BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਮਨੋਰੰਜਨ

ਪੰਮੀ ਬਾਈ ਨੇ ਵਾਪਸ ਕੀਤਾ ਕੇਂਦਰ ਤੋਂ ਮਿਲਿਆ ਐਵਾਰਡ, ਕਿਹਾ- ਕਲਾਕਾਰ ਬਾਅਦ 'ਚ ਤੇ ਕਿਸਾਨ ਪਹਿਲਾਂ ਹਾਂ...

December 07, 2020 09:04 PM
ਜਲੰਧਰ, 7 ਦਸੰਬਰ (ਏਜੰਸੀ) : ਕਿਸਾਨੀ ਅੰਦੋਲਨ 'ਚ ਪੰਜਾਬ ਦੇ ਕਲਾਕਾਰਾਂ ਦੀ ਸ਼ਮੂਲੀਅਤ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਸੱਭਿਆਚਾਰਕ ਗਾਇਕੀ ਨਾਲ ਵਿਲੱਖਣ ਪਛਾਣ ਬਣਾਉਣ ਵਾਲੇ ਗਾਇਕ ਪੰਮੀ ਬਾਈ ਨੇ ਜਿੱਥੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ 'ਚ ਸ਼ਿਰਕਤ ਕੀਤੀ, ਉੱਥੇ ਹੀ ਕੇਂਦਰ ਸਰਕਾਰ ਵੱਲੋਂ ਮਿਲਿਆ 'ਸੰਗੀਤ ਨਾਟਕ ਅਕਾਦਮੀ' ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦਾ ਅੰਨਦਾਤਾ ਸੜਕਾਂ 'ਤੇ ਹੈ ਅਤੇ ਕੇਂਦਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ ਤਾਂ ਇਹ ਸਨਮਾਨ ਕੋਈ ਅਹਿਮੀਅਤ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਉਹ ਕਲਾਕਾਰ ਬਾਅਦ 'ਚ ਤੇ ਕਿਸਾਨ ਪਹਿਲਾਂ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਕਿਸਾਨ ਦੇ ਪੁੱਤਰ ਹਨ। ਇਸ ਲਈ ਕਿਸਾਨ ਭਰਾਵਾਂ ਨਾਲ ਖੜ੍ਹਨਾ ਉਨ੍ਹਾਂ ਦਾ ਫ਼ਰਜ਼ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਪਿਤਾ ਪ੍ਰਤਾਪ ਸਿੰਘ ਬਾਗੀ ਮੁਜ਼ਾਰਾ ਲਹਿਰ ਦੇ ਸਿਰਕੱਢ ਆਗੂ ਰਹੇ।
 
ਜ਼ਿਕਰਯੋਗ ਹੈ ਕਿ ਪੰਮੀ ਬਾਈ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਭਜਨ ਮਾਨ ਵੀ ਭਾਸ਼ਾ ਵਿਭਾਗ ਵੱਲੋਂ ਐਲਾਨਿਆ 2018 ਲਈ 'ਸ਼੍ਰੋਮਣੀ ਗਾਇਕ' ਦਾ ਪੁਰਸਕਾਰ ਨਾ ਲੈਣ ਦਾ ਐਲਾਨ ਕਰ ਚੁੱਕੇ ਹਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ