ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਕਤੂਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਦਿਨਾਂ ਸਮਾਰੋਹ ਦੀ ਸ਼ੁਰੂਆਤ ਹੋਈ।ਸ਼ੁਰੂਆਤੀ ਦਿਨ “ਟਿਕਾਊ ਵਿਕਾਸ ਦੇ ਨਵੀਨਤਮ ਵਿਚਾਰ” ਵਿਸ਼ੇ 'ਤੇ ਚਰਚਾ ਹੋਈ। ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਇਆ, ਬਰਾਬਰੀ ਅਤੇ ਨਿਸ਼ਕਾਮ ਸੇਵਾ ਲਈ ਪ੍ਰੇਰਿਤ ਕਰਦੀਆਂ ਹਨ।