ਸਿੱਖਿਆ

ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ। ਪੰਜਵੀਂ ਕਲਾਸ ਦੀ ਵਿਦਿਆਰਥਣ ਸਰਗਮ ਨੇ 98.6% ਅੰਕ ਪ੍ਰਾਪਤ ਕਰਕੇ ਜੰਡਿਆਲਾ ਗੁਰੂ ਬਲਾਕ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, 

ਮਹਾਰਾਣੀ ਸਤਿੰਦਰ ਕੌਰ ਮਾਡਰਨ ਸਕੂਲ ਬੇਲਾ ਦਾ ਪੰਜਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਮਹਾਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬੇਲਾ ਦੇ ਪੰਜਵੀਂ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦਾ ਪੰਜਵੀਂ ਕਲਾਸ ਦਾ ਨਤੀਜਾ 100% ਰਿਹਾ, 

87 ਸਾਲ ਦੀ ਉਮਰ ’ਚ ਓਮ ਪ੍ਰਕਾਸ਼ ਚੌਟਾਲਾ ਨੇ ਪਾਸ ਕੀਤੀ 10ਵੀਂ ਤੇ 12ਵੀਂ ਦੀ ਪ੍ਰੀਖਿਆ

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਕਮਾਲ ਕਰ ਵਿਖਾਇਆ। ਉਨ੍ਹਾਂ ਨੇ 87 ਸਾਲ ਦੀ ਉਮਰ ’ਚ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਫਸਟ ਡਿਵੀਜ਼ਨ ਨਾਲ ਪਾਸ ਕੀਤੀ। ਹਰਿਆਣਾ ਸਿੱਖਿਆ ਬੋਰਡ ਦੇ ਅਧਿਕਾਰੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ 10ਵੀਂ ਅਤੇ 12ਵੀਂ ਦੀ ਮਾਰਕਸ਼ੀਟ ਜਾਰੀ ਕੀਤੀ ਗਈ। 

ਪਟੇਲ ਕਾਲਜ ਦਾ ਸੈਸ਼ਨ 2022-23 ਲਈ ਪ੍ਰੋਸਪੈਕਟ ਜਾਰੀ, ਦਾਖਲੇ ਸ਼ੁਰੂ

ਸਥਾਨਕ ਪਟੇਲ ਮੈਮੋਰੀਅਲ ਨੈਸਨਲ (ਬੀ+) ਕਾਲਜ ਵੱਲੋਂ ਨਵੇਂ ਵਿਦਿਆਰਥੀਆਂ ਦੇ ਦਾਖਲੇ ਲਈ ਕਾਲਜ ਦਾ ਪ੍ਰੋਸਪੈੱਕਟ ਜਾਰੀ ਕਰ ਦਿੱਤਾ ਹੈ। ਜਿਸ ਵਿਚ ਦਾਖਲਾ ਫਾਰਮ ਦੇ ਨਾਲ-ਨਾਲ ਕਾਲਜ ਵਿਚ ਚਲ੍ਹ ਰਹੇ ਕੋਰਸਾਂ ਦੀ ਜਾਣਕਾਰੀ ਦਰਜ ਕੀਤੀ ਗਈ ਹੈ। ਪਟੇਲ ਕਾਲਜ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀ ਕਾਲਜ ਵਿਚੋਂ ਪ੍ਰੋਸਪੈੱਕਟ ਪ੍ਰਾਪਤ ਕਰ ਸਕਦੇ ਹਨ।

ਐਮਐਸਸੀ ਮੈਥ ’ਚ ਗਗਨਦੀਪ ਕੌਰ ਪੰਜਾਬ ਯੂਨੀਵਰਸਿਟੀ ’ਚ ਪਹਿਲੇ ਸਥਾਨ ’ਤੇ ਰਹੀ

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦਾ ਐਮਐਸਸੀ ਹਿਸਾਬ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਸਤਵੰਤ ਕੌਰ ਨੇ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਐਮਐਸਸੀ ਹਿਸਾਬ ਤੀਜਾ ਦੀ ਗਗਨਦੀਪ ਕੌਰ ਨੇ 500 ’ਚੋਂ 500 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।

ਸ਼ਹੀਦ ਭਗਤ ਸਿੰਘ ਦਾ ਪਹਿਲਾ ਨੰਬਰ ਤੇ ਜ਼ਿਲ੍ਹਾ ਮੋਹਾਲੀ ਰਿਹਾ ਫਾਡੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਪੰਜਾਵੀਂ ਸ੍ਰੇਣੀ ਦੇ ਘੋਸ਼ਿਤ ਨਤੀਜੇ ਵਿੱਚ ਸ਼ਹੀਦ ਭਗਤ ਸਿੰਘ ਨਗਰ ਵੱਲੋਂ 99.83 ਫੀਸਦੀ ਪਾਸ ਪ੍ਰਤੀਸ਼ਤਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ਜਦੋਂ ਕਿ ਸਭ ਤੋਂ ਪੜ੍ਹੇ ਲਿਖੇ ਸ਼ਹਿਰ ਮੋਹਾਲੀ 98.85 ਪਾਸ ਪ੍ਰਤੀਸ਼ਤਾ ਲੈ ਕੇ ਸੱਭ ਤੋਂ ਫਾਡੀ ਰਿਹਾ।

ਸਿੱਖਿਆ ਬੋਰਡ ਨੇ ਪੰਜਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਸ਼੍ਰੇਣੀ ਅਕਾਦਮਿਕ ਸੈਸ਼ਨ 2021-22 ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਸ਼ੁੱਕਰਵਾਰ ਨੂੰ ਗੂਗਲ ਜ਼ੂਮ ਰਾਹੀਂ ਨਤੀਜਾ ਐਲਾਨਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੀਤ ਪ੍ਰਧਾਨ ਵਰਿੰਦਰ ਕੁਮਾਰ ਭਾਟੀਆ, ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ, ਉਪ ਸਕੱਤਰ ਮਨਮੀਤ ਸਿੰਘ ਭੱਠਲ, ਸਹਾਇਕ ਸਕੱਤਰ ਬਲਵੀਰ ਕੌਰ ਹਾਜ਼ਰ ਸਨ। 

ਸਿੱਖਿਆ ਵਿਭਾਗ ਦਾ ਫ਼ੈਸਲਾ, ਹੁਣ ਡਬਲ ਸ਼ਿਫਟ ’ਚ ਲੱਗਣਗੇ ਸੂਬੇ ਦੇ ਸਰਕਾਰੀ ਸਕੂਲ

ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਚਲਾਉਣ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ।
ਦਰਅਸਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ’ਚ ਚਲਾਉਣ ਦਾ ਵੱਡਾ ਫ਼ੈਸਲਾ ਲਿਆ ਹੈ।

ਕਿਤਾਬਾਂ ਅਧੂਰੀਆਂ, ਦੱਸੋ ਕਿਵੇਂ ਹੋਣਗੀਆਂ ਬੱਚਿਆਂ ਦੀਆਂ ਰੀਝਾਂ ਪੂਰੀਆਂ ?

ਜੇ ਪੂਰੇ ਕਰਨਾ ਖੁਆਬਾਂ ਨੂੰ, ਨਾਲ ਰੱਖੋ ਕਿਤਾਬਾਂ ਨੂੰ, ਅਕਸਰ ਸੁਣਨ ਨੂੰ ਮਿਲ ਜਾਂਦਾ ਹੈ ਪਰ ਜੇ ਕਿਤਾਬਾਂ ਹੀ ਪੂਰੀਆਂ ਨਾ ਮਿਲਣ ਤਾਂ ਖੁਆਬ ਕਿਥੋਂ ਪੂਰੇ ਹੋਣਗੇ। ਇਹ ਗੱਲ ਜ਼ਿਲ੍ਹਾ ਦੇ ਬਹੁਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਤੇ ਢੁੱਕਦੀ ਜਾਪਦੀ ਹੈ। ਕਿਉਂਕਿ ਸੈਸ਼ਨ ਭਾਵੇਂ ਅਪ੍ਰੈਲ ਤੋਂ ਸ਼ੁਰੂ ਹੋ ਚੁੱਕਾ ਹੈ ਪਰ ਹਾਲੇ ਤੱਕ ਵਿਦਿਆਰਥੀ ਆਪਣੀ ਜਮਾਤ ਦੀਆਂ ਪੂਰੀਆਂ ਕਿਤਾਬਾਂ ਤੋਂ ਦੂਰ ਹਨ।

ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਹੀਂ ਰਹੇਗਾ : ਸੋਨੂੰ ਰਾਮ

ਉਪਮੰਡਲ ਅਧਿਕਾਰੀ ਨਾਗਰਿਕ ਸੋਨੂੰ ਰਾਮ ਨੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਸਿੱਖਿਆ ਦੇ ਅਧਿਕਾਰ ਨਿਯਮਾਂ ਦੇ ਤਹਿਤ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਆਰਥਿਕ ਤੌਰ ‘ਤੇ ਕਮਜੋਰ ਵਰਗ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਮਾਨਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਨ ਦੇ ਬਰਾਬਰ ਮੌਕੇ ਦੇਣ ਲਈ ਇਕ ਅਭਿਲਾਸੀ ਯੋਜਨਾ ਤਿਆਰ ਕੀਤੀ ਹੈ ਹੈ।

10ਵੀਂ ਤੇ 12ਵੀਂ ਜਮਾਤ ਦੀਆਂ ਸੀਬੀਐਸਈ ਪ੍ਰੀਖਿਆਵਾਂ ਅੱਜ ਤੋਂ

ਸੀਬੀਐਸਈ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਕੋਵਿਡ-19 ਦੇ ਨੇਮਾਂ ਦੀ ਸ਼ਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। 

ਪੰਜਾਬ ’ਚ ਦਿੱਲੀ ਦਾ ਸਿੱਖਿਆ ਮਾਡਲ ਹੋਵੇਗਾ ਲਾਗੂ : ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਚ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ ਸੋਮਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਮਾਡਲ ਦੇ ਆਧਾਰ ’ਤੇ ਪੰਜਾਬ ਦੇ ਸਕੂਲ ਸਿੱਖਿਆ ਅਤੇ ਸਿਹਤ ਖੇਤਰਾਂ ਦਾ ਪੂਰਨ ਤੌਰ ਉਤੇ ਆਧੁਨਿਕੀਕਰਨ ਕੀਤਾ ਜਾਵੇਗਾ, ਕਿਉਂ ਜੋ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਦੀ ਗਾਰੰਟੀ ਦਿੰਦੇ ਹੋਏ ਇਹ ਮਾਡਲ ਲਾਗੂ ਕਰਨ ਦਾ ਵਾਅਦਾ ਕੀਤਾ ਸੀ। 

26 ਅਪ੍ਰੈਲ ਤੋਂ ਸੀਬੀਐਸਈ ਦੀਆਂ ਪ੍ਰੀਖਿਆਵਾਂ ਸ਼ੁਰੂ

ਸੀਬੀਐਸਈ 10ਵੀਂ ਤੇ 12ਵੀਂ ਦੇ ਟਰਮ-2 ਦੀਆਂ ਪ੍ਰੀਖਿਆਵਾਂ 26 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਪੰਚਕੂਲਾ ਸਥਿਤ ਸੀਬੀਐਸਈ ਦੇ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਇੱਕ ਕਮਰੇ ਵਿੱਚ 18 ਵਿਦਿਆਰਥੀ ਹੀ ਪੇਪਰ ਦੇਣਗੇ। ਪਹਿਲਾਂ ਇਹ ਸਹਿਮਤੀ 24 ਵਿਦਿਆਰਥੀਆਂ ਲਈ ਸੀ। 

ਸੀਬੀਐਸਈ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਪਹਿਲਾਂ ਵਾਂਗ ਸਾਲ ’ਚ ਇਕ ਵਾਰ ਲੈਣ ਦਾ ਫੈਸਲਾ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਵੱਲੋਂ ਫੈਸਲਾ ਕੀਤਾ ਗਿਆ ਕਿ ਅਗਲੇ ਸਾਲ ਤੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਇਕ ਟਰਮ ’ਚ ਕਰਵਾਈ ਜਾਵੇਗੀ। ਅਗਲੇ ਸੈਸ਼ਨ ਤੋਂ ਪ੍ਰੀਖਿਆ ਦੋ ਟਰਮਾਂ ਵਿੱਚ ਨਹੀਂ ਹੋਵੇਗੀ। ਦੱਸਣਾ ਬਣਦਾ ਹੈ ਕਿ ਕੋਵਿਡ-19 ਮਹਾਮਾਰੀ ਕਾਰਨ ਬੋਰਡ ਵੱਲੋਂ ਇਸ ਸਾਲ ਸੈਸ਼ਨ 2022-23 ਦੀ 10ਵੀਂ-12ਵੀਂ ਦੀ ਪ੍ਰੀਖਿਆ ਦੋ ਟਰਮਾਂ ’ਚ ਕਰਵਾਈ ਜਾ ਰਹੀ ਹੈ।

ਸੰਤ ਮੋਹਨਦਾਸ ਵਿਦਿਅਕ ਸੰਸਥਾ ’ਚ ਮਾਪੇ-ਅਧਿਆਪਕ ਮਿਲਣੀ

ਸੰਤ ਮਹੋਨਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ (ਫਰੀਦਕੋਟ) ਵਿਖੇ ਕੱਲ ਨਾਨ-ਬੋਰਡ ਕਲਾਸਾਂ ਦੇ ਨਤੀਜੇ ਸੰਬੰਧੀ ਮਾਪੇ-ਅਧਿਆਪਕ ਮਿਲਣੀ ਹੋਈ।ਅਲੱਗ ਅਲੱਗ ਵਿਭਾਗਾਂ ਦੇ ਮੁਖੀਆਂ ਦੀ ਨਿਗਰਾਨੀ ਹੇਠ ਨਾਨ-ਬੋਰਡ ਕਲਾਸਾਂ ਦੇ ਨਤੀਜੇ ਐਲਾਨੇ ਗਏ।

ਬਾਬਾ ਸਰਵਣ ਨਾਥ ਸਕੂਲ ਦਾ ਨੌਵੀਂ ਤੇ ਗਿਆਰਵੀਂ ਦਾ ਨਤੀਜਾ ਐਲਾਨਿਆ

ਅੱਜ ਬਾਬਾ ਸਰਵਣ ਨਾਥ ਸੀਨੀਅਰ ਮਾਡਲ ਸਕੂਲ ਪਿਹੋਵਾ ਦਾ ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਐਜੂਕੇਸਨ ਕਮੇਟੀ ਆਫ ਇੰਡੀਆ ਦੇ ਸਕੱਤਰ ਭੂਸਣ ਗੌਤਮ ਨੇ ਦੱਸਿਆ ਕਿ ਲੜਕੀਆਂ ਦੇ ਇਮਤਿਹਾਨ ਦਾ ਨਤੀਜਾ 100 ਫੀਸਦੀ ਰਿਹਾ ਹੈ ਆਰਟ 11ਵੀਂ ਵਿੱਚ ਸੁਭਮ 500 ਮੈਂ 398 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 

ਦੇਸ਼ ਭਗਤ ਯੂਨੀਵਰਸਿਟੀ ਨੇ 2022-23 ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (CUET) ਨੂੰ ਅਪਣਾਇਆ

ਨਵੀਨਤਮ UGC ਪ੍ਰਸਤਾਵ ਦਾ ਸਮਰਥਨ ਕਰਦੇ ਹੋਏ, ਦੇਸ਼ ਭਗਤ ਯੂਨੀਵਰਸਿਟੀ ਨੇ UGC ਦੁਆਰਾ ਸ਼ੁਰੂ ਕੀਤੇ ਸਾਰੇ ਅੰਡਰਗ੍ਰੈਜੁਏਟ ਪ੍ਰੋਗਰਾਮਾਂ ਵਿੱਚ ਅਕਾਦਮਿਕ ਸੈਸ਼ਨ 2022-23 ਵਿੱਚ ਦਾਖਲੇ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (CUET) ਨੂੰ ਅਪਣਾ ਲਿਆ ਹੈ।

ਸਿਟੀ ਹਾਰਟ ਸਕੂਲ ਮਮਦੋਟ ਦਾ ਸਾਲਾਨਾ ਨਤੀਜਾ ਐਲਾਨਿਆ

ਸਿਟੀ ਹਾਰਟ ਸਕੂਲ, ਮਮਦੋਟ ਜੋ ਕਿ ਪਿਛਲੇ 25 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿੱਚ ਇਲਾਕੇ ਦੇ ਲੋਕਾਂ ਦੀਆਂ ਉਮੀਦਾ ਤੇ ਖਰਾ ਉਤਰ ਰਿਹਾ ਹੈ । ਇਸ ਸਾਲ ਵੀ ਸਕੂਲ ਦਾ ਨਤੀਜਾ 100 ਪ੍ਰਤੀਸਤ ਰਿਹਾ ਹੈ ।

ਸਰਕਾਰੀ ਪ੍ਰਾਇਮਰੀ ਸਕੂਲ ਮਹਿਣਾ ’ਚ ਨਤੀਜਾ ਐਲਾਨਿਆ

ਸਰਕਾਰੀ ਪ੍ਰਾਇਮਰੀ ਸਕੂਲ ਮਹਿਣਾ ਵਿਖੇ ਨਤੀਜਾ ਐਲਾਨਿਆ ਗਿਆ। ਇਸ ਮੌਕੇ ਸ੍ਰੀ ਮੁਖਮਣੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਬਾਅਦ ਵਿੱਖ ਵੱਖ-ਵੱਖ ਜਮਾਤਾਂ ਵਿੱਚੋਂ ਪਹਿਲੇ, ਦੂਸਰੇ ਅਤੇ ਤੀਸਰੇ ਨੰਬਰ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈੱਨ ਦੇ ਕੇ ਸਨਮਾਨਤ ਕੀਤਾ ਗਿਆ।

ਕੋਟਾਂ ਕਾਲਜ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ’ਚੋਂ ਮੋਹਰੀ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਨਤੀਜੇ ਸ਼ਾਨਦਾਰ ਰਹੇ। 

ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਲਏ ਗਏ ਰਾਸ਼ਟਰੀ ਯੋਗਤਾ ਪ੍ਰੀਖਿਆ (ਨੈੱਟ-2022 ਅਤੇ ਗੇਟ-2022) ਨੂੰ ਪਾਸ ਕਰਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ। ਕੈਮਿਸਟਰੀ ਵਿਭਾਗ ਦੇ ਨਰਿੰਦਰ ਕੁਮਾਰ ਨੇ ਯੂਜੀਸੀ, ਨਵੀਂ ਦਿੱਲੀ ਦੇ ਸਹਿਯੋਗ ਨਾਲ CSIR ਦੁਆਰਾ ਆਯੋਜਿਤ CSIR-NET ਪ੍ਰੀਖਿਆ 2021 ਵਿੱਚ ਆਲ ਇੰਡੀਆ ਰੈਂਕ -67 (JRF) ਪ੍ਰਾਪਤ ਕੀਤਾ।

ਰਿਸੀ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਾਇਮਰੀ ਤੇ ਸੀਨੀਅਰ ਵਿੰਗ ਦੇ ਨਤੀਜੇ ਐਲਾਨੇ

31-03-2022 ਨੂੰ ਰਿਸੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਵਿੱਚ ਪ੍ਰਾਇਮਰੀ ਅਤੇ ਸੀਨੀਅਰ ਵਿੰਗ ਦੇ ਸਾਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ।ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀਮਤੀ ਵਿਜੇ ਭਾਰਦਵਾਜ ਜੀ ਨੇ ਵਿਦਿਆਰਥੀਆਂ,ਮਾਪਿਆਂ ਅਤੇ ਅਧਿਆਪਕਾਂ ਨੂੰ ਚੰਗੇ ਨਤੀਜੇ ਲਈ ਵਧਾਈ ਦਿੰਦਿਆਂ ਕਿਹਾ,“ਸਾਨੂੰ ਇਸੇ ਤਰ੍ਹਾਂ ਸਫਲਤਾ ਪ੍ਰਾਪਤ ਕਰਦੇ ਰਹਿਣ ਲਈ ਸਿਰੜ ,ਲਗਨ ਤੇ ਦ੍ਰਿੜ੍ਹਤਾ ਨੂੰ ਅਪਣਾਈ ਰੱਖਣਾ ਹੈ। 

ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਦਾ ਸਾਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ

ਦਸ਼ਮੇਸ਼ ਪਬਲਿਕ ਸਕੂਲ ਢਿੱਲਵਾਂ ਦਾ ਸਲਾਨਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ ਡਾਇਰੈਕਟਰ ਸ੍ਰੀ ਨਵਦੀਪ ਗੁਪਤਾ ਨੇ ਕਿਹਾ ਕੀ ਸਕੂਲ ਦੀ ਪ੍ਰਿੰਸੀਪਲ ਮਿਸ਼ਜ ਮੀਨੂੰ ਬਾਲਾ ਦੀ ਸੁਚੱਜੀ ਅਗਵਾਈ ਨਾਲ ‘ਤੇ ਮਿਹਨਤੀ ਅਧਿਆਪਕਾਂ ਦੇ ਕਾਰਨ ਇਹ ਸਕੂਲ ਦਿਨ ਪ੍ਰਤੀ ਦਿਨ ਤਰੱਕੀ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। 

ਸਰਕਾਰੀ ਪ੍ਰਾਇਮਰੀ ਸਕੂਲ ਮਦਾਰਪੁਰ ਵਿਖੇ ਗ੍ਰੈਜੂਏਸ਼ਨ ਸੈਰੇਮਨੀ ਆਯੋਜਿਤ ਕਰ ਬੱਚਿਆਂ ਦਾ ਸਾਲਾਨਾ ਨਤੀਜਾ ਐਲਾਨਿਆ

ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ, ਸਿੱਖਿਆ ਸਕੱਤਰ ਅਜੋਏ ਸ਼ਰਮਾ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਜਸਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਪਠਾਨਕੋਟ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਿਸਮਾਂ ਦੇਵੀ ਦੀ ਅਗਵਾਈ ਤੇ ਸਕੂਲ ਇੰਚਾਰਜ ਬਲਕਾਰ ਅੱਤਰੀ ਦੀ

ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ

ਬਲਦੇਵ ਜਨ ਸੇਵਾ ਦਲ ਮਿਸਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 13 ਵਿਖੇ ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਨਤੀਜੇ ਐਲਾਨੇ ਕਿਤੇ ਗਏ, ਜਿਸ ਵਿਚ ਸਕੂਲ ਦੇ ਮੁਖੀ ਸਵਰਨ ਆਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਦੀਪ ਜਗਾ ਕੇ ਸਵਾਗਤੀ ਪ੍ਰੋਗਰਾਮ ਦੀ ਸੁਰੂਆਤ ਕੀਤੀ ਗਈ l 

ਏਡੀ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦਾ ਨਤੀਜਾ ਰਿਹਾ ਸ਼ਾਨਦਾਰ

ਧਰਮਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਏ ਡੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਅੱਜ ਮਿਤੀ 31-3-2022 ਨੂੰ ਘੋਸਿਤ ਕੀਤਾ ਗਿਆ ਅਤੇ ਬਹੁਤ ਹੀ ਸ਼ਾਨਦਾਰ ਰਿਹਾ।

ਜਨਤਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਦੇ ਵਿਭਾਗ ਕੋਸਮੈਟੋਲੋਜੀ ਡਿਪਲੋਮਾ ਕੋਰਸ (ਸਮੈਸਟਰ ਪਹਿਲਾ) ਅਤੇ ਐੱਮ. ਏ ਪੰਜਾਬੀ (ਸਮੈਸਟਰ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ । 

ਬੀਡੀਐਸ ਮੈਮੋਰੀਅਲ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਧਾਇਕ ਨੀਨਾ ਮਿੱਤਲ ਨੇ ਵੰਡੇ ਇਨਾਮ

ਸਥਾਨਕ ਦਇਆ ਸਿੰਘ ਮੈਮੋਰਿਅਲ ਸਕੂਲ ਵਿਖੇ 2021-22 ਦੇ ਨਤੀਜੇ ਰਹੇ ਸ਼ਾਨਦਾਰ।ਜਿਸ ਸਬੰਧੀ ਸਕੂਲ ਵਿਖੇ ਸੰਤ ਬਾਬਾ ਗੁਰਦੇਵ ਸਿੰਘ ਜੀ ਦੀ ਰਹਿਨੂਮਾਈ ਅਤੇ ਡਾਇਰੈਕਟਰ ਭਰਪੂਰ ਸਿੰਘ ਦੀ ਅਗਵਾਈ ‘ਚ ਇਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। 

ਗਲੋਬਲ ਡਿਸਕਵਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸੀ.ਬੀ.ਐੱਸ.ਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨਸ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਡਿਸਕਵਰੀ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਆਪਣੀ ਸ਼ੁਰੂਆਤ ਤੋਂ ਹੀ ਯਤਨਸ਼ੀਲ ਹੈ ਅਤੇ ਆਪਣੇ ਨਤੀਜਿਆਂ ਲਈ ਹਰ ਖੇਤਰ ਵਿੱਚ ਸ਼ਲਾਘਾਯੋਗ ਰਿਹਾ ਹੈ।

ਪੰਜਾਬ ਸਕੂਲ ਬੋਰਡ ਵੱਲੋਂ 10ਵੀਂ ਤੇ 12ਵੀਂ ਦੀ ਟਰਮ-2 ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਅਤੇ 10ਵੀਂ ਸ਼ੇ੍ਰਣੀ ਦੀ ਟਰਮ-2 ਅਪ੍ਰੈਲ 2022 ਪ੍ਰੀਖਿਆ (ਸਮੇਤ ਓਪਨ ਸਕੂਲ, ਕੰਪਾਰਟਮੈਂਟ/ਰੀਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਅਤੇ ਓਪਨ ਰੀਅਪੀਅਰ) ਦੀ ਪ੍ਰੀਖਿਆ ਕ੍ਰਮਵਾਰ 22 ਅਪ੍ਰੈਲ ਤੋਂ 23 ਮਈ ਤੱਕ ਅਤੇ 29 ਅਪ੍ਰੈਲ ਤੋਂ 19 ਮਈ ਤੱਕ ਕਰਵਾਈਆਂ ਜਾਣਗੀਆਂ।

ਦਿੱਲੀ ਵਾਂਗ ਪੰਜਾਬ ਦੇ ਸਕੂਲਾਂ ਨੂੰ ਵੀ ਦੇਖਣ ਆਉਣਗੇ ਵਿਦੇਸ਼ੀ : ਸਿੱਖਿਆ ਮੰਤਰੀ ਮੀਤ ਹੇਅਰ

ਪੰਜਾਬ ਅੰਦਰ ਸਿੱਖਿਆ ਨੂੰ ਵਧੇਰੇ ਉੱਚਾ ਚੁੱਕਿਆ ਜਾਵੇਗਾ ਅਤੇ ਸਿੱਖਿਆ ਨੀਤੀਆਂ ਵਿਚ ਸੁਧਾਰ ਕਰਕੇ ਚੰਗੀ ਤੇ ਮੁਫ਼ਤ ਸਿੱਖਿਆ ਸੂਬੇ ਦੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਹ ਸਮਾਂ ਦੂਰ ਨਹੀਂ ਹੋਵੇਗਾ, ਜਦੋਂ ਪੰਜਾਬ ਦੇ ਸਕੂਲਾਂ ਨੂੰ ਵੀ ਦਿੱਲੀ ਵਾਂਗ ਵਿਦੇਸ਼ੀ ਦੇਖਣ ਲਈ ਆਉਣਗੇ। 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਹੋਣ ਵਾਲਾ 5ਵੀਂ ਦਾ ਪੇਪਰ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਪੰਜਵੀਂ ਜਮਾਤ ਦਾ ਪਰਚਾ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਗਲੋਬਲ ਡਿਸਕਵਰੀ ਸਕੂਲ ਦੇ ਦਸਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਸੀ.ਬੀ.ਐਸ.ਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੇਕਨ ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਗਲੋਬਲ ਡਿਸਕਵਰੀ ਸਕੂਲ ਸਥਾਪਨਾ ਦੇ ਦਿਨ ਤੋਂ ਹੀ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਆਪਣੇ ਵਧੀਆ ਨਤੀਜਿਆਂ ਲਈ ਹਰ ਖੇਤਰ ਵਿਚ ਹਮੇਸ਼ਾ ਸ਼ਲਾਘਾਯੋਗ ਹੋਣ ਦੇ ਨਾਲ-ਨਾਲ ਬੱਚਿਆਂ ਦੇ

ਦਸਵੀਂ ਕਲਾਸ ਦੇ ਪਹਿਲੀ ਟਰਮ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੇ ਦਸਵੀ ਕਲਾਸ ਦੇ ਵਿਦਿਆਰਥੀਆ ਦਾ ਪਹਿਲੀ ਟਰਮ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।

ਸੀਬੀਐਸਈ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਸੌ ਫੀਸਦੀ ਰਿਹਾ

ਪੰਜਾਬ ਇੰਟਰਨੈਸ਼ਨ ਪਬਲਿਕ ਸਕੂਲ ਪਿੱਪਲ ਮਾਜਰਾ ਦੀ ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੀ ਪਹਿਲੀ ਟਰਮ ਦਾ ਨਤੀਜਾ ਸੌ ਫੀਸਦੀ ਰਿਹਾ।

ਅਨੁਸ਼ਾਸਨ ਪੱਖੋਂ ਸ੍ਰੀ ਹੇਮਕੁੰਟ ਸਕੂਲ ਦੀ ਨਿਵੇਕਲੀ ਪਹਿਚਾਣ

ਜ਼ਿਲ੍ਹਾ ਮੋਗਾ ਅਤੇ ਫਿਰੋਜ਼ਪੁਰ ਵਿੱਚ ਸੀਬੀਐਸਈ ਨਾਲ ਸਬੰਧਤ ਸਕੂਲਾਂ ਵਿੱਚੋਂ ਸ਼ਾਇਦ ਸਥਾਨਕ ਸ਼ਹਿਰ ਵਿਖੇ ਜੀਰਾ ਰੋਡ ਤੇ ਸਥਿਤ ਸ੍ਰੀ ਹੇਮਕੁੰਟ ਸਕੂਲ ਹੀ ਅਜਿਹਾ ਸਕੂਲ ਹੈ ਜਿਥੇ ਛੇਵੀਂ ਜਮਾਤ ਤੋਂ ਉਪਰ ਦੇ ਲੜਕੇ ਲੜਕੀਆਂ ਲਈ ਅਨੁਸ਼ਾਸਨ ਨੂੰ ਸਖ਼ਤੀ ਨਾਲ ਲਾਗੂ ਕਰਦੇ ਹੋਏ ਕਲਾਸਰੂਮਜ਼ ਦਾ ਵੱਖਰਾ ਵੱਖਰਾ ਪ੍ਰਬੰਧ ਹੈ 

ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਭਾਰਤ ’ਚ ਸਿੱਖਿਆ ਜਾਰੀ ਰੱਖਣ ਲਈ ਪਟੀਸ਼ਨ

ਸੁਪਰੀਮ ਕੋਰਟ ’ਚ ਇੱਕ ਜਨਹਿੱਤ ਪਟੀਸ਼ਨ ਦਾਖ਼ਲ ਕੀਤੀ ਗਈ, ਜਿਸ ’ਚ ਜੰਗ ਪ੍ਰਭਾਵਿਤ ਯੂਕਰੇਨ ਤੋਂ ਕੱਢੇ ਗਏ ਮੈਡੀਕਲ ਵਿਦਿਆਰਥੀਆਂ ਦੇ ਦੇਸ਼ ’ਚ ਹੀ ਦਾਖ਼ਲੇ ਤੇ ਉਨ੍ਹਾਂ ਦੀ ਪੜ੍ਹਾਈ ਜਾਰੀ ਰੱਖਣ ਦੇ ਮੁੱਦੇ ’ਤੇ ਨਿਰਦੇਸ਼ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਟਰਮ-2 ਦੀਆਂ ਪ੍ਰੀਖਿਆਵਾਂ ਲਈ 8ਵੀਂ ਜਮਾਤ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਸਵੇਰੇ 10 ਵਜੇ ਸ਼ੁਰੂ ਹੋਣਗੀਆਂ ਤੇ ਪਹਿਲਾ ਪੇਪਰ 7 ਅਪ੍ਰੈਲ ਨੂੰ ਸਵੇਰੇ ਪਹਿਲੀ ਭਾਸ਼ਾ ਪੰਜਾਬੀ ਦਾ ਹੋਵੇਗਾ, ਜਦ ਕਿ ਸੋਮਵਾਰ 11 ਅਪ੍ਰੈਲ ਨੂੰ ਅੰਗਰੇਜ਼ੀ, 12 ਅਪ੍ਰੈਲ ਨੂੰ ਸਵਾਗਤ ਜ਼ਿੰਦਗੀ, 13 ਨੂੰ ਸਾਇੰਸ, 16 ਨੂੰ ਗਣਿਤ ਦਾ ਪਰਚਾ ਨਿਰਧਾਰਿਤ ਕੀਤਾ ਗਿਆ ਹੈ।

ਕਸ਼ਮੀਰ ’ਚ ਢਾਈ ਸਾਲਾਂ ਬਾਅਦ ਖੁੱਲ੍ਹੇ ਸਕੂਲ

ਕਸ਼ਮੀਰ ਘਾਟੀ ’ਚ 31 ਮਹੀਨਿਆਂ (ਢਾਈ ਸਾਲ) ਬਾਅਦ ਸਕੂਲ ਮੁੜ ਖੋਲ੍ਹ ਦਿੱਤੇ ਗਏ ਹਨ। ਲੰਬੇ ਸਮੇਂ ਬਾਅਦ ਸਕੂਲ ਪਹੁੰਚਣ ’ਤੇ ਬੱਚੇ ਕਾਫੀ ਖੁਸ਼ ਦਿਸੇ, ਜਿਨ੍ਹਾਂ ਦਾ ਅਧਿਆਪਕਾਂ ਨੇ ਫੁੱਲਾਂ ਨਾਲ ਸਵਾਗਤ ਕੀਤਾ। ਕਸ਼ਮੀਰ ’ਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ ਆਮ ਕੰਮਕਾਜ਼ ਸ਼ੁਰੂ ਹੋ ਗਿਆ।

ਕੋਰੋਨਾ ਮਹਾਮਾਰੀ ਕਾਰਨ ਪੜ੍ਹਾਈ ਦਾ ਨੁਕਸਾਨ

ਦੇਸ਼ ਅੰਦਰ ਪਿਛਲੇ ਕਰੀਬ 2 ਸਾਲਾਂ ਤੋਂ ਕਰੋਨਾ ਦੀ ਮਹਾਂਮਾਰੀ ਕਾਰਨ ਜਿਆਦਾਤਰ ਸਮਾਂ ਸਕੂਲ ਬੰਦ ਰਹਿਣ ਕਰਕੇ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ। ਉਧਰ ਹੁਣ ਸਕੂਲਾਂ ਅੰਦਰ ਪੰਜਵੀ, ਅੱਠਵੀਂ, ਦਸਵੀਂ ਤੇ ਬਾਰਵੀਂ ਕਲਾਸ ਦੀਆਂ 50 ਪ੍ਰਤੀਸਤ ਸਲੇਬਸ ਦੀਆਂ ਪ੍ਰੀਬੋਰਡ ਪ੍ਰੀਖਿਆਵਾਂ ਚੱਲ ਰਹੀਆਂ ਹਨ। 

1234567
Advertisement
 
Download Mobile App