Saturday, May 18, 2024  

ਖੇਤਰੀ

ਬੀਜੇਪੀ ਦੀਆਂ ਨੀਤੀਆ ਕਾਰਪੋਰਟ ਪੱਖੀ ਤੇ ਕਿਸਾਨ ਮਜ਼ਦੂਰ ਵਿਰੋਧੀ : ਜਗਜੀਤ ਸਿੰਘ ਛੜਬੜ

May 04, 2024

ਸੁਭਾਸ਼ ਚੰਦਰ
ਪਟਿਆਲਾ, 4 ਮਈ :  ਬਹੁਜਨ ਸਮਾਜ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਸ. ਜਗਜੀਤ ਸਿੰਘ ਛੜਬੜ ਨੇ ਹਲਕਾ ਰਾਜਾਪੁਰਾ ‘ਚ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਸ. ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਕਾਰਪੋਰੇਟ ਪੱਖੀ, ਕਿਸਾਨ ਮਜ਼ਦੂਰ ਵਿਰੋਧੀ , ਫੈਡਰਲਿਜ਼ਮ ਵਿਰੋਧੀ ਅਤੇ ਜਮਹੂਰੀਅਤ ਵਿਰੋਧੀ ਹਨ। ਇਸ ਲਈ ਭਾਜਪਾ ਦੇ ਉਮੀਦਵਾਰ ਜਦੋਂ ਵੀ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਵੋਟਾਂ ਮੰਗਣ ਵਾਸਤੇ ਆਉਣ ਤਾਂ ਕਿਸਾਨ ਜਥੇਬੰਦੀਆਂ ਨੇ ਆਮ ਲੋਕਾਂ ਨੂੰ ਸੱਦਾ ਹੋਇਆ ਹੈ ਕਿ ਉਹ ਸ਼ਾਂਤਮਈ ਰਹਿੰਦੇ ਹੋਏ ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛਣ। ਪਰ ਹੈਰਾਨਗੀ ਇਸ ਗੱਲ ਦੀ ਹੈ ਕਿ ਇਹ ਪੰਜਾਬ ਵਿਰੋਧੀ ਬੀਜੇਪੀ ਉਮੀਦਵਾਰਾਂ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਤਸੱਲੀਬਖਸ ਹੀ ਨਹੀਂ ਦੇ ਰਹੇ ਹਨ। ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ? ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ? ਐਮਐਸਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ? ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਮੁਸ਼ਕਲ ਹੈ? ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ਵਿੱਚ ਕਿਉਂ ਰੱਖਿਆ ਗਿਆ? ਨਾਲ ਹੀ ਛੜਬੜ ਨੇ ਮਾਨ ਸਰਕਾਰ ਨੂੰ ਕਰੜੇ ਹੱਥੀ ਲੈਦਿਆਂ ਕਿਹਾ ਕਿ ਲੋਕ ਨੇ ਬੜੀ ਉਮੀਦਾਂ ਨਾਲ ਬਦਲਾਅ ਦੇ ਨਾਮ 'ਤੇ ਵੋਟਾਂ ਪਾਈਆਂ ਸਨ, ਪਰ ਪੰਜਾਬ ਦੇ ਵੋਟਰ ਨੂੰ ਉਸ ਬਦਲਾਅ ਤੋਂ ਨਿਰਾਸ਼ਤਾ ਤੋਂ ਇਲਾਵਾ ਹੋਰ ਕੁਝ ਪੱਲੇ ਨਹੀਂ ਪਿਆ, ਨਾ ਪੰਜਾਬ 'ਚ ਰਿਸ਼ਵਤ ਬੰਦ ਹੋਈ, ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ, ਨਾ ਬੇਅਦਬੀ ਮਾਮਲੇ ਦਾ ਇਨਸਾਫ ਮਿਲਿਆ, ਨਾ ਪੰਜਾਬ ਨਸ਼ਾ ਮੁੱਕਤ ਹੋਇਆ, ਨਾ ਹੀ ਔਰਤਾਂ ਦੇ ਖਾਤਿਆਂ 'ਚ 1000-1000 ਰੁਪਇਆ ਆਇਆ। ਸ. ਛੜਬੜ ਨੇ ਕਿਹਾ ਕਿ ਮਾਨ ਸਰਾਕਰ ਨੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ।
ਇਸ ਮੌਕੇ ਮੀਟਿੰਗ ਦੌਰਾਨ ਸਰਦਾਰ ਬਲਦੇਵ ਸਿੰਘ ਮਹਿਰਾ ਉਪ ਪ੍ਰਧਾਨ ਬਸਪਾ ਪੰਜਾਬ ਜੋਗਾ ਸਿੰਘ ਪਨੋਦੀਆ ਜਰਨ ਸਕੱਤਰ ਪੰਜਾਬ ਰੂਪ ਸਿੰਘ ਬਠੋਈ ਜ਼ਿਲ੍ਹਾ ਪ੍ਰਧਾਨ ਬਸਪਾ ਪਟਿਆਲਾ ਮੱਘਰ ਸਿੰਘ ਤੂਰ ਜ਼ਿਲ੍ਹਾ ਇੰਚਾਰਜ ਪਟਿਆਲਾ ਜਰਨੈਲ ਸਿੰਘ ਬਿਟੂ ਸਮਾਣਾ ਪ੍ਰਧਾਨ ਸੁਰਿੰਦਰ ਸਿੰਘ ਬੱਬੀ ਸ਼ਹਿਰੀ ਪ੍ਰਧਾਨ ਕਰਨੈਲ ਸਿੰਘ ਖੇੜਕੀ ਮੀਤ ਪ੍ਰਧਾਨ ਮਹੋਣ ਲਾਲ ਜਰਨਲ ਸੈਕਟਰੀ ਕੈਸ਼ੀਅਰ ਸੰਦੀਪ ਟੋਨਾ? ਲੇਡੀਜ਼ ਪ੍ਰਧਾਨ ਬਲਵਿੰਦਰ ਕੌਰ ਕਿਸ਼ਨ ਸਿੰਘ ਗੁਰਚਰਨ ਸਿੰਘ ਲਗੜੋਈ ਦੇਵ ਰਾਜ ਕੁਤਬਨ ਪ੍ਰਗਟ ਸਿੰਘ ਬੀਪੁਰ ਕਿਰਪਾਲ ਸਿੰਘ ਗਾਜ਼ੀ ਪੁਰ ਆਦਿ ਹਾਜ਼ਰ ਰਹੇ ਜ਼ੋਰਾਂ ਸਿੰਘ ਆਦਿ ਹਾਜ਼ਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ