ਪਠਾਨਕੋਟ, 4 ਜੁਲਾਈ (ਰਮਨ ਕਾਲੀਆ)
ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸੜਕਾਂ ਦੇ ਜਾਲ ਵਿਛਾਉਂਣ ਦੇ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅੱਜ ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਨੂੰ ਜਾਣ ਵਾਲੀ ਕਰੀਬ 10 ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜ ਦਾ ਸੁਭਾਅਰੰਭ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਪਿੰਡ ਨਰੰਗਪੁਰ ਵਿਖੇ ਸੜਕ ਦੇ ਨਿਰਮਾਣ ਕਾਰਜ ਦਾ ਸੁਭਾਅਰੰਭ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸਰਵਸ੍ਰੀ ਠਾਕੁਰ ਮਨੋਹਰ ਸਿੰਘ ਚੇਅਰਮੈਨ ਮਾਰਕਿੱਟ ਕਮੇਟੀ ਨਰੋਟ ਜੈਮਲ ਸਿੰਘ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਭੁਪਿੰਦਰ ਸਿੰਘ, ਸਰਪੰਚ ਪੁਸਵਾ ਦੇਵੀ, ਯੋਧ ਰਾਜ, ਰਿੰਕੂ ਕਾਟਲ ਪ੍ਰਧਾਨ ਯੁਥ ਕਲੱਬ ਨਰੰਗਪੁਰ,ਪੁਸਪਿੰਦਰ ਸਿੰਘ ਪੰਚਾਇਤ ਮੈਂਬਰ, ਉਂਕਾਰ ਚੰਦ ਪੰਚਾਇਤ ਮੈਂਬਰ, ਨੀਤੂ ਦੇਵੀ ਪੰਚਾਇਤ ਮੈਂਬਰ, ਵਿਸਾਲੀ ਹਰਚੰਦ ਪੰਚਾਇਤ ਮੈਂਬਰ, ਨਰਿੰਦਰ ਜੱਸਲ, ਗੋਬਿੰਦ ਸਿੰਘ, ਮੁਨੀਸ ਕੁਮਾਰ, ਧਰਮਪਾਲ, ਤੁਲਸੀ ਦਾਸ, ਜਗਦੀਸ ਰਾਜ, ਮਨਮੋਹਣ ਸਿੰਘ ਸਰਪੰਚ ਛਾਵਲਾ, ਬੰਟੀ ਡਿਪੂ ਹੋਲਡਰ, ਅਤੇ ਹੋਰ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਜਿਸ ਅਧੀਨ ਵਿਧਾਨ ਸਭਾ ਹਲਕਾ ਭੋਆ ਦੇ 74ਰੋਡ ਅਜਿਹੇ ਹਨ ਜਿਨ੍ਹਾਂ ਦਾ ਨਵਨਿਰਮਾਣ ਕੀਤਾ ਜਾਣਾ ਹੈ ਅਤੇ ਪਿਛਲੇ ਦਿਨ੍ਹਾਂ ਤੋਂ ਲਗਾਤਾਰ ਵਿਧਾਨ ਸਭਾ ਹਲਕਾ ਭੋਆ ਦੇ ਅੰਦਰ ਸੜਕਾਂ ਦੇ ਨਿਰਮਾਣ ਕਾਰਜ ਅਰੰਭ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਨਰੰਗਪੁਰ ਤੋਂ ਗੁਜਰਾਂ ਲਾਹੜੀ, ਸਿੰਬਲੀ ਤੋਂ ਨੋਸਹਿਰਾ ਨੂੰ ਜਾਣ ਵਾਲੀ ਕਰੀਬ 10 ਕਿਲੋਮੀਟਰ ਸੜਕ ਦੇ ਨਿਰਮਾਣ ਕਾਰਜ ਦਾ ਸੁਭਾਅਰੰਭ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤਰ ਵਾਸੀਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਕਰੀਬ 18-20 ਸਾਲਾਂ ਤੋਂ ਇਸ ਸੜਕ ਦਾ ਨਿਰਮਾਣ ਨਹੀਂ ਕੀਤਾ ਗਿਆ ਸੀ ਅਤੇ ਸੜਕ ਦੀ ਹਾਲਤ ਇਸ ਤਰ੍ਹਾਂ ਦੀ ਸੀ ਕਿ ਲੋਕਾਂ ਨੇ ਇਸ ਮਾਰਗ ਤੋਂ ਗੁਜਰਨਾ ਵੀ ਬੰਦ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਸੜਕਾਂ ਦੇ ਨਿਰਮਾਣ ਕਾਰਜ ਲਈ ਕਰੋੜਾਂ ਰੁਪਏ ਦੀ ਰਾਸੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਤੇ ਵੀ ਕਰੀਬ 3 ਕਰੋੜ 36 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਇਸ ਮੋਕੇ ਤੇ ਸੜਕ ਦਾ ਨਿਰਮਾਣ ਕਰਨ ਵਾਲੇ ਠੇਕੇਦਾਰ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜੋ ਰਾਸ਼ੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈ ਇਸ ਰਾਸ਼ੀ ਵਿੱਚੋਂ ਇੱਕ ਇੱਕ ਪਾਈ ਸੜਕ ਦੇ ਨਿਰਮਾਣ ਕਾਰਜ ਤੇ ਖਰਚ ਕੀਤੀ ਜਾਵੈ ਅਤੇ ਵਧੀਆ ਕਵਾਲਿਟੀ ਅਤੇ ਗੁਣਬੱਤਾ ਵਾਲਾ ਰੋਡ ਇਲਾਕਾ ਨਿਵਾਸੀਆਂ ਨੂੰ ਬਣਾ ਕੇ ਸਮਰਪਿਤ ਕੀਤਾ ਜਾਵੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੋਕਾਂ ਨੂੰ ਵੀ ਅਪੀਲ ਹੈ ਕਿ ਅਗਰ ਉਨ੍ਹਾਂ ਨੂੰ ਲਗਦਾ ਹੈ ਕਿ ਸੜਕ ਦੇ ਨਿਰਮਾਣ ਕਾਰਜ ਵਿੱਚ ਅਗਰ ਕੋਈ ਗਲਤੀ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਸਰਕਾਰ ਨੂੰ ਜੋ ਪੈਸਾ ਦਿੱਤਾ ਜਾਂਦਾ ਹੈ ਉਨ੍ਹਾਂ ਵੱਲੋਂ ਦਿੱਤੇ ਪੈਸੇ ਨਾਲ ਹੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਲੋਕਾਂ ਦਾ ਪੈਸਾ ਲੋਕਾਂ ਦੀ ਬਿਹਤਰੀ ਦੇ ਲਈ ਖਰਚ ਹੋਵੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਉਪਰਾਲਾ ਹੈ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਲਾਭ ਪੂਰੀ ਤਰ੍ਹਾਂ ਨਾਲ ਲੋਕ ਲੈ ਸਕਣ ਇਸ ਦਾ ਵੀ ਵਿਸੇਸ ਧਿਆਨ ਰੱਖਿਆ ਜਾ ਰਿਹਾ ਹੈ।