ਚੰਡੀਗੜ੍ਹ, 4 ਨਵੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ।
ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।