ਤਰਨਤਾਰਨ, 4 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਪੱਸ਼ਟ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ 'ਨੌਕਰੀ ਮੰਗਣ ਵਾਲੇ' ਨਹੀਂ, ਸਗੋਂ 'ਨੌਕਰੀ ਦੇਣ ਵਾਲੇ' ਬਣਾਇਆ ਜਾਵੇ ਅਤੇ ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਜ਼ਮੀਨੀ ਹਕੀਕਤ ਬਣ ਰਿਹਾ ਹੈ। ਸੰਧੂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ 1187 ਤੋਂ ਵੱਧ ਵਿਦਿਆਰਥੀਆਂ ਦਾ ਨੀਟ/ਜੇ.ਈ.ਈ ਵਰਗੀਆਂ ਔਖੀਆਂ ਪ੍ਰੀਖਿਆਵਾਂ ਪਾਸ ਕਰਨਾ ਇਸੇ ਕ੍ਰਾਂਤੀ ਦਾ ਜਿਉਂਦਾ-ਜਾਗਦਾ ਸਬੂਤ ਹੈ।