ਸ੍ਰੀ ਫ਼ਤਹਿਗੜ੍ਹ ਸਾਹਿਬ/6 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵੱਲੋਂ ਕਾਨੂੰਨੀ ਪ੍ਰਣਾਲੀ ਅਤੇ ਸਮਾਜ ਵਿਚਾਲੇ ਪੁਲ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕਾਨੂੰਨੀ ਸਾਵਧਾਨੀ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ।“ਬਜ਼ੁਰਗਾਂ ਦੇ ਅਧਿਕਾਰ ਅਤੇ ਭਰਣ-ਪੋਸ਼ਣ” ਵਿਸ਼ੇ ‘ਤੇ ਕੇਂਦਰਿਤ ਇਸ ਕੈਂਪ ਵਿੱਚ ਜ਼ਿਲ੍ਹੇ ਦੇ ਪਿੰਡ ਖੇੜਾ ਅਤੇ ਹੰਸਾਲੀ ਸਾਹਿਬ ਵਾਸੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।ਕੈਂਪ ਦੌਰਾਨ ਵਿਦਿਆਰਥੀਆ ਨੇ ਪਿੰਡ ਵਾਸੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਅਤੇ "ਮੈਂਟੇਨੈਂਸ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ, 2007" ਬਾਰੇ ਜਾਣਕਾਰੀ ਦਿੱਤੀ, ਜਿਸ ਅਧੀਨ ਬੱਚਿਆਂ ਅਤੇ ਵਾਰਸਾਂ ਉੱਤੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਦੀ ਕਾਨੂੰਨੀ ਜ਼ਿੰਮੇਵਾਰੀ ਹੁੰਦੀ ਹੈ।