Punjab

ਮਾਤਾ ਗੁਜਰੀ ਕਾਲਜ ਦੇ ਕਮਰਸ ਵਿਭਾਗ ਵੱਲੋਂ ਕਮਰਸ ਐਸੋਸੀਏਸ਼ਨ ਦਾ ਗਠਨ

August 07, 2025

ਸ੍ਰੀ ਫ਼ਤਹਿਗੜ੍ਹ ਸਾਹਿਬ/ 7 ਅਗਸਤ:
(ਰਵਿੰਦਰ ਸਿੰਘ ਢੀਂਡਸਾ)
 
ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਕਮਰਸ ਵਿਭਾਗ ਵੱਲੋਂ ਸੈਸ਼ਨ 2025-2026 ਲਈ ਕਮਰਸ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ। ਇਹ ਐਸੋਸੀਏਸ਼ਨ ਹਰ ਸਾਲ ਕਾਲਜ ਦੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ, ਸਮਾਜ ਭਲਾਈ ਦੇ ਕਾਰਜਾਂ ਅਤੇ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਤ ਕਰਨ ਲਈ ਗਿਆਨ ਭਰਪੂਰ ਸਮਾਗਮਾਂ ਦਾ ਆਯੋਜਨ ਕਰਦੀ ‎‫ਹੈ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸਮੀਰ ਸਿੰਘ ਨੇ ਕਮਰਸ ਐਸੋਸੀਏਸ਼ਨ ਲਈ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦਿਆ ਕਿਹਾ ਕਿ ਕਮਰਸ ਵਿਭਾਗ ਦੇ ਵਿਦਿਆਰਥੀਆਂ ਦਾ ਇਹ ਸੰਗਠਨ ਹਰ ਸਾਲ ਵੱਖ ਵੱਖ ਉਸਾਰੂ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਂਦਾ ਹੈ ਅਤੇ ਬਾਕੀ ਵਿਦਿਆਰਥੀਆਂ ਲਈ ਪ੍ਰੇਰਨਾ ਸ੍ਰੋਤ ਬਣਦਾ ਹੈ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੀ ਕਮਰਸ ਐਸੋਸੀਏਸ਼ਨ ਦੇ ਨਵੇ ਚੁਣੇ ਗਏ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।ਕਮਰਸ ਵਿਭਾਗ ਦੇ ਮੁਖੀ ਪ੍ਰੋ. ਮੁਹੰਮਦ ਅਨਵਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ ਸੁਸਾਇਟੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੀਤੀ ਗਈ ਅਤੇ ਇਸ ਮੌਕੇ ਵਿਭਾਗ ਦੇ ਡਾ. ਰਸ਼ਪਾਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਨੂੰ ਕਮਰਸ ਐਸੋਸੀਏਸ਼ਨ ਦੇ ਟੀਚਰ ਇੰਚਾਰਜ ਨਿਯੁਕਤ ਕੀਤਾ ਗਿਆ। ਵਰਣਨਯੋਗ ਹੈ ਕਿ ਇਸ ਚੋਣ ਵਿੱਚ ਕਮਰਸ ਵਿਭਾਗ ਦੇ ਐਮ.ਕਾਮ. ਭਾਗ ਦੂਸਰਾ ਦੀ ਹੋਣਹਾਰ ਵਿਦਿਆਰਥਣ ਜਸਮੀਨ ਕੌਰ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਕਮਲਪ੍ਰੀਤ ਕੌਰ ਨੂੰ ਉਪ ਪ੍ਰਧਾਨ, ਸਿਮਰਪ੍ਰੀਤ ਕੌਰ ਨੂੰ ਸਕੱਤਰ, ਹਰਸ਼ਦੀਪ ਕੌਰ ਨੂੰ ਫਾਈਨਾਂਸ ਸਕੱਤਰ, ਗੁਰਲੀਨ ਕੌਰ, ਸੁਖਪ੍ਰੀਤ ਕੌਰ ਅਤੇ ਇੰਦਰਪ੍ਰੀਤ ਸਿੰਘ ਨੂੰ ਜੁਆਇੰਟ ਸਕੱਤਰ, ਮੰਨਤਪ੍ਰੀਤ ਕੌਰ ਅਤੇ ਨਵਨੀਤ ਕੌਰ ਨੂੰ ਕੈਸ਼ੀਅਰ, ਜਸ਼ਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਘੋਸ਼ਿਤ ਕੀਤਾ ਗਿਆ। ਇਸ ਮੌਕੇ ਕਮਰਸ ਵਿਭਾਗ ਦੇ ਡਾ. ਹਰਜੀਤ ਕੌਰ ਅਤੇ ਹੋਰ ਅਧਿਆਪਕ ਸਾਹਿਬਾਨ ਹਾਜ਼ਰ ਸਨ।
 
Have something to say? Post your opinion

More News

ਪੁਸਤਕ ‘ਉੱਠ ਪੰਜਾਬ ਸਿਆਂ’ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

ਪੁਸਤਕ ‘ਉੱਠ ਪੰਜਾਬ ਸਿਆਂ’ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਹਿਤਕ ਦਸਤਾਵੇਜ਼: ਡਾ. ਜ਼ੋਰਾ ਸਿੰਘ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਰਾਂ ਵਿਦਿਆਰਥੀਆਂ ਨੇ ਯੂਜੀਸੀ-ਨੈਟ ਪ੍ਰੀਖਿਆ ਕੀਤੀ ਪਾਸ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਗਿਆਨੀ ਹਰਪ੍ਰੀਤ ਸਿੰਘ ਅਕਾਲੀ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਚੁਣੇ ਗਏ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ ਨੇ ਪਾਕਿਸਤਾਨ ਸਰਹੱਦ 'ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਪੰਜਾਬ: ਮਾਨ ਅਤੇ ਕੇਜਰੀਵਾਲ ਨੇ ਸਾਂਝੇ ਤੌਰ 'ਤੇ 24 ਸੈਕਟਰ-ਵਾਰ ਉਦਯੋਗਿਕ ਪੈਨਲ ਲਾਂਚ ਕੀਤੇ

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਡਾ. ਅਵਤਾਰ ਸਿੰਘ ਢੀਂਡਸਾ ਦੀ ਕਿਤਾਬ “ਬ੍ਰਹਿਮੰਡ ਦੇ ਰਹੱਸ” ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਕੀਤੀ ਗਈ ਰਿਲੀਜ਼

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ਮੂਲ IED ਨੂੰ ਜ਼ਬਤ ਕਰਕੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਅੰਮ੍ਰਿਤਸਰ ਵਿੱਚ ਸਰਹੱਦ ਪਾਰ ਤਸਕਰੀ ਮਾਡਿਊਲ ਫੜਿਆ ਗਿਆ; 7 ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਮਜੀਠਾ ਦੇ ਸੈਂਕੜੇ ਸਰਪੰਚ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

  --%>