ਤਰਨਤਾਰਨ, 6 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਔਰਤਾਂ ਸਮੇਤ ਹਰ ਵਰਗ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਉਨ੍ਹਾਂ ਨੇ ਆਪ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੋਜ਼ਗਾਰ ਕੈਂਪ ਲੜੀ ਦੀ ਸ਼ਲਾਘਾ ਕਰਦਿਆਂ ਇਸਨੂੰ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਕਦਮ ਦੱਸਿਆ।
ਵਿਧਾਇਕ ਅਰੋੜਾ ਨੇ ਤਰਨਤਾਰਨ ਜ਼ਿਮਨੀ ਚੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀ ਇਸੇ ਲੋਕ-ਪੱਖੀ ਕਾਰਗੁਜ਼ਾਰੀ ਦੇ ਆਧਾਰ 'ਤੇ ਤਰਨਤਾਰਨ ਦੇ ਲੋਕ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ।