Saturday, May 18, 2024  

ਖੇਤਰੀ

ਪਿੰਡ ਚਲਾਕੀ ਤੇ ਡੂਮਛੇੜੀ ਦੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਲੱਗੀ ਅੱਗ

May 04, 2024

ਮੋਰਿੰਡਾ, 4 ਮਈ (ਲਖਵੀਰ ਸਿੰਘ) :  ਮੋਰਿੰਡਾ ਇਲਾਕੇ ਦੇ ਪਿੰਡ ਡੂਮਛੇੜੀ ਅਤੇ ਚਲਾਕੀ ਦੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਬੜੀ ਮੁਸ਼ਕਿਲ ਨਾਲ ਦੋ ਫਾਇਰ ਬਿ੍ਰਗੇਡਾਂ ਨੇ ਆ ਕੇ ਕਿਸਾਨਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਹਰਵਿੰਦਰ ਸਿੰਘ ਚਲਾਕੀ, ਕੁਲਵੀਰ ਸਿੰਘ, ਜਗਪਾਲ ਸਿੰਘ, ਮਨਿੰਦਰ ਸਿੰਘ, ਦਲੀਪ ਸਿੰਘ ਆਦਿ ਨੇ ਦੱਸਿਆ ਕਿ ਬਿਜਲੀ ਵਿਭਾਗ ਵਲੋਂ ਅੱਜ ਤੋਂ ਦਿਨ ਵਿੱਚ ਟਿਊਬਵੈਲਾਂ ਦੀ ਬਿਜਲੀ ਸਪਲਾਈ 9 ਤੋਂ 5 ਤੱਕ ਦੇਣੀ ਸ਼ੁਰੂ ਕੀਤੀ ਹੈ। ਅੱਗ ਲੱਗਣ ਦਾ ਕਾਰਨ ਵੀ ਬਿਜਲੀ ਦੀਆਂ ਤਾਰਾਂ ਭਿੜਨ ਕਾਰਨ ਨਿਕਲੀਆਂ ਚੰਗਿਆੜੀਆਂ ਦੱਸੀਆਂ ਜਾ ਰਹੀਆਂ ਹਨ। ਸ੍ਰੀ ਚਲਾਕੀ ਨੇ ਦੱਸਿਆ ਕਿ ਅੱਗ ਡੂਮਛੇੜੀ ਦੇ ਖੇਤਾਂ ਚ ਨੂੰ ਹੁੰਦੀ ਹੋਈ ਰੇਲਵੇ ਲਾਈਨ ਤੱਕ ਪਹੁੰਚ ਗਈ। ਇਸੇ ਤਰਾਂ ਪਿੰਡ ਚਲਾਕੀ ਦੇ ਨੇੜਲੇ ਖੇਤਾਂ ਵਿੱਚ ਅੱਗ ਲੱਗਣ ਉਪਰੰਤ ਸ਼ਾਹਪੁਰ, ਬਹਿਬਲਪੁਰ ਆਦਿ ਪਿੰਡਾਂ ਚ ਨੂੰ ਹੁੰਦੀ ਹੋਈ ਰੇਲਵੇ ਲਾਈਨ ਤੱਕ ਪਹੁੰਚ ਗਈ। ਉਹਨਾਂ ਦੱਸਿਆ ਕਿ ਨਾੜ ਸੜਨ ਤੋਂ ਬਾਅਦ ਹੇਠਾਂ ਕਣਕ ਦੇ ਜਾੜਿਆਂ ਨੂੰ ਵੀ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ ਤੇ ਤੇਜੀ ਨਾਲ ਅੱਗ ਤੇ ਧੂੰਆਂ ਰੇਲਵੇ ਲਾਈਨ ਤੱਕ ਪਹੁੰਚ ਗਿਆ। ਉਹਨਾਂ ਦੱਸਿਆ ਕਿ ਮੋਰਿੰਡਾ ਤੋਂ ਸਰਹਿੰਦ ਨੂੰ ਜਾਣ ਵਾਲੀ ਯਾਤਰੂ ਰੇਲ ਗੱਡੀ ਦੇ ਡਰਾਇਵਰ ਨੇ ਅੱਗ ਤੇ ਧੂੰਆਂ ਦੇਖਦਿਆਂ ਗੱਡੀ ਨੂੰ ਮੋਰਿੰਡਾ ਸਾਈਡ ਤੇ ਹੀ ਰੋਕ ਦਿੱਤਾ। ਲਗਭਗ ਵੀਹ ਮਿੰਟ ਗੱਡੀ ਰੁਕੀ ਰਹੀ। ਅੱਗ ਤੇ ਕਾਬੂ ਪਾਉਣ ਤੋਂ ਬਾਅਦ ਹੀ ਰੇਲ ਗੱਡੀ ਸਰਹਿੰਦ ਵੱਲ ਨੂੰ ਰਵਾਨਾ ਹੋਈ। ਉਪਰੋਕਤ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਕਣਕ ਦੇ ਨਾੜ ਤੋਂ ਤੂੜੀ ਨਹੀਂ ਬਣਾ ਲੈਂਦੇ ਉੱਦੋਂ ਤੱਕ ਲਗਭਗ ਦਸ ਦਿਨ ਬਿਜਲੀ ਸਪਲਾਈ ਦਾ ਸਮਾਂ ਦਿਨ ਵਿੱਚ ਨਾ ਕੀਤਾ ਜਾਵੇ। ਤਾਂ ਜੋ ਕਿਸਾਨਾਂ ਦੇ ਪਸ਼ੂਆਂ ਦਾ ਸਾਲ ਭਰ ਦਾ ਚਾਰਾ ਅੱਗ ਦੀ ਭੇਂਟ ਨਾ ਚੜ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ