ਤਰਨਤਾਰਨ, 4 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਕਰੋੜ ਦੇ ਕਰੀਬ ਸੰਗਤ ਦੀ ਆਮਦ ਨੂੰ ਦੇਖਦਿਆਂ 'ਆਪ' ਸਰਕਾਰ ਨੇ ਜੋ ਇਤਿਹਾਸਕ ਪ੍ਰਬੰਧ ਉਲੀਕੇ ਹਨ, ਉਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਇਹ ਪਿਛਲੀਆਂ ਸਰਕਾਰਾਂ ਦੇ ਪ੍ਰਬੰਧਾਂ ਤੋਂ ਕਿਤੇ ਵੱਧ ਕੇ ਹਨ।