ਸ੍ਰੀ ਫ਼ਤਹਿਗੜ੍ਹ ਸਾਹਿਬ/16 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਸ਼੍ਰੀ ਬਾਬਾ ਬੁੱਧ ਦਾਸ ਜੀ ਦੀ 58ਵੀਂ ਸਲਾਨਾ ਬਰਸੀ ਅੱਜ ਡੇਰੇ ਦੇ ਮਹੰਤ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਦੀ ਅਗਵਾਈ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਬਸੀ ਪਠਾਣਾਂ ਵਿਖੇ ਸਥਿਤ ਬਾਬਾ ਜੀ ਦੇ ਅਸਥਾਨ ਵਿਖੇ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿੱਚ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸਖਸ਼ੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਨੇ ਬਾਬਾ ਬੁੱਧ ਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਅੱਜ ਸਵੇਰੇ ਪਹਿਲਾਂ ਬਸੀ ਪਠਾਣਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਦੌਰਾਨ ਬਾਬਾ ਸਰਬਜੀਤ ਸਿੰਘ ਜੀ ਦੀ ਮੌਜੂਦਗੀ 'ਚ ਡੇਰਾ ਬਾਬਾ ਪੁਸਪਾਨੰਦ ਜੀ , ਮੁੱਲਾਂਪੁਰ ਦੇ ਗੱਦੀਨਸ਼ੀਨ ਬਾਬਾ ਬਲਵਿੰਦਰ ਦਾਸ ਵੱਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ।