ਸ੍ਰੀ ਫ਼ਤਹਿਗੜ੍ਹ ਸਾਹਿਬ/5 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਸਿੱਖ ਐਜੂਕੇਸ਼ਨ ਕੌਂਸਲ ਯੂ.ਕੇ. ਦੇ ਸਹਿਯੋਗ ਨਾਲ “ਸ੍ਰੀ ਗੁਰੂ ਗ੍ਰੰਥ ਸਾਹਿਬ: ਬਹੁ-ਅਨੁਸ਼ਾਸ਼ਨੀ ਦ੍ਰਿਸ਼ਟੀਕੋਣ” ਵਿਸ਼ੇ ਤਿੰਨ ਦਿਵਸੀਅ ਤੀਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਅਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਦੇ ਉਪਦੇਸ਼ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।