‘ਭਾਰਤ ਜੋੜੋ ਯਾਤਰਾ’ ਰੋਕਣ ਦੇ ਬਹਾਨੇ ਲੱਭ ਰਹੀ ਸਰਕਾਰ : ਰਾਹੁਲ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰ ‘ਭਾਰਤ ਜੋੜੋ ਯਾਤਰਾ’ ਰੋਕਣ ਲਈ ਬਹਾਨੇ ਲੱਭ ਰਹੀ ਹੈ । ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੀਨ ਸਮੇਤ ਕੁਝ ਦੇਸ਼ਾਂ ’ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕੋਵਿਡ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਸਕਦਾ, ਤਾਂ ਉਨ੍ਹਾਂ ਨੂੰ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ’ਤੇ ਵਿਚਾਰ ਕਰਨਾ ਚਾਹੀਦਾ ਹੈ । ਕੰਨਿਆਕੁਮਾਰੀ ਤੋਂ 7 ਸਤੰਬਰ ਨੂੰ ਸ਼ੁਰੂ ਹੋਈ ਯਾਤਰਾ ਹੁਣ ਤੱਕ ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਕਰਨਾਟਕ, ਤੇਲੰਗਾਨਾ, ਮਹਾਰਾਸ਼ਟਰ, ਮੱਧ ਪ੍ਰਦੇਸ਼ ਤੇ ਰਾਜਸਥਾਨ ਤੋਂ ਲੰਘ ਕੇ ਹਰਿਆਣਾ ’ਚ ਪਹੁੰਚ ਚੁੱਕੀ ਹੈ। ਹਰਿਆਣਾ ਦੇ ਨੂੰਹ ਜ਼ਿਲ੍ਹੇ ਦੇ ਘਾਸੇੜਾ ਪਿੰਡ ਵਿਚ ਇਕ ਸਭਾ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਇਹ ਯਾਤਰਾ ਕਸ਼ਮੀਰ ਤੱਕ ਜਾਵੇਗੀ ।