ਸ੍ਰੀ ਫ਼ਤਹਿਗੜ੍ਹ ਸਾਹਿਬ/3 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਉਹਨਾਂ ਦੇ ਦਫਤਰ ਵਿਖੇ "ਪੰਜਾਬ ਰਾਜ ਤੰਬਾਕੂ ਰਹਿਤ ਦਿਵਸ" ਮਨਾਇਆ ਗਿਆ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਤੰਬਾਕੂ ਵਿੱਚ ਬਹੁਤ ਸਾਰੇ ਹਾਨੀਕਾਰਕ ਤੱਤ ਹੁੰਦੇ ਹਨ ਜਿਸ ਕਰਕੇ ਤੰਬਾਕੂ ਦਾ ਕਿਸੇ ਵੀ ਰੂਪ ਵਿੱਚ ਸੇਵਨ ਕਰਨ ਨਾਲ ਮੂੰਹ ਦਾ ਕੈਂਸਰ, ਗਲੇ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਟੀ.ਬੀ.,ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ । ਉਹਨਾਂ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਰਕਾਰ ਵੱਲੋਂ ਤੰਬਾਕੂ ਛੁਡਵਾਉਣ ਲਈ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।