Tuesday, August 11, 2020 ePaper Magazine
BREAKING NEWS
ਕੋਰੋਨਾ ਦਾ ਖ਼ਤਰਾ, 4 ਹਜ਼ਾਰ ਤੱਕ ਹੋਰ ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰਪੰਜਾਬ 'ਚ ਕੋਰੋਨਾ ਕਾਰਨ ਅੱਜ 32 ਮੌਤਾਂ, 21 ਜ਼ਿਲਿਆਂ 'ਚੋਂ ਇੱਕ ਹਜ਼ਾਰ ਤੋਂ ਵੱਧ ਆਏ ਕੇਸਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ

ਚੰਡੀਗੜ੍ਹ

ਜਲ ਸਪਲਾਈ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਦਿੱਤੀ ਸਰਕਾਰੀ ਨੌਕਰੀ

July 01, 2020 05:08 PM
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵਿਸ਼ੇਸ਼ ਸਮਾਗਮ ਦੌਰਾਨ ਸੌਂਪੇ ਨਿਯੁਕਤੀ ਪੱਤਰ
ਚੰਡੀਗੜ, 01 ਜੁਲਾਈ (ਏਜੰਸੀ) : ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜਲ ਸਪਲਾਈ 'ਤੇ ਸੈਨੀਟੇਸ਼ਨ ਵਿਭਾਗ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ। ਅੱਜ ਮੰਤਰੀ ਰਜ਼ੀਆ ਸੁਲਤਾਨਾ ਨੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।
 ਉਨਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਅਦਾ ਕੀਤੀ ਗਈ ਹੈ ਅਤੇ ਹੁਣ ਉਹ ਆਸ ਕਰਦੇ ਹਨ ਕਿ ਇਹ ਸਮੂਹ ਕਰਮਚਾਰੀ ਆਪੋ-ਆਪਣੇ ਦਫ਼ਤਰਾਂ 'ਚ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। 
ਉਨ੍ਹਾਂ ਦੱਸਿਆ ਕਿ ਇਨਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਗਈ ਹੈ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। 
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਐਸ.ਐਫ.ਆਈ ਤੇ ਹੋਰ ਵਿਦਿਆਰਥੀ ਜਥੇਬੰਦੀਆਂ ਵਲੋਂ ਪੰਜਾਬ ਯੂਨੀਵਰਸਿਟੀ 'ਚ ਰੋਸ ਮੁਜ਼ਾਹਰਾ

ਰਾਜ ਭਵਨ 'ਚ ਵੀ ਵੜਿਆ ਕੋਰੋਨਾ, ਰਾਜਪਾਲ ਦੇ ਪ੍ਰਧਾਨ ਸਕੱਤਰ ਦੀ ਰਿਪੋਰਟ ਆਈ ਪਾਜ਼ੇਟਿਵ

ਪੰਜਾਬ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲਕਦਮੀ

ਯੂਏਈ 'ਚ ਫ਼ਸੇ 179 ਲੋਕਾਂ ਨੂੰ ਚੌਥੀ ਚਾਰਟਰਡ ਰਾਹੀਂ ਚੰਡੀਗੜ੍ਹ ਪਹੁੰਚੇ ਡਾ.ਓਬਰਾਏ

ਖੁਰਾਕ ਤੇ ਸਿਵਲ ਸਪਲਾਈ ਵਿਭਾਗ 'ਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ - ਆਸ਼ੂ

12ਵੀਂ ਬਰਸੀ 'ਤੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਭਰਪੂਰ ਸ਼ਰਧਾਂਜਲੀਆਂ

ਚੇਤਨ ਸ਼ਰਮਾ ਬਣੇ ‘ਦੇਸ਼ ਸੇਵਕ’ ਦੇ ਜਨਰਲ ਮੈਨੇਜਰ

ਨਗਰ ਨਿਗਮ ਦੀ ਆਗਿਆ ਲਏ ਬਗੈਰ ਏਅਰਟੈਲ ਕੰਪਨੀ ਨੇ ਲਾਏ ਸੀ ਮੋਬਾਈਲ ਟਾਵਰ

ਕੋਰੋਨਾ ਦੇ ਮਰੀਜ਼ ਨੇ ਚੰਡੀਗੜ੍ਹ ਦੇ ਜੀ.ਐਮ.ਸੀ.ਐੱਚ - 32 ਵਿੱਚ ਪੰਜਵੀਂ ਮੰਜ਼ਿਲ ਤੋਂ ਛਾਲ ਮਾਰੀ, ਮੌਤ

ਚੰਡੀਗੜ੍ਹ ਦੇ ਪੰਜਾਬ ਐਮ.ਐਲ.ਏ ਹੋਸਟਲ ਦੇ ਬਾਹਰ ਗੋਲੀ ਚੱਲਣ ਨਾਲ ਇੱਕ ਕਾਂਸਟੇਬਲ ਦੀ ਮੌਤ