ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਵਿਦਿਆਰਥੀਆਂ ਦੇ ਵਕਾਲਤ ਦੇ ਹੁਨਰ ਨੂੰ ਵਧਾਉਣ ਲਈ ਦੋ ਦਿਨਾਂ ਇੰਟਰ ਕਲਾਸ ਮੂਟ ਮੁਕਾਬਲਾ ਕਰਵਾਇਆ। ਵਾਇਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਵਿਦਿਆਰਥੀਆਂ ਦੇ ਮੂਟ ਪ੍ਰੋਗਰਾਮ ਵਿੱਚ ਭਾਗ ਲੈਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਮੁਖੀ ਅਤੇ ਡੀਨ, ਪ੍ਰੋ. (ਡਾ.) ਅਮਿਤਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੂਟ ਮੁਕਾਬਲੇ ਕਾਨੂੰਨੀ ਪ੍ਰਬੰਧਾਂ ਦਾ ਵਿਸ਼ਲੇਸ਼ਣ ਕਰਨ ਅਤੇ ਮੁਕੱਦਮਾ ਚਲਾਉਣ ਦਾ ਹੁਨਰ ਪ੍ਰਦਾਨ ਕਰਦੇ ਹਨ।ਡਾ. ਨਵਨੀਤ ਕੌਰ, ਡਾ. ਕਵਲਜੀਤ ਕੌਰ, ਗੁਰਲੀਨ ਕੌਰ ਅਤੇ ਅੰਮ੍ਰਿਤਪਾਲ ਸਿੰਘ ਨੇ ਇਸ ਪ੍ਰੋਗਰਾਮ ਦਾ ਸੰਚਾਲਨ ਕੀਤਾ।