ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸਰਹਿੰਦ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਲਈ ਮਾਣ ਦਾ ਪਲ, ਡਾ. ਹਿਤੇਂਦਰ ਸੂਰੀ, ਮੈਨੇਜਿੰਗ ਡਾਇਰੈਕਟਰ, ਰਾਣਾ ਹਸਪਤਾਲ, , ਸਰਹਿੰਦ, ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ-2025 ਨਾਲ ਆਜ਼ਾਦੀ ਦਿਵਸ ਦੇ ਮੌਕੇ 'ਤੇ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਰਾਜ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ ਹੈ। ਇਹ ਪੁਰਸਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਗੌਰਵ ਯਾਦਵ ਦੀ ਹਾਜ਼ਰੀ ਵਿੱਚ, ਡਾ. ਸੂਰੀ ਦੇ ਸਿਹਤ ਸੇਵਾਵਾਂ ਅਤੇ ਸਮਾਜਿਕ ਸੇਵਾ ਵਿੱਚ ਵਿਸ਼ੇਸ਼ ਯੋਗਦਾਨ, ਖਾਸਕਰ ਪਿਛੜੇ ਵਰਗਾਂ ਦੀ ਭਲਾਈ ਲਈ, ਦੀ ਪ੍ਰਸੰਸਾ ਕਰਦੇ ਹੋਏ ਪ੍ਰਦਾਨ ਕੀਤਾ ਗਿਆ। ਡਾ. ਸੂਰੀ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਆਪਣੀ ਨਿਸ਼ਕਾਮ ਸੇਵਾ ਨਾਲ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਬਦਲ ਰਹੇ ਹਨ। 2011 ਤੋਂ, ਉਹ ਹੁਣ ਤੱਕ 2,700 ਮੁਫ਼ਤ ਸਰਜਰੀਆਂ ਅਤੇ 135 ਰੈਕਟਲ ਕੈਂਸਰ ਜਾਗਰੂਕਤਾ ਕੈਂਪ ਲਗਵਾ ਵੱਡੀ ਪੱਧਰ ਤੇ ਲੋੜਵੰਦਾਂ ਨੂੰ ਰਾਹਤ ਪ੍ਰਦਾਨ ਕਰ ਚੁੱਕੇ ਹਨ। ਹਨ। ਡਾ. ਸੂਰੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਹੁਣ ਤੱਕ 55 ਪ੍ਰਤਿਸ਼ਠਿਤ ਪੁਰਸਕਾਰ ਮਿਲ ਚੁੱਕੇ ਹਨ, ਜਿਨ੍ਹਾਂ ਵਿੱਚ ਆਯੁਰਵੇਦ ਖੇਤਰ ਦਾ ਸਭ ਤੋਂ ਵੱਡਾ ਸਨਮਾਨ ਧਨਵੰਤਰੀ ਪੁਰਸਕਾਰ (2018) ਵੀ ਸ਼ਾਮਲ ਹੈ।