Punjab

ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਨੇ ਅਡਵਾਈਜਰੀ ਕੀਤੀ ਜਾਰੀ 

May 20, 2025
 
ਸ੍ਰੀ ਫਤਿਹਗੜ੍ਹ ਸਾਹਿਬ/20 ਮਈ:
(ਰਵਿੰਦਰ ਸਿੰਘ ਢੀਂਡਸਾ) 
 
ਦਿਨ ਪ੍ਰਤੀ ਦਿਨ ਵੱਧ ਰਹੇ ਗਰਮੀ ਦੇ ਪ੍ਰਕੋਪ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਗਰਮੀ ਦੇ ਪ੍ਰਕੋਪ ਅਤੇ ਇਸਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਨਵ ਜਨਮੇ ਬੱਚੇ ,ਛੋਟੇ ਬੱਚੇ, ਗਰਭਵਤੀ ਔਰਤਾਂ, 60 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ਤੇ ਬਿਮਾਰ ਲੋਕਾਂ ,ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜਾਂ ਆਦਿ ਨੂੰ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕੜਕਦੀ ਧੁੱਪ ਵਿੱਚ ਨਾ ਨਿਕਲਿਆ ਜਾਵੇ ਇਸ ਲਈ ਸਾਨੂੰ ਬਾਹਰਲੇ ਕੰਮ ਸਵੇਰੇ ਸ਼ਾਮ ਕਰਨੇ ਚਾਹੀਦੇ ਹਨ ,ਹਰ ਅੱਧੇ ਘੰਟੇ ਬਾਅਦ ਭਾਵੇਂ ਪਿਆਸ ਨਾ ਵੀ ਹੋਵੇ ਪਾਣੀ ਪੀਣਾ ਚਾਹੀਦਾ ਹੈ ਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਵਿਅਕਤੀ ਜੋ ਤਰਲ ਪਦਾਰਥਾਂ ਦੀ ਸੀਮਤ ਖੁਰਾਕ ਤੇ ਹਨ ਨੂੰ ਪਾਣੀ ਦਾ ਸੇਵਨ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰ ਲੈਣੀ ਚਾਹੀਦੀ ਹੈ । ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛਤਰੀ, ਟੋਪੀ, ਤੋਲੀਏ ,ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ, ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ ,ਧੁੱਪ ਵਿੱਚ ਜਾਣ ਵੇਲੇ ਹਮੇਸ਼ਾ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਜਿਵੇਂ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਸਬਜ਼ੀਆਂ ਅਤੇ ਸਲਾਦ ਜਿਵੇਂ ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਸਾਨੂੰ ਓਆਰਐਸ , ਨਿੰਬੂ ਪਾਣੀ ,ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।ਉਹਨਾਂ ਕਿਹਾ ਕਿ ਆਪਣੀ ਚਮੜੀ ਦੀ ਰੱਖਿਆ ਲਈ ਸੰਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਕਾਲੇ ਚਸਮੇ ਪਹਿਨੋ ,ਥੋੜਾ ਖਾਣਾ ਖਾਓ ਅਤੇ ਜਿਆਦਾ ਵਾਰ ਖਾਓ, ਠੰਡੇ ਪਾਣੀ ਵਿੱਚ ਅਕਸਰ ਨਹਾਉ ,ਸੂਤੀ ਕੱਪੜੇ ਤੋਂ ਬਣੇ ਹਲਕੇ ਰੰਗ ਦੇ ਮਾਸਕ ਪਹਿਨੋ, ਜੇ ਕਸਰਤ ਕਰਦੇ ਹੋ ਤਾਂ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ । ਰਵਾਇਤੀ ਉਪਚਾਰ ਜਿਵੇਂ ਪਿਆਜ ਦਾ ਸਲਾਦ, ਕੱਚਾ ਅੰਬ ਦੇ ਨਾਲ ਨਮਕ ਅਤੇ ਜੀਰਾ ਖਾਓ ਇਹ ਗਰਮੀ ਦੇ ਦੌਰੇ ਤੋਂ ਬਚਾ ਸਕਦੇ ਹਨ।
 
Have something to say? Post your opinion

More News

ਪੰਜਾਬ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਅਰਸ਼ ਡਾਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ

ਪੰਜਾਬ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਅਰਸ਼ ਡਾਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ

ਸਿਹਤ ਵਿਭਾਗ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਜਾਗਰੂਕਤਾ ਰੈਲੀ

ਸਿਹਤ ਵਿਭਾਗ ਦੀ ਟੀਮ ਵੱਲੋਂ ਰੇਲਵੇ ਸਟੇਸ਼ਨ 'ਤੇ ਕੀਤੀ ਜਾਗਰੂਕਤਾ ਰੈਲੀ

ਸੰਜੀਵ ਕੁਮਾਰ ਸੂਦ ਡਾਇਰੈਕਟਰ/ਤਕਨੀਕੀ, ਪੀ.ਐਸ.ਟੀ.ਸੀ.ਐਲ. ਨਿਯੁਕਤ

ਸੰਜੀਵ ਕੁਮਾਰ ਸੂਦ ਡਾਇਰੈਕਟਰ/ਤਕਨੀਕੀ, ਪੀ.ਐਸ.ਟੀ.ਸੀ.ਐਲ. ਨਿਯੁਕਤ

ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਲਾਜਮੀ : ਡਾ. ਦਵਿੰਦਰਜੀਤ ਕੌਰ

ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਲਾਜਮੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਹੋਈ ਸ਼ਾਮਲ

ਦੇਸ਼ ਭਗਤ ਯੂਨੀਵਰਸਿਟੀ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਯੂਨੀਵਰਸਿਟੀਜ਼ ਵਿੱਚ ਹੋਈ ਸ਼ਾਮਲ

ਬੋਰਡ ਇਮਤਿਹਾਨਾਂ ਵਿੱਚ ਮੱਲਾਂ ਮਾਰਨ ਵਾਲੇ ਸ.ਸ.ਸ.ਸ ਖੇੜਾ ਦੇ ਵਿਦਿਆਰਥੀਆਂ ਨੂੰ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨਿਤ

ਬੋਰਡ ਇਮਤਿਹਾਨਾਂ ਵਿੱਚ ਮੱਲਾਂ ਮਾਰਨ ਵਾਲੇ ਸ.ਸ.ਸ.ਸ ਖੇੜਾ ਦੇ ਵਿਦਿਆਰਥੀਆਂ ਨੂੰ ਵਿਧਾਇਕ ਲਖਬੀਰ ਸਿੰਘ ਰਾਏ ਨੇ ਕੀਤਾ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਸੀਏਆਰ-ਮਸ਼ਰੂਮ ਰਿਸਰਚ ਡਾਇਰੈਕਟੋਰੇਟ, ਸੋਲਨ ਦਾ ਕੀਤਾ ਦੌਰਾ 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਸੀਏਆਰ-ਮਸ਼ਰੂਮ ਰਿਸਰਚ ਡਾਇਰੈਕਟੋਰੇਟ, ਸੋਲਨ ਦਾ ਕੀਤਾ ਦੌਰਾ 

ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ

ਪੰਜਾਬ ਦੇ 3 ਭਾਰਤ-ਪਾਕਿਸਤਾਨ ਸਰਹੱਦੀ ਸਥਾਨਾਂ 'ਤੇ ਸਾਧਾਰਨ ਬੀਟਿੰਗ ਰਿਟਰੀਟ ਸਮਾਰੋਹ ਅੱਜ ਤੋਂ ਸ਼ੁਰੂ ਹੋ ਗਿਆ ਹੈ

ਪੰਜਾਬ ਦੇ 3 ਭਾਰਤ-ਪਾਕਿਸਤਾਨ ਸਰਹੱਦੀ ਸਥਾਨਾਂ 'ਤੇ ਸਾਧਾਰਨ ਬੀਟਿੰਗ ਰਿਟਰੀਟ ਸਮਾਰੋਹ ਅੱਜ ਤੋਂ ਸ਼ੁਰੂ ਹੋ ਗਿਆ ਹੈ

ਭਾਰਤੀ ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨੀ ਮਿਜ਼ਾਈਲਾਂ ਤੋਂ ਪਵਿੱਤਰ ਸਿੱਖ ਧਾਰਮਿਕ ਸਥਾਨ ਗੋਲਡਨ ਟੈਂਪਲ ਬਚਾਇਆ ਗਿਆ

ਭਾਰਤੀ ਫੌਜ ਦਾ ਕਹਿਣਾ ਹੈ ਕਿ ਪਾਕਿਸਤਾਨੀ ਮਿਜ਼ਾਈਲਾਂ ਤੋਂ ਪਵਿੱਤਰ ਸਿੱਖ ਧਾਰਮਿਕ ਸਥਾਨ ਗੋਲਡਨ ਟੈਂਪਲ ਬਚਾਇਆ ਗਿਆ

  --%>