ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ
ਐਗਰੀਮ ਕਲੱਬ, ਫੈਕਲਟੀ ਆਫ ਐਗਰੀਕਲਚਰ ਐਂਡ ਲਾਈਫ ਸਾਇੰਸਿਜ਼, ਦੇਸ਼ ਭਗਤ ਯੂਨੀਵਰਸਿਟੀ ਨੇ 28 ਫਰਵਰੀ, 2023 ਨੂੰ ਰਾਸ਼ਟਰੀ ਵਿਗਿਆਨ ਦਿਵਸ 2023 ਦੇ ਮੌਕੇ 'ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ। ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸਾਬਕਾ ਪ੍ਰੋ-ਚਾਂਸਲਰ ਪ੍ਰੋ. (ਡਾ.) ਐਚ.ਐਸ. ਰੋਜ਼ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਦੇ ਫਿਜ਼ੀਓਥੈਰੇਪੀ ਵਿਭਾਗ ਦੇ ਸਾਬਕਾ ਮੁਖੀ, ਪ੍ਰੋ. (ਡਾ.) ਨਰਕੇਸ਼ ਅਰੁਮੁਗਰਮ, ਚੀਫ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ।