BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਮਨੋਰੰਜਨ

ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਛੇਤੀ ਹੋਵੇ ਹੱਲ : ਹੀਮੈਨ ਧਰਮਿੰਦਰ

December 05, 2020 02:43 PM

ਏਜੰਸੀ : ਦਿੱਗਜ ਅਦਾਕਾਰ ਧਰਮਿੰਦਰ ਨੇ ਕੇਂਦਰ ਸਰਕਾਰ ਨੂੰ ਜੋਰ ਦੇ ਕੇ ਕਿਹਾ ਕਿ ਉਹ ਖੇਤੀਬਾੜੀ ਕਾਨੂੰਨਾਂ ਸਬੰਧੀ ਕਿਸਾਨਾਂ ਦੇ ਅੰਦੋਲਨਾਂ ਦਾ ਛੇਤੀ ਹੱਲ ਕੱਢੇ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਅਜਿਹੇ ਇੱਕ ਟਵੀਟ ਨੂੰ ਹਟਾ ਦਿਤਾ ਸੀ। ਜ਼ਿਕਰਯੋਗ ਹੈ ਕਿ 84 ਸਾਲਾ ਅਦਾਕਾਰ ਨੇ ਵੀਰਵਾਰ ਨੂੰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਵਿਰੋਧ ਪ੍ਰਦਰਸ਼ਨ ਅਤੇ ਇਸ ਕਰਕੇ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਵਧਣ ਦੇ ਖਦਸ਼ੇ ਦਾ ਛੇਤੀ ਤੋਂ ਛੇਤੀ ਹੱਲ ਕਢੇ।

ਉਨ੍ਹਾਂ ਨੇ ਇੱਕ ਪੋਸਟ ਵਿਚ ਲਿਖਿਆ ਸੀ ਕਿ ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਛੇਤੀ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕਢਿਆ ਜਾਵੇ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਇਹ ਦੁਖਦਾਈ ਹੈ। ਹਾਲਾਂਕਿ, ਉਨ੍ਹਾਂ ਨੇ ਬਿਨਾਂ ਕੋਈ ਕਾਰਨ ਦੱਸੇ ਇਸ ਪੋਸਟ ਨੂੰ ਹਟਾ ਦਿਤਾ।

ਧਰਮਿੰਦਰ ਨੇ ਕਿਹਾ ਕਿ ਮੈਂ ਟਵੀਟ ਇਸ ਲਈ ਹਟਾ ਲਿਆ ਕਿਉਂਕਿ ਮੈਂ ਅਜਿਹੀਆਂ ਟਿਪਣੀਆਂ ਤੋਂ ਦੁਖੀ ਹਾਂ। ਤੁਸੀਂ ਮੈਨੂੰ ਦਿਲ ਤੋਂ ਗਾਲਾਂ ਕੱਢ ਸਕਦੇ ਹੋ। ਮੈਂ ਖ਼ੁਸ਼ ਹਾਂ ਕਿ ਤੁਸੀਂ ਖ਼ੁਸ਼ ਹੋ। ਮੈਂ ਅਪਣੇ ਕਿਸਾਨ ਭਰਾਵਾਂ ਲਈ ਦੁਖੀ ਹਾਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ