ਸ੍ਰੀ ਫ਼ਤਹਿਗੜ੍ਹ ਸਾਹਿਬ/22 ਮਈ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਐਂਟੀ ਟੈਰਰਿਜਮ ਡੇ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਾਲਜ ਪ੍ਰਿੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਅਧੀਨ ਹੋਈ। ਪ੍ਰੋਗਰਾਮ ਅਫ਼ਸਰ ਡਾ. ਸਤਪਾਲ ਸਿੰਘ ਅਤੇ ਡਾ. ਜਸਵੀਰ ਕੌਰ ਨੇ ਐਨ.ਐਸ.ਐਸ.ਦੇ ਵਲੰਟੀਅਰਾਂ ਨੂੰ ਟੈਰੋਰਿਜ਼ਮ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਅਤੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿਖੇਧੀ ਕੀਤੀ। ਉਥੇ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਵੀ ਅਰਪਿਤ ਕੀਤੀ ਗਈ। ਇਸ ਤੋਂ ਉਪਰੰਤ ਉਹਨਾਂ ਨੇ ਭਾਰਤੀ ਸੈਨਾ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਵਿਦਿਆਰਥੀਆਂ ਨੂੰ ਦੇਸ਼ ਪ੍ਰੇਮ ਪ੍ਰਤੀ ਜਾਗਰੂਕ ਕੀਤਾ ਗਿਆ ਜਿਹਨਾਂ ਨੇ ਦੇਸ਼ ਸੇਵਾ ਦਾ ਪ੍ਰਣ ਵੀ ਲਿਆ। ਇਸ ਪ੍ਰੋਗਰਾਮ ਦੌਰਾਨ ਐਨ.ਐਸ.ਐਸ. ਦੇ ਪ੍ਰੋਗਰਾਮ ਅਫਸਰ ਡਾ. ਸਤਪਾਲ ਸਿੰਘ, ਡਾ. ਜਸਵੀਰ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਡਾ.ਜਸਬੀਰ ਸਿੰਘ ਅਤੇ ਮਨਦੀਪ ਕੌਰ ਵੀ ਹਾਜ਼ਰ ਸਨ।