ਵਿੱਤ ਮੰਤਰੀ ਸੀਤਾਰਮਨ ਵੱਲੋਂ ਆਗਾਮੀ ਬਜਟ ਦੀਆਂ ਤਿਆਰੀਆਂ ਲਈ ਵੱਖ-ਵੱਖ ਸਮੂਹਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਾਲ 2023-2024 ਦਾ ਸਾਲਾਨਾ ਬਜਟ 1 ਫਰਵਰੀ 2023 ਨੂੰ ਪਾਰਲੀਮੈਂਟ ’ਚ ਪੇਸ਼ ਕਰਨਗੇ। ਇਸ ਸਬੰਧ ’ਚ ਉਨ੍ਹਾਂ ਨੇ ਵੱਖ-ਵੱਖ ਸਮੂਹਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਸਨਅਤ, ਬੁਨਿਆਦੀ ਢਾਂਚਾ ਅਤੇ ਮੌਸਮੀ ਤਬਦੀਲੀ ਦਾ ਅਧਿਐਨ ਕਰਨ ਵਾਲੇ ਮਾਹਰਾਂ ਨਾਲ ਗੱਲਬਾਤ ਕੀਤੀ ਹੈ।