Saturday, May 18, 2024  

ਪੰਜਾਬ

ਵਰਲਡ ਯੂਨੀਵਰਸਿਟੀ ਨੇ ਪਿੰਡ ਮੰਡੋਫਲ ਦੇ ਗੁਰੂਦਵਾਰਾ ਸਾਹਿਬ ਵਿਖੇ ਭੇਟ ਕੀਤਾ ਗੁਰਮਤਿ ਸਾਹਿਤ

ਵਰਲਡ ਯੂਨੀਵਰਸਿਟੀ ਨੇ ਪਿੰਡ ਮੰਡੋਫਲ ਦੇ ਗੁਰੂਦਵਾਰਾ ਸਾਹਿਬ ਵਿਖੇ ਭੇਟ ਕੀਤਾ ਗੁਰਮਤਿ ਸਾਹਿਤ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਨੇੜਲੇ ਪਿੰਡ ਮੰਡੋਫਲ ਵਿਖੇ ਪਿੰਡ ਦੇ ਮੋਹਤਬਰ ਸੱਜਣਾ ਦੀ ਹਾਜ਼ਰੀ ਵਿੱਚ ਗੁਰਦੁਆਰਾ ਸਾਹਿਬ ਲਈ ਗੁਰਮਤਿ ਸਾਹਿਤ ਦੀਆਂ ਮਹੱਤਵਪੂਰਨ ਕਿਤਾਬਾਂ ਭੇਟ ਕੀਤੀਆਂ ਗਈਆਂ। ਪਿੰਡ ਮੰਡੋਫਲ ਵਰਲਡ ਯੂਨੀਵਰਸਿਟੀ ਵੱਲੋਂ ਪ੍ਰਧਾਨ ਮੰਤਰੀ ਪੇਂਡੂ ਵਿਕਾਸ ਯੋਜਨਾ ਤਹਿਤ ਚੁਣੇ ਗਏ ਪੰਜ ਪਿੰਡਾਂ ਵਿੱਚੋਂ ਇੱਕ ਹੈ। ਇਸ ਮੌਕੇ ਯੂਨੀਵਰਸਿਟੀ ਵੱਲੋਂ ਪਹੁੰਚੇ ਅਧਿਕਾਰੀ ਡੀਨ ਵਿਦਿਆਰਥੀ ਭਲਾਈ ਅਤੇ ਉਕਤ ਪੰਜ ਪਿੰਡਾਂ ਦੇ ਕੋਆਰਡੀਨੇਟਰ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਕੋਸ਼ਿਸ਼ ਹੈ ਕਿ ਇਹਨਾਂ ਚੁਣੇ ਗਏ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਦੇ ਨਾਲ ਨਾਲ ਵਿੱਦਿਆ ਅਤੇ ਉਸਾਰੂ ਸਾਹਿਤ ਪੜ੍ਹਨ ਦੀ ਰੁਚੀ ਪੈਦਾ ਕੀਤੀ ਜਾਵੇ। 

ਸਿਵਲ ਸਰਜਨ ਨੇ ਨੈਸ਼ਨਲ ਕੁਆਲਿਟੀ ਇੰਸੋਰੈਂਸ਼ ਸਟੈਂਡਰਡ ਸੰਬੰਧੀ ਕੀਤੀ ਮੀਟਿੰਗ 

ਸਿਵਲ ਸਰਜਨ ਨੇ ਨੈਸ਼ਨਲ ਕੁਆਲਿਟੀ ਇੰਸੋਰੈਂਸ਼ ਸਟੈਂਡਰਡ ਸੰਬੰਧੀ ਕੀਤੀ ਮੀਟਿੰਗ 

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਨਾਲ ਨੈਸ਼ਨਲ ਕੁਆਲਿਟੀ ਇੰਸੋਰੈਂਸ਼ ਸਟੈਂਡਰਡ ਤਹਿਤ ਜਿਲੇ ਦੀਆਂ ਸਿਹਤ ਸੰਸਥਾਵਾਂ ਲਈ ਵਿਭਾਗ ਵੱਲੋਂ ਨਿਰਧਾਰਿਤ ਕੀਤੇ ਟੀਚੇ ਹਾਸਲ ਕਰਨ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹੈਲਥ ਐਂਡ ਵੈਲਨੇਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਅਫਸਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਇਹਨਾਂ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਹਦਾਇਤ ਕੀਤੀ । ਉਹਨਾਂ ਕਿਹਾ ਕਿ ਉਹ ਹਰ ਸਿਹਤ ਸੈਂਟਰ ਵਿੱਚ  ਨੈਸ਼ਨਲ ਕੁਆਲਿਟੀ ਇਨਸੋਰੈਸ ਸਟੈਂਡਰਡ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨੀਆ ਯਕੀਨੀ ਬਣਾਉਣ ਤਾਂ ਜੋ ਨਿਰਧਾਰਤ ਟੀਚੇ ਹਾਸਲ ਕੀਤੇ ਜਾ ਸਕਣ । 

ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਮਾਂ ਦਿਵਸ 'ਤੇ ਵਿਸ਼ੇਸ਼ ਸਮਾਰੋਹ

ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਮਾਂ ਦਿਵਸ 'ਤੇ ਵਿਸ਼ੇਸ਼ ਸਮਾਰੋਹ

ਦੇਸ਼ ਭਗਤ ਗਲੋਬਲ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਮਾਂ ਦਿਵਸ 'ਤੇ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਹ ਜਸ਼ਨ ਛੋਟੇ ਬੱਚਿਆਂ ਦੇ ਜੀਵਨ ਵਿੱਚ ਮਾਵਾਂ ਦੀ ਮਹੱਤਤਾ ਨੂੰ ਪੈਦਾ ਕਰਨ ਲਈ ਅਧਿਆਪਕਾਂ ਦੁਆਰਾ ਦਰਸਾਈ ਗਈ ਇੱਕ ਵਿਲੱਖਣ ਕੋਸ਼ਿਸ਼ ਸੀ। ਸਮਾਗਮ ਦੀ ਖਾਸ ਗੱਲ ਮਾਵਾਂ ਦੁਆਰਾ ਦਿਲ ਨੂੰ ਛੂਹ ਲੈਣ ਵਾਲੀ ਪੇਸ਼ਕਾਰੀ ਸੀ, ਜਿਨ੍ਹਾਂ ਨੇ ਸਟੇਜ 'ਤੇ ਪਹੁੰਚ ਕੇ ਜੋਸ਼ ਅਤੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅੰਗਰੇਜ਼ੀ  ਵਿਭਾਗ ਨੇ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਅੰਗਰੇਜ਼ੀ  ਵਿਭਾਗ ਨੇ ਕਰਵਾਇਆ "ਸ਼ੇਕਸਪੀਅਰ ਫੈਸਟ"

 ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਵੱਲੋਂ ਡਾ: ਬਲਜੀਤ ਕੌਰ ਸਹਾਇਕ ਪ੍ਰੋਫ਼ੈਸਰ ਦੀ ਅਗਵਾਈ ਹੇਠ ਸ਼ੈਕਸਪੀਅਰ ਫੈਸਟ ਕਰਵਾਇਆ ਗਿਆ। ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਪੰਦਰਾਂ ਦਿਨ ਚੱਲੇ ਇਸ ਫੈਸਟ ਦੌਰਾਨ ਵਿਦਿਆਰਥੀਆਂ ਨੂੰ ਜਿੱਥੇ ਸ਼ੈਕਸਪੀਅਰ ਦੇ ਨਾਟਕਾਂ 'ਤੇ ਆਧਾਰਿਤ ਵੱਖ-ਵੱਖ ਫ਼ਿਲਮਾਂ ਦਿਖਾਈਆਂ ਗਈਆਂ ਉੱਥੇ ਹੀ ਵਿਦਿਆਰਥੀਆਂ ਵੱਲੋਂ ਫਿਲਮਾਂ ਦਾ ਆਲੋਚਨਾਤਮਕ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਅੱਤਵਾਦੀ ਹਮਲੇ 'ਤੇ ਦਾਅਵਾ ਐਮਸੀਸੀ ਦੀ ਉਲੰਘਣਾ ਹੈ, ਸੀ.ਈ.ਓ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦਾ ਅੱਤਵਾਦੀ ਹਮਲੇ 'ਤੇ ਦਾਅਵਾ ਐਮਸੀਸੀ ਦੀ ਉਲੰਘਣਾ ਹੈ, ਸੀ.ਈ.ਓ

 ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਬਾਰੇ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਟਿੱਪਣੀ ਨੂੰ ਆਦਰਸ਼ ਚੋਣ ਜ਼ਾਬਤੇ (ਐਮ.ਸੀ.ਸੀ.) ਦੀ ਉਲੰਘਣਾ ਦੱਸਦਿਆਂ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ ਕਿ ਉਸਨੇ ਇਸ ਮੁੱਦੇ 'ਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੂੰ ਪੱਤਰ ਲਿਖਿਆ ਹੈ।

ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ ’ਤੇ ਹੱਥ ਲਗਾਉਣ ਦੇ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਚਰਨਜੀਤ ਚੰਨੀ ਵੱਲੋਂ ਬੀਬੀ ਜਗੀਰ ਦੀ ਠੋਡੀ ’ਤੇ ਹੱਥ ਲਗਾਉਣ ਦੇ ਮਾਮਲੇ ਦਾ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵਲੋਂ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਹੱਥ ਲਗਾਉਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਸਖ਼ਤ ਐਕਸ਼ਨ ਲਿਆ ਹੈ। ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਕਥਿਤ ਤੌਰ ’ਤੇ ਮਾੜਾ ਵਿਵਹਾਰ ਕੀਤੇ ਜਾਣ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਨੋਟਿਸ ਲੈ ਲਿਆ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਕੱਲ੍ਹ 14 ਮਈ 2024 ਨੂੰ ਦੁਪਹਿਰ 2 ਵਜੇ ਤੱਕ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ ਨੂੰ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ ਵਿਖੇ ਉੱਘੇ ਪੰਜਾਬੀ ਕਵੀ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ। ਕਵੀ ਡਾ. ਸੁਰਜੀਤ ਸਿੰਘ ਪਾਤਰ ਦਾ ਲੁਧਿਆਣਾ ਵਿਖੇ ਪੂਰੇ ਰਾਜਕੀ ਸਨਮਾਨ ਨਾਲ ਸੰਸਕਾਰ ਕੀਤਾ ਗਿਆ।

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਵਰਕਸ਼ਾਪ ਸ਼ੁਰੂ 

ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵੱਲੋਂ ਬਾਰ੍ਹਵੀਂ ਵਿੱਚ ਦਾਖਲ ਅਤੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਇਕ ਹਫ਼ਤੇ ਦੀ ਫ਼ੋਟੋਗ੍ਰਾਫ਼ੀ, ਵੀਡੀਓਗ੍ਰਾਫੀ ਅਤੇ ਮੋਬਾਈਲ ਪੱਤਰਕਾਰੀ ਸਬੰਧੀ ਵਿਸ਼ੇਸ਼ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ ਜਿਸ ਵਿਚ ਲਗਭਗ 30 ਵਿਦਿਆਰਥੀਆਂ ਨੇ ਭਾਗ ਲਿਆ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਪੱਤਰਕਾਰੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ ਅਤੇ ਵੀਡੀਓਗ੍ਰਾਫੀ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਨ ਦਾ ਅਵਸਰ ਮਿਲ ਸਕੇਗਾ ਜੋ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ।ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਫ਼ੋਟੋਗ੍ਰਾਫ਼ੀ, ਵੀਡੀਓਗ੍ਰਾਫੀ, ਫੋਟੋ ਅਤੇ ਵੀਡਿਓ ਸੰਪਾਦਨ ਦੀ ਬੁਨਿਆਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਦੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਨੂੰ ਹੋਰ ਨਿਖਾਰਿਆ ਜਾ ਸਕੇ।

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਪੰਜਾਬ ਸ਼ਾਇਰ ਸੁਰਜੀਤ ਪਾਤਰ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰੇਗਾ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ 79 ਸਾਲ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ ਪੰਜਾਬੀ ਕਵੀ, ਲੇਖਕ ਅਤੇ ਪਦਮਸ਼੍ਰੀ ਜੇਤੂ ਸੁਰਜੀਤ ਪਾਤਰ ਦੀ ਯਾਦ ਵਿੱਚ 'ਪਾਤਰ ਐਵਾਰਡ' ਸ਼ੁਰੂ ਕਰਨ ਦਾ ਐਲਾਨ ਕੀਤਾ। ਪਾਤਰ ਦਾ ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਪਾਤਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਮਾਡਲ ਟਾਊਨ ਸਥਿਤ ਸ਼ਮਸ਼ਾਨਘਾਟ ਤੱਕ ਕੱਢੀ ਗਈ। ਸੀ.ਐਮ ਮਾਨ ਵੀ ਉਥੇ ਪਹੁੰਚੇ ਅਤੇ ਬੀਅਰ ਨੂੰ ਮੋਢਾ ਦਿੱਤਾ। ਉਨ੍ਹਾਂ ਪਾਤਰ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਬੀਅਰ ਨੂੰ ਮੋਢਾ ਦਿੰਦੇ ਹੋਏ ਉਹ ਭਾਵੁਕ ਹੋ ਗਿਆ।

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਵਲ ਸਰਜਨ ਨੇ ਹੀਮੋਫੀਲੀਆ ਸਬੰਧੀ ਜਾਗਰੂਕਤਾ ਪੋਸਟਰ ਕੀਤਾ ਜਾਰੀ

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਜਿਲੇ ਅੰਦਰ 8 ਤੋਂ 17 ਮਈ ਤੱਕ ਹੀਮੋਫੀਲੀਆ ਅਤੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਅੱਜ ਜਿਲਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵਲੋ ਹੀਮੋਫੀਲੀਆ ਸਬੰਧੀ  ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਹੀਮੋਫੀਲੀਆ ਇਕ ਖੂਨ ਨਾਲ ਸੰਬੰਧਿਤ ਰੋਗ ਹੈ , ਇਸ ਵਿੱਚ ਖੂਨ ਦਾ ਥੱਕਾ ਨਹੀਂ ਬਣਦਾ ਅਤੇ ਇਹ ਇੱਕ ਜਨੈਟਿਕ ਬਿਮਾਰੀ ਹੈ। 

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਨੇ ਧੂਮਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਨਰਸ ਦਿਵਸ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਕਾਰਨ ਇਨੋਵਾ ਸਵਾਰ ਪਤੀ-ਪਤਨੀ ਦੀ ਮੌਤ,ਸੱਤ ਜ਼ਖਮੀ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਲੋਕ ਸਭਾ ਚੋਣਾਂ ਵਿਚ ਭਾਜਪਾ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਮੋਦੀ ਸਰਕਾਰ ਨੇ 10 ਸਾਲਾਂ ਦੇ ਰਾਜ ’ਚ ਸਿਰਫ਼ ਕਾਰਪੋਰੇਟਾਂ ਦੀ ਸੇਵਾ ਕੀਤੀ : ਕਾਮਰੇਡ ਸੇਖੋਂ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਦੋ ਗੇੜਾਂ ’ਚ 11 ਤੇ 15 ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਪੰਜਾਬੀ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਨਹੀਂ ਰਹੇ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਕੇਜਰੀਵਾਲ ਦੀ ਰਿਹਾਈ ਨੇ ਵਿਰੋਧੀਆਂ ਨੂੰ ਪਾਇਆਂ ਭਾਜੜਾਂ: ਡਾ: ਰਾਜ ਕੁਮਾਰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਸੁਪਰੀਮ ਕੋਰਟ ਵੱਲੋਂ ਹੋਈ ਕੇਜਰੀਵਾਲ ਦੀ ਜਮਾਨਤ, ਲੋਕਤੰਤਰ ਦੇ ਹੱਕ 'ਚ ਵੱਡਾ ਫਤਵਾ-ਪਵਨ ਟੀਨੂੰ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ 5457 ਕੇਸਾਂ ਦਾ ਕੀਤਾ ਗਿਆ ਨਿਪਟਾਰਾ: ਜ਼ਿਲ੍ਹਾ ਤੇ ਸੈਸ਼ਨ ਜੱਜ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਪੰਜਾਬ ਵਿੱਚ 70.42 ਲੱਖ ਫਾਰਮਾ ਓਪੀਔਡਜ਼ ਜ਼ਬਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਹਲਕੇ ਅਧੀਨ ਆਉਂਦੇ ਤਿੰਨੇ ਜ਼ਿਲ੍ਹਿਆਂ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਨੂੰ ਪੂਰੀ ਤਰ੍ਹਾਂ ਭਖਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ 'ਤੇ ਸੋਗ ਦੀ ਲਹਿਰ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਦੇਸ਼ ਭਗਤ ਯੂਨੀਵਰਸਿਟੀ ਅਤੇ ਲਿੰਕਨ ਯੂਨੀਵਰਸਿਟੀ ਅੰਤਰਰਾਸ਼ਟਰੀ ਸਿੱਖਿਆ ਅਤੇ ਕਰੀਅਰ ਦਾ ਰਾਹ ਆਸਾਨ ਬਣਾਵੇਗੀ: ਡਾ. ਸੰਦੀਪ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨਸ਼ਿਆਂ ਦੀ ਰੋਕਥਾਮ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ  'ਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਨਸ਼ਿਆਂ ਦੀ ਰੋਕਥਾਮ ਵਿਸ਼ੇ ਤੇ ਕਰਵਾਏ ਗਏ ਸੈਮੀਨਾਰ  'ਚ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕੀਤੀ ਸ਼ਿਰਕਤ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਐਵਾਰਡੀ ਸੁਰਜੀਤ ਪਾਤਰ ਦਾ 79 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ

Back Page 2