ਸ੍ਰੀ ਫਤਿਹਗੜ੍ਹ ਸਾਹਿਬ/15 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)
ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਕ ਪਾਸੇ ਤਾਂ ਭਾਰਤ ਪਾਕਿਸਤਾਨ ਦੀਆਂ ਟੀਮਾਂ ਵਿਚਕਾਰ ਮੈਚ ਖੇਡੇ ਜਾ ਰਹੇ ਹਨ ਜਦੋਂ ਕਿ ਦੂਸਰੇ ਪਾਸੇ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਜਾ ਰਹੀ ਸਿੱਖ ਸੰਗਤ ਨਾਲ ਸੁਰੱਖਿਆ ਦੇ ਨਾਂਅ `ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ `ਚ ਰੱਖਦਿਆਂ ਬਿਨਾਂ ਦੇਰੀ ਜਥਾ ਭੇਜਣ ਦਾ ਐਲਾਨ ਕੀਤਾ ਜਾਵੇ।