ਬਰਨਾਲਾ, 4 ਜੁਲਾਈ (ਧਰਮਪਾਲ ਸਿੰਘ, ਬਲਜੀਤ ਕੌਰ):
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਉੱਦਮ ਤਹਿਤ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪਿੰਡਾਂ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਸਟੇਡੀਅਮਾਂ/ਸਪੋਰਟਸ ਪਾਰਕਾਂ ਦਾ ਕੰਮ ਚੱਲ ਰਿਹਾ ਹੈ।ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਹੰਡਿਆਇਆ ਤੇ ਪਿੰਡ ਦਾਨਗੜ੍ਹ ਵਿਚ ਸਟੇਡੀਅਮਾਂ/ਸਪੋਰਟਸ ਦੇ ਕੰਮ ਦਾ ਜਾਇਜ਼ਾ ਲਿਆ, ਓਨ੍ਹਾਂ ਹੰਡਿਆਇਆ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਸਟੇਡੀਅਮ ਦਾ ਕਰੀਬ 32 ਲੱਖ ਦੀ ਲਾਗਤ ਨਾਲ ਅਪਗ੍ਰੇਡੇਸ਼ਨ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਵਲੋਂ ਠੇਕੇਦਾਰ ਨੂੰ ਜਲਦ ਤੋਂ ਜਲਦ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ। ਡਿਪਟੀ ਕਮਿਸ਼ਨਰ ਨੇ ਪਿੰਡ ਦਾਨਗੜ੍ਹ ਵਿਚ ਕਰੀਬ 25 ਲੱਖ ਦੀ ਲਾਗਤ ਨਾਲ ਚੱਲ ਰਹੇ ਸਪੋਰਟਸ ਪਾਰਕ ਦੇ ਕੰਮ ਦਾ ਜਾਇਜ਼ਾ ਲਿਆ, ਜਿੱਥੇ ਕਬੱਡੀ ਖੇਡ ਦਾ ਮੈਦਾਨ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਲਏ ਅਤੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ, ਕਾਰਜਸਾਧਕ ਅਫ਼ਸਰ ਨਗਰ ਪੰਚਾਇਤ ਹੰਡਿਆਇਆ ਵਿਸ਼ਾਲਦੀਪ, ਜੇਈ ਸੁਭਾਸ਼ ਚੰਦ ਤੇ ਹੋਰ ਅਧਿਕਾਰੀ ਹਾਜ਼ਰ ਸਨ।