ਸ੍ਰੀ ਫ਼ਤਹਿਗੜ੍ਹ ਸਾਹਿਬ/20 ਨਵੰਬਰ:
(ਰਵਿੰਦਰ ਸਿੰਘ ਢੀਂਡਸਾ)
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਕੌਮੀ ਸੈਮੀਨਾਰ ਦੀ ਸ਼ੁਰੂਆਤ ਹੋਈ। “ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਜੀਵਨ” ਵਿਸ਼ੇ ’ਤੇ ਕੇਂਦ੍ਰਿਤ ਉਦਘਾਟਨ ਸੈਸ਼ਨ ਵਿੱਚ ਪ੍ਰੋ. ਬਲਵੰਤ ਸਿੰਘ ਢਿੱਲੋਂ ਨੇ ਮੁੱਖ ਭਾਸ਼ਣ ਪੇਸ਼ ਕੀਤਾ ਅਤੇ ਗਿਆਨੀ ਹਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਜਲਾਸ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਕੀਤੀ ਅਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਯੂਨੀਵਰਸਿਟੀ ਵੱਲੋਂ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।