਪਰਿਵਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਾਰਟੀ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਆਗੂ ਨਿਰਾਸ਼ ਹਨ - ਮੁੱਖ ਮੰਤਰੀ ਭਗਵੰਤ ਮਾਨ

ਦਿਲਬਾਗ ਸਿੰਘ ਬਡਾਲੀ ਸਮੇਤ ਕਈ ਯੂਥ ਅਕਾਲੀ ਆਗੂ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ

ਅੰਮ੍ਰਿਤਸਰ/ਚੰਡੀਗੜ੍ਹ, 3 ਮਈ :  ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸ਼ੁੱਕਰਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਲਬੀਰ ਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।

ਤਲਬੀਰ ਗਿੱਲ ਅੰਮ੍ਰਿਤਸਰ ਦੇ ਬਹੁਤ ਹੀ ਹਰਮਨ ਪਿਆਰੇ ਆਗੂ ਹਨ। ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਲੋਕਾਂ ਵਿਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ 2022 ਵਿਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਦਲ ਦੀਆਂ ਗਲਤ ਨੀਤੀਆਂ ਅਤੇ ਭਾਈ-ਭਤੀਜਾਵਾਦ ਕਾਰਨ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ।

ਤਲਬੀਰ ਗਿੱਲ ਆਪਣੇ ਸਾਥੀ ਦਿਲਬਾਗ ਸਿੰਘ ਵਡਾਲੀ, ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਬ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਰੁਸਤਮ ਸਿੰਘ ਸੰਧੂ ਅਤੇ ਜਸਬੀਰ ਸਿੰਘ ਸਮੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦਾ ਹੁਣ ਲਗਭਗ ਸਫਾਇਆ ਹੋ ਚੁੱਕਾ ਹੈ। ਬਾਦਲ ਪਰਿਵਾਰ ਦੀਆਂ ਵੰਸ਼ਵਾਦੀ ਨੀਤੀਆਂ ਕਾਰਨ ਅਕਾਲੀ ਦਲ ਦੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਸਾਰੇ ਆਗੂ ਤੇ ਵਰਕਰ ਕਾਫੀ ਨਿਰਾਸ਼ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਕਾਲੀ ਆਗੂ ਪਾਰਟੀ ਛੱਡਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਹਾਲਤ ਐਨੀ ਮਾੜੀ ਹੋ ਗਈ ਹੈ ਕਿ ਉਸ ਨੂੰ 13 ਲੋਕ ਸਭਾ ਸੀਟਾਂ 'ਤੇ ਉਮੀਦਵਾਰ ਹੀ ਨਹੀਂ ਮਿਲ ਰਹੇ। ਕੋਈ ਵੀ ਅਕਾਲੀ ਆਗੂ ਚੋਣ ਲੜਨ ਲਈ ਤਿਆਰ ਨਹੀਂ ਹੋ ਰਿਹਾ, ਕਿਉਂਕਿ ਸਭ ਨੂੰ ਪਤਾ ਹੈ ਕਿ ਉਨ੍ਹਾਂ ਦੀ ਹਾਰ ਪੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਦੀ ਅਜਿਹੀ ਹਾਲਤ ਬਾਦਲ ਪਰਿਵਾਰ ਦੀਆਂ ਕਰਤੂਤਾਂ ਅਤੇ ਭ੍ਰਿਸ਼ਟਾਚਾਰ ਕਾਰਨ ਹੋਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ