Saturday, May 18, 2024  

ਅਪਰਾਧ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

May 04, 2024

ਸ੍ਰੀ ਮੁਕਤਸਰ ਸਾਹਿਬ, 4 ਮਈ (ਕੇ.ਐਲ.ਮੁਕਸਰੀ/ਕੁਲਭੂਸ਼ਨ ਚਾਵਲਾ) : ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ ਹੇਠ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਿਸ (ਇੰਨਵੈ:) ਸ੍ਰੀ ਮੁਕਤਸਰ ਸਾਹਿਬ ਤੇ ਜਸਪਾਲ ਸਿੰਘ ਉਪ ਕਪਤਾਨ ਪੁਲਿਸ (ਇੰਨਵੈ:) ਦੀ ਅਗਵਾਈ ਹੇਠ ਪੁਲਿਸ ਵੱਲੋਂ ਜਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ’ਚ ਬੰਦ ਹਵਾਲਾਤੀ ਜੋ ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਸ੍ਰੀ ਮੁਕਤਸਰ ਸਾਹਿਬ ਤੋ ਭੱਜ ਗਿਆ ਸੀ ਉਸਨੂੰ ਕਾਬੂ ਕਰ ਲਿਆ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਮਨਮੀਤ ਸਿੰਘ ਢਿੱਲੋਂ ਕਪਤਾਨ ਪੁਲਿਸ (ਇੰਨਵੈ:) ਨੇ ਦੱਸਿਆ ਕਿ 02.05.2024 ਨੂੰ ਮੁੱਕਦਮਾ ਨੰਬਰ 14 ਮਿਤੀ 03.02.2024 ਅ/ਧ 21ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦਾ ਮੁਲਜ਼ਮ ਜਸ਼ਨਦੀਪ ਸਿੰਘ ਉਰਫ ਬੱਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਸਾਹਿਬ ਜੋ ਜਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ’ਚ ਬੰਦ ਹੈ ਨੂੰ ਤਾਰੀਖ ਪੇਸ਼ੀ ਲਈ ਜਿਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ ਸੀ ਜੋ ਬਖਸ਼ੀਖਾਨੇ ’ਚੋ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਿਆ ਸੀ ਜਿਸ ਸਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ਼ ਕੀਤਾ ਗਿਆ ਸੀ। ਜਿਲ੍ਹਾ ਪੁਲਿਸ ਮੁੱਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਹਵਾਲਾਤੀ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈ ਜਿਸ ਤੇ ਹਿਊਮਨ ਇੰਟੈਲੀਜੈਂਸ ਤੇ ਟੈਕਨੀਕਲ ਸੈੱਲ ਦੀ ਸਹਾਇਤਾ ਨਾਲ ਹਵਾਲਾਤੀ ਜਸ਼ਨਦੀਪ ਸਿੰਘ ਉਰਫ ਬੱਲੀ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕੀਤਾ ਗਿਆ ਜਿਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਜਿਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ’ਚੋਂ ਉਸਨੂੰ ਭੱਜਣ ’ਚ ਉਸਦੀ ਮੱਦਦ ਕਰਨ ਵਾਲਾ ਵਿਅਕਤੀ ਕਰਨ ਕੁਮਾਰ ਉਰਫ ਕਾਂਚਾ ਪੁੱਤਰ ਰਵੀ ਸਿੰਘ ਵਾਸੀ ਉੱਚਾ ਵਿਹੜਾ ਸ੍ਰੀ ਮੁਕਤਸਰ ਸਾਹਿਬ ਹੈ ਜਿਸਨੂੰ ਉਕਤ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਤੇ ਵਾਧਾ ਜੁਰਮ ਕਰਕੇ ਮੁਲਜ਼ਮ ਕਰਨ ਕੁਮਾਰ ਉਰਫ ਕਾਂਚਾ ਨੂੰ ਵੀ ਸਮੇਤ ਮੋਟਰਸਾਇਕਲ ਜੋ ਉਸਨੇ ਜਸ਼ਨਦੀਪ ਸਿੰਘ ਉਰਫ ਬੱਲੀ ਨੂੰ ਭਜਾਉਣ ਲਈ ਵਰਤਿਆ ਸੀ ਦੇ ਕਾਬੂ ਕਰਕੇ ਗਿ੍ਰਫਤਾਰ ਕੀਤਾ ਗਿਆ ਜਿਸਦੀ ਪੁੱਛਗਿੱਛ ਜਾਰੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਕਰਨਾਟਕ 'ਚ ਗੇਮ ਦੀ ਲਤ 'ਚ ਨੌਜਵਾਨ ਨੇ ਨਾਬਾਲਿਗ ਭਰਾ ਦਾ ਕੀਤਾ ਕਤਲ, ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਆਸਾਮ ਦੇ ਕਾਰਬੀ ਐਂਗਲੌਂਗ 'ਚ ਨਸ਼ੀਲੇ ਪਦਾਰਥ ਬਰਾਮਦ, ਇਕ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਹੈਦਰਾਬਾਦ 'ਚ ਗੁਆਂਢੀ, ਪਾਲਤੂ ਕੁੱਤੇ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਤ੍ਰਿਪੁਰਾ: ਬੇਟੇ ਦੀ ਬਾਈਕ ਦਾ ਪ੍ਰੀਮੀਅਮ ਅਦਾ ਕਰਨ ਵਿੱਚ ਅਸਫਲ ਰਹਿਣ 'ਤੇ ਪਰਿਵਾਰ ਦੇ ਮੁਖੀ ਦੀ ਹੱਤਿਆ ਕਰਨ ਵਾਲੇ ਦੋ ਗ੍ਰਿਫਤਾਰ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਹੈਦਰਾਬਾਦ ਇੰਜੀਨੀਅਰਿੰਗ ਛੱਡਣ ਵਾਲੇ ਨੇ ਗੋਆ ਪੁਲਿਸ ਦੁਆਰਾ ਰੱਖੇ ਗਏ ਚੈਟਜੀਪੀਟੀ ਦੀ ਵਰਤੋਂ ਕਰਕੇ ਜਾਅਲੀ ਕੈਸੀਨੋ ਵੈਬਸਾਈਟ ਬਣਾਈ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਮੁਲਜ਼ਮ ਨੇ ਪਿਸਤੌਲ ਖੋਹ ਕੇ ਰਾਜਸਥਾਨ ਪੁਲੀਸ ’ਤੇ ਗੋਲੀ ਚਲਾ ਦਿੱਤੀ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਦਿੱਲੀ ਪੁਲਿਸ ਦੀ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਮਾਂ-ਪਤਨੀ ਤੇ 3 ਬੱਚਿਆਂ ਨੂੰ ਮਾਰੀ ਗੋਲ਼ੀ, ਫਿਰ ਕੀਤੀ ਖ਼ੁਦਕੁਸ਼ੀ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਕੋਚੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਕਰਦੇ ਹੋਏ ਇਕ ਹੋਰ ਯਾਤਰੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ

ਅਹਿਮਦਾਬਾਦ 'ਚ ਪਤਨੀ ਨੂੰ ਚਾਕੂ ਮਾਰਨ ਦੇ ਦੋਸ਼ 'ਚ ਵਿਅਕਤੀ ਗ੍ਰਿਫਤਾਰ