ਸ੍ਰੀ ਫ਼ਤਹਿਗੜ੍ਹ ਸਾਹਿਬ/4 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸਕੂਲ ਆਫ ਲਾਅ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਕਾਨੂੰਨੀ ਅਧਿਐਨ ਅਤੇ ਅਕਾਦਮਿਕ ਉੱਨਤੀ ਦੇ ਖੇਤਰ ਵਿੱਚ ਇਕ ਮਹੱਤਵਪੂਰਨ ਕਦਮ ਚੁੱਕਦਿਆਂ, ਇਕ ਹਫ਼ਤੇ ਦੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਪੋਸਟਰ ਅਧਿਕਾਰਕ ਤੌਰ ‘ਤੇ ਜਾਰੀ ਕੀਤਾ ਗਿਆ।ਇਸ ਸਮਾਗਮ ਦੀ ਅਗਵਾਈ ਯੂਨੀਵਰਸਿਟੀ ਦੇ ਮੈਂਬਰ ਟਰੱਸਟ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕੀਤੀ।