Tuesday, August 11, 2020 ePaper Magazine
BREAKING NEWS
ਹਰਿਆਣਾ ਵਿੱਚ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਰਾਜਪਾਲ ਲਹਿਰਾਉਣਗੇ ਤਿਰੰਗਾ, 'ਏਟ ਹੋਮ' ਨਹੀ ਹੋਵੇਗਾ ਹਰਿਆਣਾ ਪੁਲਿਸ ਨੇ 119.202 ਕਿਲੋ ਨਸ਼ੀਲੇ ਪਦਾਰਥਾਂ ਸਮੇਤ 35,500 ਤੋਂ ਵੱਧ ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲ ਬਰਾਮਦ ਕੀਤੇਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨਕੁਰੂਕਸ਼ੇਤਰ ਵਿੱਚ ਕੋਰੋਨਾ ਦੇ 40 ਨਵੇਂ ਮਾਮਲੇ ਆਏ ਸਾਹਮਣੇ : ਜ਼ਿਲ੍ਹਾ ਸਿਵਲ ਸਰਜਨ''ਮੌਤ ਨਹੀਂ ਜਿੰਦਗੀ ਚੁਣੋਂ'' ਅਧੀਨ ਜਨ ਚੇਤਨਾ ਰੈਲੀਮਾਮਲਾ ਸ਼ਹੀਦ ਉਧਮ ਸਿੰਘ ਦੇ ਚੌਕ ਦਾਵੱਡੇ ਘੁਟਾਲਿਆਂ ਵਿੱਚ ਰਾਜਨੇਤਾ ਅਤੇ ਅਧਿਕਾਰੀ ਸ਼ਾਮਲ : ਪਵਨ ਗਰਗ ਸ਼ੋਪੀਆ ਐਨਕਾਊਂਟਰ : ਹੋਵੇਗੀ ਜਾਂਚ, ਫ਼ੌਜ ਨੇ ਦਿੱਤੇ ਆਦੇਸ਼ਨਹੀਂ ਰਹੇ ਮਸ਼ਹੂਰ ਸ਼ਾਇਰ ਰਾਹਤ ਇੰਦੌਰੀ

ਪੰਜਾਬ

ਪੀ.ਡੀ.ਐਸ ਵੰਡ 'ਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ - ਆਸ਼ੂ

July 07, 2020 07:56 PM
- ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ 
- ਸਮਾਰਟ ਰਾਸ਼ਨ ਕਾਰਡ ਬਣਾਉਣ ਅਤੇ ਵੰਡ ਸਬੰਧੀ ਪ੍ਰੀਕ੍ਰਿਆ 30 ਸਤੰਬਰ ਤੱਕ ਹੋ ਜਾਵੇਗੀ ਮੁਕੰਮਲ
ਚੰਡੀਗੜ੍ਹ, 07 ਜੁਲਾਈ (ਏਜੰਸੀ) : ਖੁਰਾਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਗਠਿਤ ਮੰਤਰੀਆਂ ਦੇ ਸਲਾਹਕਾਰ ਗਰੁੱਪ ਦੀ ਮੀਟਿੰਗ ਅੱਜ ਚੰਡੀਗੜ੍ਹ ਹੋਈ, ਜਿਸ ਦੀ ਪ੍ਰਧਾਨਗੀ ਕਰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. (ਜਨਤਕ ਵੰਡ ਪ੍ਰਣਾਲੀ) ਯੋਜਨਾ ਦਾ ਲਾਭ ਲਿਆ ਜਾ ਰਿਹਾ ਹੈ , ਜੋ ਕਿ ਸਰਕਾਰ ਦੇ ਨਿਯਮਾਂ ਦੇ ਉਲਟ ਹੈ। 
ਉਨ੍ਹਾਂ ਕਿਹਾ ਕਿ ਪੀ.ਡੀ. ਐਸ. ਵੰਡ ਵਿੱਚ ਕਿਸੇ ਤਰ੍ਹਾਂ ਦੀ ਹੇਰਾ-ਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਪ੍ਰਣਾਲੀ ਵਿੱਚ ਗੜਬੜੀ ਕਰਨ ਵਾਲੇ ਡਿਪੂ ਹੋਲਡਰ ਅਤੇ ਇੰਸਪੈਕਟਰ ਬਖਸ਼ੇ ਨਹੀਂ ਜਾਣਗੇ। ਇਸ ਦੇ ਨਾਲ ਹੀ ਗਲਤ ਜਾਣਕਾਰੀ ਦੇ ਕੇ ਪੀ.ਡੀ.ਐਸ. ਯੋਜਨਾ ਦਾ ਲਾਭ ਲੈਣ ਵਾਲੇ ਲੋਕਾਂ ਖਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਿਪ ਵਾਲਾ ਰਾਸ਼ਨ ਕਾਰਡ ਬਣਾਕੇ ਦੇਣ ਦੀ ਯੋਜਨਾ ਅਧੀਨ ਰਾਜ ਵਿੱਚ ਯੋਗ ਲਾਭਪਾਤਰੀਆਂ ਦੇ ਸਮਾਰਟ ਰਾਸ਼ਨ ਕਾਰਡ (ਚਿਪ ਵਾਲਾ) ਬਣਾਉਣ ਸਬੰਧੀ ਟੈਂਡਰ ਪ੍ਰੀਕ੍ਰਿਆ ਮੁਕੰਮਲ ਹੋ ਗਈ ਹੈ ਅਤੇ ਇਹ ਸਮਾਰਟ ਕਾਰਡ ਬਣਾਉਣ ਅਤੇ ਇਨ੍ਹਾਂ ਦੀ ਵੰਡ ਸਬੰਧੀ ਪ੍ਰੀਕਿਰਿਆ 30 ਸਤੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਮੌਕੇ ਸਲਾਹਕਾਰ ਗਰੁੱਪ ਵੱਲੋਂ ਸਮਾਰਟ ਰਾਸ਼ਨ ਕਾਰਡ ਦੇ ਡਿਜ਼ਾਈਨ ਨੂੰ ਪ੍ਰਵਾਨਗੀ ਵੀ ਦਿੱਤੀ ਗਈ। 
ਮੀਟਿੰਗ ਵਿੱਚ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਸੁੰਦਰ ਸ਼ਾਮ ਅਰੋੜਾ ਤੋਂ ਇਲਾਵਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਰਜਿੰਦਰ ਸਿੰਘ, ਮਦਨ ਲਾਲ ਜਲਾਲਪੁਰ, ਕੁਲਬੀਰ ਸਿੰਘ ਜ਼ੀਰਾ, ਕੁਲਜੀਤ ਸਿੰਘ ਨਾਗਰਾ, ਦਰਸ਼ਨ ਸਿੰਘ ਬਰਾੜ, ਬਰਿੰਦਰ ਸਿੰਘ ਬਾਹੜਾ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਹਰਪ੍ਰਤਾਪ ਸਿੰਘ ਅਜਨਾਲਾ, ਪ੍ਰਮੁਖ ਸਕੱਤਰ ਕੇ ਸਿਵਾ ਪਰਸਾਦ ਖੁਰਾਕ ਤੇ ਸਿਵਲ ਸਪਲਾਈ, ਮਹਿਲਾ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਤੋਂ ਦਿਪਾਰਵਾ ਲਾਕਰਾ,ਅਨਨਿੰਦਤਾ ਮਿੱਤਰਾ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਹਾਜ਼ਰ ਸਨ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਲਾਡੀ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਰਬਪੱਖੀ ਵਿਕਾਸ ਕਰਵਾਇਆ : ਜੰਗ ਬਹਾਦਰ

ਗ੍ਰਾਮ ਪੰਚਾਇਤ ਮੱਲ੍ਹਾ ਨੇ ਪਿੰਡ 'ਚ ਸੀਵਰੇਜ ਪਾਉਣ ਲਈ ਕੀਤੀ ਮੀਟਿੰਗ

ਟੈਂਡਰਾਂ 'ਚ ਘਪਲੇਬਾਜ਼ੀ ਵਿਰੁੱਧ ਸੰਘਰਸ਼ ਦਾ ਐਲਾਨ

ਜ਼ਹਿਰੀਲੀ ਸ਼ਰਾਬ ਦੇ ਸੰਵੇਦਨਸ਼ੀਲ ਮਾਮਲੇ 'ਤੇ ਵਿਰੋਧੀ ਧਿਰਾਂ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਚੇਅਰਮੈਨ ਬਾਠ

ਲੋੜਵੰਦਾਂ ਨੂੰ 17 ਹਜ਼ਾਰ ਰਾਸ਼ਨ ਦੀਆਂ ਵੰਡੀਆਂ ਗਈਆਂ ਕਿੱਟਾਂ : ਬੀ.ਡੀ.ਪੀ.ਓ

ਕੇਂਦਰ ਦੀਆਂ ਨਿੱਜੀਕਰਨ ਨੀਤੀਆਂ ਖ਼ਿਲਾਫ਼ ਡੀਸੀ ਦਫ਼ਤਰ ਮੂਹਰੇ ਵਿਸ਼ਾਲ ਪ੍ਰਦਰਸ਼ਨ

ਦਫ਼ਤਰੀ ਕਾਮਿਆਂ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਕੀਤੀ ਰੋਸ ਰੈਲੀ

18 ਅਗਸਤ ਨੂੰ ਜੰਗਲਾਤ ਮੰਤਰੀ ਦਾ ਪੁੱਤਲਾ ਫੂਕਿਆ ਜਾਵੇਗਾ

ਮੰਤਰੀ ਬਾਜਵਾ ਅਤੇ ਰੰਧਾਵਾ ਕੱਲ 12 ਅਗਸਤ ਨੂੰ ਵੰਡਣਗੇ ਸਮਾਰਟ ਫੋਨ

ਭਾਰੀ ਮਾਤਰਾ ਲਾਹਣ ਸ਼ਰਾਬ ਅਤੇ ਚਾਲੂ ਭੱਠੀ ਸਮੇਤ ਇੱਕ ਕਾਬੂ ਇੱਕ ਫ਼ਰਾਰ