ਨਵੀਂ ਦਿੱਲੀ/4 ਮਈ/ਏਜੰਸੀਆਂ : ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਕਿਹਾ ਕਿ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ਵਿੱਚ ਕੈਨੇਡਾ ਵਿੱਚ ਜੋ ਕੁਝ ਹੋ ਰਿਹਾ ਹੈ, ਉਹ ਜ਼ਿਆਦਾਤਰ ਉਨ੍ਹਾਂ ਦੀ ਅੰਦਰੂਨੀ ਰਾਜਨੀਤੀ ਦੇ ਕਾਰਨ ਹੈ ਅਤੇ ਇਸ ਦਾ ਭਾਰਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਸ੍ਰੀ ਜੈਸ਼ੰਕਰ ਨੇ ਇਹ ਗੱਲ ਇਸ ਸਵਾਲ ਦੇ ਜਵਾਬ ਵਿੱਚ ਕਹੀ ਕਿ ਕੈਨੇਡਾ ਦੇ ਪ੍ਰਧਾਨ ਜਸਟਿਨ ਟਰੂਡੋ ਨਿੱਝਰ ਹੱਤਿਆ ਮਾਮਲੇ ਵਿੱਚ ਭਾਰਤ ਦੀ ਅਲੋਚਨਾ ਕਿਉਂ ਕਰ ਰਹੇ ਹਨ। ਭੁਵਨੇਸ਼ਵਰ ਵਿੱਚ ਇੱਕ ਦੌਰੇ ਦੌਰਾਨ ਸੀਨੀਅਰ ਪੱਤਰਕਾਰਾਂ ਨਾਲ ਗੱਲਬਾਤ ਕਰਕਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਦੇਸ਼ ਨੂੰ ‘ਵਿਕਸਤ ਭਾਰਤ’ ਬਣਾਉਣ ਲਈ ਵੱਖ ਵੱਖ ਖੇਤਰਾਂ ਵਿੱਚ ਅਤੇ ਸੁਧਾਰ ਲਿਆਉਣ ਲਈ ਨਰਿੰਦਰ ਮੋਦੀ ਜਿਹੇ ਮਜ਼ਬੂਤ ਅਤੇ ਸਰਗਰਮ ਪ੍ਰਧਾਨ ਮੰਤਰੀ ਦੀ ਜ਼ਰੂਰਤ ਹੈ।