ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਪੀ. ਅਥਾਰਟੀ ਦੀਆਂ ਨਵੀਆਂ ਹਦਾਇਤਾਂ ਅੱਜ ਤੋਂ ਲਾਗੂ
ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਵੱਲੋਂ ਭੂਮੀਗਤ ਪਾਣੀ ਕੱਢਣ ਅਤੇ ਸੰਭਾਲ ਸਬੰਧੀ ਜਾਰੀ ਨਵੇਂ ਨਿਰਦੇਸ਼ ਅੱਜ 1 ਫਰਵਰੀ, 2023 ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਲਈ ਵਰਤੋਂ, ਪੀਣ ਅਤੇ ਘਰੇਲੂ ਵਰਤੋਂ, ਪੂਜਾ ਅਸਥਾਨਾਂ, ਸਰਕਾਰੀ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਸਕੀਮਾਂ, ਮਿਲਟਰੀ ਜਾਂ ਕੇਂਦਰੀ ਪੈਰਾ-ਮਿਲਟਰੀ ਫੋਰਸਿਜ਼, ਸ਼ਹਿਰੀ ਸਥਾਨਕ ਸੰਸਥਾਵਾਂ, ਪੰਚਾਇਤੀ ਰਾਜ ਸੰਸਥਾਵਾਂ, ਛਾਉਣੀ ਬੋਰਡ, ਸੁਧਾਰ ਵਿਕਾਸ ਟਰੱਸਟ ਅਤੇ ਏਰੀਆ ਵਿਕਾਸ ਅਥਾਰਟੀ ਅਤੇ ਸਾਰੀਆਂ ਇਕਾਈਆਂ ਜਿਹੜੀਆਂ 300 ਘਣ ਮੀਟਰ/ਪ੍ਰਤੀ ਮਹੀਨਾ ਤੱਕ ਪਾਣੀ ਕੱਢਦੀਆਂ ਹਨ, ਨੂੰ ਛੋਟ ਦਿੱਤੀ ਗਈ ਹੈ।