Saturday, May 18, 2024  

ਖੇਤਰੀ

ਚੋਣ ਦਫਤਰ ਖੋਲ੍ਹਣ ਸਮੇਂ ਭਾਜਪਾਈ ਤੇ ਕਿਸਾਨ ਹੋਏ ਆਹਮੋ-ਸਾਹਮਣੇ

May 04, 2024

ਮਹਾਰਾਜਾ ਪਰਿਵਾਰ ਨੇ ਕਿਸਾਨੀ ਲਈ ਬੇਹੱਦ ਕੰਮ ਕੀਤਾ : ਜੈਇੰਦਰ ਕੌਰ
ਭਾਜਪਾ ਆਗੂ ਸਾਡੇ ਸਵਾਲਾਂ ਦਾ ਜਵਾਬ ਦੇਣ : ਕਿਸਾਨ ਜਥੇਬੰਦੀਆਂ

ਲਾਲੜੂ, 4 ਮਈ (ਚੰਦਰਪਾਲ ਅੱਤਰੀ) : ਅੱਜ ਲਾਲੜੂ ਵਿੱਚ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦਾ ਚੋਣ ਦਫਤਰ ਖੋਲ੍ਹਣ ਸਮੇਂ ਭਾਜਪਾ ਵਰਕਰ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ।ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਮੋਦੀ ਸਰਕਾਰ ਮੁਰਦਾਬਾਦ ਤੇ ਸਰਕਾਰ ਉਤੇ ਵਾਅਦਾ ਕਰ ਕੇ ਮੁਕਰਣ ਦੇ ਦੋਸ਼ ਵਾਲੇ ਨਾਅਰੇ ਲਗਾਏ ਗਏ, ਉੱਥੇ ਹੀ ਦਫਤਰ ਖੋਲ੍ਹਣ ਮੌਕੇ ਇਕੱਤਰ ਹੋਏ ਭਾਜਪਾਈਆਂ ਨੇ ਅਬ ਕੀ ਬਾਰ ਚਾਰ ਸੌ ਪਾਰ ਦੇ ਨਾਅਰੇ ਲਗਾਏ।

ਜ਼ਿਕਰਯੋਗ ਹੈ ਕਿ ਅੱਜ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਮਹਾਰਾਣੀ ਪ੍ਰਨੀਤ ਕੌਰ ਦੀ ਲੜਕੀ ਬੀਬੀ ਜੈਇੰਦਰ ਕੌਰ ਨੇ ਲਾਲੜੂ ਵਿੱਚ ਭਾਜਪਾ ਦੇ ਚੋਣ ਦਫਤਰ ਦਾ ਉਦਘਾਟਨ ਕਰਨਾ ਸੀ।ਇਸ ਪ੍ਰੋਗਰਾਮ ਦਾ ਪਤਾ ਲੱਗਣ ਉਤੇ ਕਿਸਾਨ ਜਥੇਬੰਦੀਆਂ,ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ(ਭਾਕਿਯੂ) ਸਿੱਧੂਪੁਰ, ਭਾਕਿਯੂ ਲੱਖੋਵਾਲ, ਭਾਕਿਯੂ ਉਗਰਾਹਾਂ ਤੇ ਭਾਕਿਯੂ ਰਾਜੇਵਾਲ ਸ਼ਾਮਲ ਸਨ,ਨੇ ਜੈਇੰਦਰ ਕੌਰ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਹੋਇਆ ਸੀ,ਨਿਰਧਾਰਤ ਸਮੇਂ ਉਤੇ ਭਾਜਪਾ ਦੇ ਨਵੇਂ ਖੁੱਲ੍ਹਣ ਵਾਲੇ ਦਫਤਰ ਕੋਲ ਪੁੱਜ ਗਈਆਂ।ਇਸ ਦੌਰਾਨ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਸੀ ਤੇ ਮੌਕੇ ਉਤੇ ਕਈ ਸੀਨੀਅਰ ਅਧਿਕਾਰੀ ਅਧਿਕਾਰੀ , ਏਐਸਪੀ ਡੇਰਾਬੱਸੀ ,ਹਲਕਾ ਡੇਰਾਬੱਸੀ ਦੇ ਸਾਰਿਆਂ ਥਾਣਿਆਂ ਦੇ ਮੁੱਖੀ ਤੇ ਹੋਰ ਅਮਲੇ ਤੋਂ ਇਲਾਵਾ ਦੰਗਾ ਰੋਕੂ ਪੁਲਿਸ ਦਾ ਦਸਤਾ ਤੇ ਕਮਾਂਡੋ ਵੀ ਮੌਜੂਦ ਸਨ।ਦਫਤਰ ਮੂਹਰੇ ਪਹੁੰਚੇ ਕਿਸਾਨਾਂ ਨੇ ਅੰਬਾਲਾ ਚੰਡੀਗੜ੍ਹ ਜੀਟੀ ਰੋਡ ਉਤੇ ਬਣੇ ਡਰੇਨੇਜ਼ ਦੇ ਢੱਕਣਾਂ ਉਪਰ ਖੜ੍ਹ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।ਕਿਸਾਨਾਂ ਦੀ ਮੰਗ ਸੀ ਕਿ ਚੋਣ ਦਫਤਰ ਦਾ ਉਦਘਾਟਨ ਕਰਨ ਵਾਲੇ ਆਗੂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਜਦਕਿ ਦੂਜੇ ਪਾਸੇ ਭਾਜਪਾ ਵਰਕਰ ਆਪਣੇ ਆਗੂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ।ਕਰੀਬ ਸਾਢੇ ਕੁ ਗਿਆਰ੍ਹਾਂ ਵਜੇ ਜੈਇੰਦਰ ਕੌਰ ਆਪਣੇ ਹਮਾਇਤੀ ਭਾਜਪਾ ਆਗੂ ਐਸਐਮਐਸ ਸੰਧੂ ਨਾਲ ਦਫਤਰ ਨੇੜੇ ਪੁੱਜੇ, ਜਿਨ੍ਹਾਂ ਨੂੰ ਪੁਲਿਸ ਨੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦਫਤਰ ਵਿੱਚ ਪਹੁੰਚਾਇਆ।ਇਸ ਉਪਰੰਤ ਜੈਇੰਦਰ ਕੌਰ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਕਿਸਾਨੀ ਦਾ ਸਾਥ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਧੱਕੇਸ਼ਾਹੀ ਕੀਤੀ ਗਈ ਹੈ,ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਪਾਰਟੀ ਬਦਲਣੀ ਪਈ।ਉਨ੍ਹਾਂ ਕਿਹਾ ਕਿ ਤੁਸੀਂ ਇੱਕ ਵਾਰ ਮਹਾਰਾਣੀ ਪ੍ਰਨੀਤ ਕੌਰ ਨੂੰ ਜਿਤਾ ਕੇ ਭੇਜੋ ਤੇ ਉਹ ਕੇਂਦਰ ਵਿੱਚ ਮੰਤਰੀ ਜ਼ਰੂਰ ਬਨਣਗੇ ਤੇ ਹਲਕੇ ਦੇ ਮੁੱਦੇ ਉਠਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੀਆਂ ਵਧੇਰੇ ਯੋਜਨਾਵਾਂ ਕੇਂਦਰੀ ਸਕੀਮ ਵਾਲੀਆਂ ਹਨ,ਜਿਨ੍ਹਾਂ ਨੂੰ ਆਪਣੀਆਂ ਸਕੀਮਾਂ ਦੱਸ ਕੇ ਪੰਜਾਬ ਸਰਕਾਰ ਆਪਣਾ ਨਾਮ ਚਮਕਾ ਰਹੀ ਹੈ।ਉਨ੍ਹਾਂ ਦੇ ਇਸ ਭਾਸ਼ਣ ਦੌਰਾਨ ਦਫਤਰ ਦੇ ਬਾਹਰ ਕਿਸਾਨ ਜਥੇਬੰਦੀਆਂ ਨਾਅਰੇਬਾਜ਼ੀ ਕਰਦੀਆਂ ਰਹੀਆਂ।ਇਸ ਉਪਰੰਤ ਚੋਣ ਦਫਤਰ ਦਾ ਉਦਘਾਟਨ ਤੇ ਸੰਬੋਧਨ ਕਰਨ ਉਪਰੰਤ ਜੈਇੰਦਰ ਕੌਰ ਕਿਸਾਨਾਂ ਨਾਲ ਬਿਨਾਂ ਗੱਲਬਾਤ ਕੀਤਿਆਂ ਹੀ ਡੇਰਾਬੱਸੀ ਵੱਲ ਰਵਾਨਾ ਹੋ ਗਏ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਰਾਣਾ, ਜਸਮੇਰ ਰਾਣਾ, ਮਨਪ੍ਰੀਤ ਸਿੰਘ ਬੰਨੀ ਸੰਧੂ, ਗੁਰਮੀਤ ਟਿਵਾਣਾ, ਰਾਜਪਾਲ ਰਾਣਾ, ਰਾਜੀਵ ਸ਼ਰਮਾ ਤੇ ਸੰਜੀਵ ਗੋਇਲ ਸਮੇਤ ਵੱਡੀ ਗਿਣਤੀ ਔਰਤਾਂ ਤੇ ਭਾਜਪਾ ਹਮਾਇਤੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ