Saturday, May 18, 2024  

ਖੇਤਰੀ

ਰਾਜਪੁਰਾ ਨੇੜੇ ਮਹਾਰਾਣੀ ਪ੍ਰਨੀਤ ਕੌਰ ਦੇ ਕਾਫ਼ਲਾ ਦਾ ਵਿਰੋਧ

May 04, 2024

ਧੁੱਕਾ-ਮੁੱਕੀ ’ਚ ਕਿਸਾਨ ਦੀ ਗਈ ਜਾਨ

ਡਾ. ਗੁਰਵਿੰਦਰ ਅਮਨ
ਰਾਜਪੁਰਾ/4 ਮਈ : ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਵਿਰੋਧ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਰਾਜਪੁਰਾ ਨੇੜਲੇ ਪਿੰਡ ਸੇਹਰਾ-ਸੇਹਰੀ ਵਿਖੇ ਪਹੁੰਚੇ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਜ਼ਬਦਰਸਤ ਵਿਰੋਧ ਕੀਤਾ ਗਿਆ। ਇਸ ਵਿਰੋਧ ਦਰਮਿਆਨ ਕਿਸਾਨਾਂ ਤੇ ਭਾਜਪਾ ਸਮਰਥਨਾਂ ਵਿਚਾਲੇ ਧੱਕਾ-ਮੁੱਕੀ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਭਾਜਪਾ ਸਮਰਥਕਾਂ ਵੱਲੋਂ ਧੱਕਾ ਮੁੱਕੀ ਹੋਣ ਕਾਰਨ ਕਿਸਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਚੋਣ ਪ੍ਰਚਾਰ ਲਈ ਰਾਜਪੁਰਾ ਦੇ ਪਿੰਡ ਸੇਹਰਾ ਸੇਹਰੀ ਪਹੁੰਚੇ ਸੀ। ਇਸ ਦੌਰਾਨ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ ’ਤੇ ਪਹੁੰਚੇ ਹੋਏ ਸਨ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿਚ ਇਕ ਕਿਸਾਨ ਹੇਠਾਂ ਡਿੱਗ ਗਿਆ, ਜਿਸ ਨੂੰ ਸਾਥੀ ਕਿਸਾਨਾਂ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪਿੰਡ ਆਕੜੀ ਦੇ ਰਹਿਣ ਵਾਲੇ ਸੁਰਿੰਦਰਪਾਲ (45) ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੀ ਦੇਹ ਸਰਕਾਰੀ ਹਸਪਤਾਲ ਰਾਜਪੁਰਾ ’ਚ ਪੋਸਟ ਮਾਰਟਮ ਲਿਆਂਦੀ ਗਈ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਹਸਪਤਾਲ ਦੇ ਬਾਹਰ ਮੌਜੂਦ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ