Punjab

ਵਿਧਾਇਕ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ

July 17, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 17 ਜੁਲਾਈ:

(ਰਵਿੰਦਰ ਸਿੰਘ ਢੀਂਡਸਾ)
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਚੱਲ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਅਹਿਮ ਹਿੱਸੇ ਵਜੋਂ ਨਸ਼ਾ ਮੁਕਤੀ ਯਾਤਰਾ ਦੂਜੇ ਪੜਾਅ ਵਿੱਚ ਪੁੱਜ ਗਈ ਹੈ। ਇਸੇ ਕੜੀ ਤਹਿਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਪਿੰਡ ਪੰਜੋਲਾ, ਬਹਿਲੋਲਪੁਰ, ਪੋਲਾ ਤੇ ਮੀਆਂਪੁਰ ਵਿਖੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ।ਵਿਧਾਇਕ ਰਾਏ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਜਨ ਸਮੂਹ, ਨਸ਼ਾ ਤਸਕਰਾਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਦਾ ਸਹਿਯੋਗ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੇ ਆਧਾਰ ਤੇ ਪਿੰਡਾਂ ਵਿੱਚ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਤੋਂ ਮਿਲੀ ਫੀਡਬੈਕ ਦੇ ਆਧਾਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੌ ਫੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ ਤੋਂ ਵੀ ਬੁਲਾਰੇ ਸੰਬੋਧਨ ਕਰ ਰਹੇ ਹਨ ਅਤੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਨਸਿ਼ਆਂ ਦੀ ਦਲਦਲ ਵਿੱਚ ਫਸੇ ਪੀੜਤਾਂ ਨੂੰ ਵੀ ਮਿਆਰੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਾਰਿਆਂ ਨੂੰ ਨਸ਼ੇ ਨਾ ਕਰਨ ਦੀ ਸੋਹ ਵੀ ਚੁਕਾਈ ਗਈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪਸਿ਼ਖਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।
 
Have something to say? Post your opinion

More News

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਸੰਗਤਪੁਰ ਸੋਢੀਆਂ ਸਕੂਲ ਵਿਖੇ ਵਿਸ਼ਵ ਇਨਸਾਫ ਦਿਵਸ ਮਨਾਇਆ ਗਿਆ 

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਭੀਖ ਮੰਗਣ ਲਈ ਮਜ਼ਬੂਰ ਕੀਤੇ ਜਾ ਰਹੇ ਬੱਚਿਆਂ ਦਾ ਕਰਵਾਇਆ ਜਾਵੇਗਾ ਡੀਐਨਏ ਟੈਸਟ - ਮਹਿਮੀ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ 8.6 ਕਿਲੋ ਹੈਰੋਇਨ ਜ਼ਬਤ ਕੀਤੀ

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਸਿਹਤ ਵਿਭਾਗ ਨੇ ਅੱਖਾਂ ਦੀ ਸਕਰੀਨਿੰਗ ਲਈ ਸਕੂਲ ਅਧਿਆਪਕਾਂ ਨੂੰ ਦਿੱਤੀ ਸਿਖਲਾਈ 

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਧਨੌਲਾ ਪੁਲਿਸ ਵੱਲੋਂ 15 ਗ੍ਰਾਮ ਚਿੱਟੇ ਸਮੇਤ ਇੱਕ ਕਾਬੂ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਡਾ. ਬਲਜੀਤ ਕੌਰ ਵੱਲੋਂ ਬਾਲ ਵਿਆਹਾਂ ਦੇ ਮਾਮਲਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਨਤਕ ਸਹਿਯੋਗ ਦੀ ਕੀਤੀ ਅਪੀਲ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਮੁੱਖ ਮੰਤਰੀ ਦਾ ਲੋਕਾਂ ਨੂੰ ਸੱਦਾ; ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਹਲਫ਼ ਲਓ

ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਦੀ ਧਮਕੀ; ਸੁਰੱਖਿਆ ਵਧਾ ਦਿੱਤੀ ਗਈ

ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਦੀ ਧਮਕੀ; ਸੁਰੱਖਿਆ ਵਧਾ ਦਿੱਤੀ ਗਈ

  --%>