ਸ੍ਰੀ ਫ਼ਤਹਿਗੜ੍ਹ ਸਾਹਿਬ/29 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਵਿਸ਼ਵ ਫਿਜ਼ੀਓਥੈਰੇਪੀ ਦਿਵਸ ਮਨਾਉਣ ਲਈ ਇੱਕ ਰੋਜ਼ਾ ਮੈਡੀਕਲ ਸਿੱਖਿਆ (ਸੀਐਮਈ) ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ। ਸੀਐਮਈ ਪ੍ਰੋਗਰਾਮ ਦੀ ਸ਼ੁਰੂਆਤ ਫਿਜ਼ੀਓਥੈਰੇਪੀ ਵਿਭਾਗ ਦੀ ਮੁਖੀ ਡਾ. ਦਿਵਿਆ ਮਿੱਢਾ ਦੁਆਰਾ ਪਤਵੰਤਿਆਂ ਦੇ ਨਿੱਘੇ ਸਵਾਗਤ ਨਾਲ ਹੋਈ।ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਮੁੱਖ ਮਹਿਮਾਨ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।