Saturday, May 18, 2024  

ਪੰਜਾਬ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

May 03, 2024

ਬਾਜਵਾ ਹਾਊਸ 'ਚ ਕਾਂਗਰਸ ਤੇ ਭਾਜਪਾ ਵਿਚਾਲੇ ਸਿਰਫ਼ ਦਰਜਨ ਪੌੜੀਆਂ ਦੀ ਦੂਰੀ : ਹਰਪਾਲ ਸਿੰਘ ਚੀਮਾ

ਪੰਜਾਬ ਕਾਂਗਰਸ ਦੇ ਆਗੂਆਂ ਨੇ ਲੋਕਾਂ ਦਾ ਭਰੋਸਾ ਅਤੇ ਸਤਿਕਾਰ ਗੁਆ ਦਿੱਤਾ ਹੈ, ਉਹ ਅਰਵਿੰਦ ਕੇਜਰੀਵਾਲ ਦੇ ਨਾਂ 'ਤੇ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੇ ਹਨ: ਹਰਪਾਲ ਚੀਮਾ

ਚੰਡੀਗੜ੍ਹ, 3 ਮਈ :  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਪਲਟਵਾਰ ਕੀਤਾ। 'ਆਪ' ਨੇ ਪ੍ਰਤਾਪ ਸਿੰਘ ਬਾਜਵਾ ਨੂੰ ਪ੍ਰਤਾਪ ਸਿੰਘ ਭਾਜਪਾ ਕਰਾਰ ਦਿੱਤਾ ਹੈ।

ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸ ਨੂੰ ਵੋਟ ਪਾਉਣੀ ਹੈ, ਇਸ ਬਾਰੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੋਈ ਵੀ ਸਲਾਹ ਹਾਸੋਹੀਣਾ ਹੀ ਹੈ, ਕਿਉਂਕਿ ਬਾਜਵਾ ਹਾਊਸ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਿੱਚ ਦਰਜਨ ਪੌੜੀਆਂ ਦਾ ਹੀ ਫ਼ਰਕ ਹੈ।ਹਰਪਾਲ ਸਿੰਘ ਚੀਮਾ ਦਾ ਇਸ਼ਾਰਾ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਵੱਲ ਸੀ ਜੋ ਭਾਜਪਾ ਆਗੂ ਹਨ।

ਹਰਪਾਲ ਸਿੰਘ ਚੀਮਾ ਨੇ ਪੰਜਾਬ ਕਾਂਗਰਸ ਦੇ ਵਰਕਰਾਂ ਅਤੇ ਆਗੂਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਭਾਜਪਾ ਦੇ ਏਜੰਟ ਹਨ, ਜੋ ਕਾਂਗਰਸ ਵਿੱਚ ਭਾਜਪਾ ਦਾ ਕੰਮ ਕਰਕੇ ਪਾਰਟੀ ਨੂੰ ਕਮਜ਼ੋਰ ਕਰ ਰਹੇ ਹਨ।

ਹਰਪਾਲ ਚੀਮਾ ਨੇ ਅੱਗੇ ਕਿਹਾ ਕਿ ਅੱਜ ਪ੍ਰਤਾਪ ਬਾਜਵਾ ਅਰਵਿੰਦ ਕੇਜਰੀਵਾਲ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ, ਪਰ ਕੇਜਰੀਵਾਲ ਜੀ ਹਮੇਸ਼ਾ ਪ੍ਰਤਾਪ ਬਾਜਵਾ ਨੂੰ ਭਾਜਪਾ ਦਾ ਏਜੰਟ ਕਹਿੰਦੇ ਸਨ। ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪੰਜਾਬ ਵਿੱਚ ਆਪਣੀ ਹੋਣ ਵਾਲੀ ਹਾਰ ਤੋਂ ਦੁਖੀ ਹਨ। ਇਸ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ। ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਪੰਜਾਬ ਦੇ ਲੋਕ ਸਿਰਫ਼ 'ਝਾੜੂ' ਨੂੰ ਹੀ ਵੋਟ ਪਾਉਣ ਜਾ ਰਹੇ ਹਨ, ਇਸ ਲਈ ਉਹ ਅਜਿਹੇ ਬੇਬੁਨਿਆਦ ਬਿਆਨਾਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਨਾਸ਼ਾਹੀ ਅਤੇ ਭਾਜਪਾ ਦੇ ਖਿਲਾਫ ਲੜ ਰਹੇ ਹਨ। ਉਹ ਝੂਠੇ ਕੇਸ 'ਚ ਜੇਲ੍ਹ ਵਿੱਚ ਹਨ, ਕਿਉਂਕਿ ਭਾਜਪਾ ਅਤੇ ਨਰਿੰਦਰ ਮੋਦੀ ਉਨ੍ਹਾਂ ਤੋਂ ਡਰਦੇ ਹਨ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਹਨ, ਜੋ ਆਪਣੀ ਹੀ ਪਾਰਟੀ ਨਾਲ ਗ਼ੱਦਾਰੀ ਕਰ ਰਹੇ ਹਨ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਲਈ ਕਾਂਗਰਸੀ ਆਗੂਆਂ ਵਿਰੁੱਧ ਸਾਜ਼ਿਸ਼ਾਂ ਰਚਦੇ ਰਹਿੰਦੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਉਹ ਪੰਜਾਬ ਦੇ ਕਾਂਗਰਸੀ ਆਗੂਆਂ 'ਤੇ ਭਰੋਸਾ ਨਹੀਂ ਕਰਦੇ। ਆਪਣੇ ਬਿਆਨ ਨਾਲ ਪ੍ਰਤਾਪ ਬਾਜਵਾ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ਸੁਆਰਥੀ ਕਾਂਗਰਸੀ ਆਗੂਆਂ ਨੂੰ ਹਰਾਉਣ ਲਈ ਤਿਆਰ ਹਨ।

ਹਰਪਾਲ ਚੀਮਾ ਨੇ ਕਾਂਗਰਸ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਅੱਧੀ ਕਾਂਗਰਸ ਪਹਿਲਾਂ ਹੀ ਭਾਜਪਾ 'ਚ ਜਾ ਚੁੱਕੀ ਹੈ। ਉਨ੍ਹਾਂ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਹੁਣ ਭਾਜਪਾ ਦੇ ਪੰਜਾਬ ਪ੍ਰਧਾਨ ਹਨ, ਉਨ੍ਹਾਂ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਹਨ ਅਤੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਰਤੀ ਜਨਤਾ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਤੋਂ ਚੋਣ ਲੜ ਰਹੇ ਹਨ।
ਹਰਪਾਲ ਚੀਮਾ ਨੇ 'ਆਪ' ਪੰਜਾਬ ਵਿਚ ਲੀਡਰਸ਼ਿਪ ਸੰਕਟ ਦੀ ਸੰਭਾਵਨਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਆਮ ਲੋਕਾਂ ਦੀ ਪਾਰਟੀ ਹਾਂ। ਸਾਡੇ ਵਿਧਾਇਕ ਅਤੇ ਮੰਤਰੀ ਜ਼ਮੀਨ 'ਤੇ ਕੰਮ ਕਰਦੇ ਹਨ। ਸਾਡੇ ਮੁੱਖ ਮੰਤਰੀ ਪੰਜਾਬ, ਹਰਿਆਣਾ, ਗੁਜਰਾਤ ਅਤੇ ਅਸਾਮ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਸਾਨੂੰ ਨੂੰ ਹਰ ਪਾਸੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਹਰਪਾਲ ਚੀਮਾ ਨੇ 'ਆਪ' ਦੇ ਸਮਰਥਕਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਿਸੇ ਵੀ ਝੂਠੇ ਬਿਆਨ 'ਚ ਨਾ ਆਉਣ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ ਦੇ ਇਸ ਏਜੰਟ ਨੂੰ ਆਪਣੀ ਪਾਰਟੀ 'ਚੋਂ ਬਾਹਰ ਕੱਢਣਾ ਚਾਹੀਦਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੇ ਅਜਿਹੇ ਬਿਆਨਾਂ ਦਾ ਕਾਰਨ ਹੈ ਕਿ ਉਨ੍ਹਾਂ ਦੀ ਪਾਰਟੀ ਵਿੱਚ ਕਦੇ ਵੀ ਇਕਸੁਰਤਾ ਨਹੀਂ ਰਹੀ ਅਤੇ ਉਹ ਲੋਕਾਂ ਦਾ ਭਰੋਸਾ ਗੁਆ ਚੁੱਕੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ