ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਡੇਂਗੂ ਵਿਰੋਧੀ ਟੀਮਾਂ ਵੱਲੋਂ ਸਰਹਿੰਦ ਵਿਖੇ ਲੋਕਾਂ ਦੇ ਘਰ ਘਰ ਜਾ ਕੇ ਮੱਛਰ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਪ੍ਰੀਤ ਨਗਰ ,ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਜੀਟੀ ਰੋਡ ਹਮਾਯੂਪੁਰ , ਜਿਲਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਪਰੀਤ ਨਗਰ, ਡਾ. ਸੰਪਨ ਅਤਰੀ ਵੱਲੋਂ ਸਰਦਾਰ ਕਲੋਨੀ ਵਿਖੇ ਇਹਨਾਂ ਗਤੀਵਿਧੀਆਂ ਦੀ ਅਚਨਚੇਤ ਚੈਕਿੰਗ ਕੀਤੀ।